ਚੱਲਦੇ ਵਿਆਹ ''ਚੋਂ ਪੁਲਸ ਨੇ ਚੁੱਕ ਲਿਆ ਲਾੜਾ ! ਕੀਤਾ ਅਜਿਹਾ ਸ਼ਰਮਨਾਕ ਕਾਰਾ ਕਿ...

Thursday, May 21, 2026 - 10:12 AM (IST)

ਚੱਲਦੇ ਵਿਆਹ ''ਚੋਂ ਪੁਲਸ ਨੇ ਚੁੱਕ ਲਿਆ ਲਾੜਾ ! ਕੀਤਾ ਅਜਿਹਾ ਸ਼ਰਮਨਾਕ ਕਾਰਾ ਕਿ...

ਨੈਸ਼ਨਲ ਡੈਸਕ- ਉੱਤਰ ਪ੍ਰਦੇਸ਼ ਤੋਂ ਇਕ ਬੇਹੱਦ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦੇ ਦੇਵਰੀਆ ਜ਼ਿਲੇ ਦੇ ਖੁਖੁੰਦੂ ਥਾਣਾ ਖੇਤਰ ਵਿਚ ਪੁਲਸ ਨੇ ਵਿਆਹ ਵਾਲੇ ਹੀ ਲਾੜੇ ਨੂੰ ਗ੍ਰਿਫ਼ਤਾਰ ਕਰ ਲਿਆ। ਮੁਲਜ਼ਮ ’ਤੇ ਜਬਰ-ਜ਼ਨਾਹ ਦਾ ਮਾਮਲਾ ਦਰਜ ਸੀ ਅਤੇ ਉਹ ਲੰਬੇ ਸਮੇਂ ਤੋਂ ਫ਼ਰਾਰ ਚੱਲ ਰਿਹਾ ਸੀ। 

ਪੁਲਸ ਅਨੁਸਾਰ ਮੁਲਜ਼ਮ ਜ਼ੀਸ਼ਾਨ ਖ਼ਾਨ ’ਤੇ ਇਕ ਕੁੜੀ ਨੇ ਵਿਆਹ ਦਾ ਝਾਂਸਾ ਦੇ ਕੇ 7 ਸਾਲਾਂ ਤੱਕ ਜਿਨਸੀ ਸ਼ੋਸ਼ਣ ਕਰਨ ਦਾ ਦੋਸ਼ ਲਗਾਉਂਦੇ ਹੋਏ ਮਾਮਲਾ ਦਰਜ ਕਰਵਾਇਆ ਸੀ। ਸ਼ਿਕਾਇਤ ਤੋਂ ਬਾਅਦ ਪੁਲਸ ਨੇ ਮੁਕੱਦਮਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਸੀ।

ਇਹ ਵੀ ਪੜ੍ਹੋ- ਹੁਣ ਟਰੰਪ ਨੂੰ ਖ਼ਤਮ ਕਰਨੀ ਪਵੇਗੀ ਜੰਗ ! ਸੰਸਦ 'ਚ ਮਤਾ ਹੋਇਆ ਪਾਸ

ਜਾਣਕਾਰੀ ਮੁਤਾਬਕ, ਮੰਗਲਵਾਰ ਨੂੰ ਮੁਲਜ਼ਮ ਦੇ ਨਿਕਾਹ ਦੀਆਂ ਤਿਆਰੀਆਂ ਚੱਲ ਰਹੀਆਂ ਸਨ, ਇਸੇ ਦੌਰਾਨ ਪੁਲਸ ਮੌਕੇ ’ਤੇ ਪਹੁੰਚੀ ਅਤੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਗ੍ਰਿਫ਼ਤਾਰੀ ਤੋਂ ਬਾਅਦ ਉਸ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੋਂ ਉਸ ਨੂੰ ਜੇਲ੍ਹ ਭੇਜ ਦਿੱਤਾ ਗਿਆ। ਥਾਣਾ ਮੁਖੀ ਜੇ. ਪੀ. ਸਿੰਘ ਨੇ ਦੱਸਿਆ ਕਿ ਮੁਲਜ਼ਮ ਨੂੰ ਜਬਰ-ਜ਼ਨਾਹ ਦੇ ਮਾਮਲੇ ਵਿਚ ਗ੍ਰਿਫ਼ਤਾਰ ਕਰ ਕੇ ਜੇਲ੍ਹ ਭੇਜਿਆ ਗਿਆ ਹੈ ਅਤੇ ਮਾਮਲੇ ਦੀ ਜਾਂਚ ਜਾਰੀ ਹੈ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

Harpreet SIngh

Content Editor

Related News