ਵਿਆਹ ਮਗਰੋਂ ਘਰ ਆਉਂਦੇ ਲਾੜੇ ਦੀ ਕਾਰ ''ਤੇ ਦਬੰਗਾਂ ਦਾ ਕਹਿਰ: ਕੁੱਟਮਾਰ ਕਰ ਲੁੱਟੇ ਲਾੜੀ ਦੇ ਗਹਿਣੇ ਲੁੱਟੇ
Wednesday, Mar 11, 2026 - 12:54 PM (IST)
ਕਾਨਪੁਰ ਦੇਹਾਤ: ਉੱਤਰ ਪ੍ਰਦੇਸ਼ ਦੇ ਕਾਨਪੁਰ ਦੇਹਾਤ ਅਧੀਨ ਆਉਂਦੇ ਰਸੂਲਾਬਾਦ ਥਾਣਾ ਖੇਤਰ ਵਿੱਚ ਇੱਕ ਹੈਰਾਨ ਕਰ ਦੇਣ ਵਾਲੀ ਘਟਨਾ ਵਾਪਰੀ ਹੈ। ਜਿਥੇ ਔਰਈਆ ਤੋਂ ਲਾੜੀ ਵਿਦਾ ਕਰਵਾ ਕੇ ਪਰਤ ਰਹੇ ਲਾੜੇ ਦੀ ਕਾਰ ਨੂੰ ਬਦਮਾਸ਼ਾਂ ਨੇ ਰਸਤੇ ਵਿੱਚ ਰੋਕ ਕੇ ਭਾਰੀ ਹੰਗਾਮਾ ਕੀਤਾ। ਇਸ ਦੌਰਾਨ ਦਬੰਗਾਂ ਨੇ ਨਾ ਸਿਰਫ਼ ਲਾੜੇ ਅਤੇ ਕਾਰ ਚਾਲਕ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ, ਸਗੋਂ ਨਵੀਂ ਵਿਆਹੀ ਲਾੜੀ 'ਤੇ ਵੀ ਹੱਥ ਚੁੱਕਿਆ ਅਤੇ ਉਸ ਦੇ ਕੀਮਤੀ ਗਹਿਣੇ ਲੁੱਟ ਲਏ। ਇਸ ਘਟਨਾ ਨੂੰ ਅੰਜ਼ਾਮ ਦੇਣ ਮਗਰੋਂ ਉਹ ਮੌਕੇ ਤੋਂ ਫ਼ਰਾਰ ਹੋ ਗਏ।
ਇਹ ਵੀ ਪੜ੍ਹੋ - Gold-Silver Price: ਧੜੰਮ ਹੇਠਾਂ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਜਾਣੋ ਅੱਜ ਦਾ ਰੇਟ
ਕੀ ਹੈ ਪੂਰਾ ਮਾਮਲਾ?
ਜਾਣਕਾਰੀ ਅਨੁਸਾਰ ਇਹ ਬਾਰਾਤ ਔਰਈਆ ਜ਼ਿਲ੍ਹੇ ਤੋਂ ਰਸੂਲਾਬਾਦ ਆਈ ਸੀ। ਵਿਆਹ ਦੀਆਂ ਸਾਰੀਆਂ ਰਸਮਾਂ ਖ਼ੁਸ਼ੀ-ਖ਼ੁਸ਼ੀ ਸੰਪੰਨ ਹੋਣ ਤੋਂ ਬਾਅਦ ਲਾੜਾ ਆਪਣੀ ਪਤਨੀ ਨੂੰ ਵਿਦਾ ਕਰਵਾ ਕੇ ਘਰ ਪਰਤ ਰਿਹਾ ਸੀ। ਜਿਵੇਂ ਹੀ ਲਾੜਾ-ਲਾੜੀ ਦੀ ਕਾਰ ਭਵਨਪੁਰ ਭੱਠਾ ਨੇੜੇ ਪਹੁੰਚੀ, ਤਾਂ ਉਸ ਥਾਂ 'ਤੇ ਪਹਿਲਾਂ ਤੋਂ ਹੀ ਕਈ ਹਮਲਾਵਰ ਘਾਤ ਲਗਾ ਕੇ ਬੈਠੇ ਹੋਏ ਸਨ। ਇਸ ਮੌਕੇ ਦਾ ਫ਼ਾਇਦਾ ਚੁੱਕਦੇ ਹੋਏ ਉਨ੍ਹਾਂ ਨੇ ਵਿਆਹ ਵਾਲੀ ਗੱਡੀ ਨੂੰ ਰੋਕ ਲਿਆ ਅਤੇ ਅਚਾਨਕ ਹਮਲਾ ਕਰ ਦਿੱਤਾ।
ਇਹ ਵੀ ਪੜ੍ਹੋ - ਹੁਣ ਹੋਟਲਾਂ-ਢਾਬਿਆਂ 'ਤੇ ਮਹਿੰਗੀ ਹੋਵੇਗੀ ਰੋਟੀ, LPG Shortage ਕਾਰਨ ਵੱਧ ਸਕਦੀਆਂ ਕੀਮਤਾਂ
ਇਸ ਘਟਨਾ ਦੌਰਾਨ ਦਬੰਗਾਂ ਨੇ ਲਾੜੇ ਅਤੇ ਡਰਾਈਵਰ ਨੂੰ ਗੱਡੀ ਵਿੱਚੋਂ ਬਾਹਰ ਖਿੱਚ ਲਿਆ ਅਤੇ ਉਨ੍ਹਾਂ ਦੀ ਬੁਰੀ ਤਰੀਕੇ ਨਾਲ ਕੁੱਟਮਾਰ ਕੀਤੀ। ਜਦੋਂ ਲਾੜੀ ਨੇ ਇਸ ਦਾ ਵਿਰੋਧ ਕੀਤਾ ਤਾਂ ਹਮਲਾਵਰਾਂ ਨੇ ਉਸ ਨਾਲ ਵੀ ਅਸ਼ਲੀਲ ਹਰਕਤਾਂ ਕਰਦੇ ਹੋਏ ਉਸ ਦੀ ਕੁੱਟਮਾਰ ਕੀਤੀ ਗਈ। ਹੰਗਾਮਾ ਕਰਦੇ ਹੋਏ ਬਦਮਾਸ਼ਾਂ ਨੇ ਲਾੜੀ ਵੱਲੋਂ ਪਾਏ ਹੋਏ ਸੋਨੇ-ਚਾਂਦੀ ਦੇ ਕੀਮਤੀ ਗਹਿਣੇ ਜਬਰਨ ਖੋਹ ਲਏ। ਇਸ ਵਾਰਦਾਤ ਤੋਂ ਬਾਅਦ ਇਲਾਕੇ ਵਿੱਚ ਹੜਕੰਪ ਮਚ ਗਿਆ ਹੈ।
ਇਹ ਵੀ ਪੜ੍ਹੋ - ਚੋਣਾਂ ਤੋਂ ਪਹਿਲਾਂ ਇੰਟਰਨੈੱਟ ਠੱਪ, ਕਰਫਿਊ ਲਾਗੂ, ਮੇਘਾਲਿਆ 'ਚ ਕਈ ਦੁਕਾਨਾਂ ਭੰਨੀਆ
ਪੁਲਸ ਵੱਲੋਂ ਦੋਸ਼ੀਆਂ ਦੀ ਭਾਲ ਜਾਰੀ
ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਸ ਭਾਰੀ ਫੋਰਸ ਸਮੇਤ ਮੌਕੇ 'ਤੇ ਪਹੁੰਚ ਗਈ ਪਰ ਤਦ ਤੱਕ ਮੁਲਜ਼ਮ ਵਾਰਦਾਤ ਨੂੰ ਅੰਜ਼ਾਮ ਦੇ ਕੇ ਫ਼ਰਾਰ ਹੋ ਚੁੱਕੇ ਸਨ। ਪੀੜਤ ਪਰਿਵਾਰ ਨੇ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਸ਼ਿਕਾਇਤ ਦੇ ਆਧਾਰ 'ਤੇ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਸ ਨੇ ਦਾਅਵਾ ਕੀਤਾ ਹੈ ਕਿ ਜਲਦੀ ਹੀ ਇਸ ਵਾਰਦਾਤ ਦਾ ਖ਼ੁਲਾਸਾ ਕਰ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ - 1500 ਰੁਪਏ 'ਚ ਵਿਕ ਰਿਹਾ LPG ਗੈਸ ਸਿਲੰਡਰ! ਜੰਗ ਕਾਰਨ ਕੀ ਭਾਰਤ 'ਚ ਹੋ ਗਈ ਗੈਸ ਦੀ ਕਮੀ?
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
