ਹਾਦਸੇ ''ਚ ਲਾੜੇ ਸਣੇ 5 ਬਾਰਾਤੀਆਂ ਦੀ ਮੌਤ, PM ਮੋਦੀ ਨੇ ਜਤਾਇਆ ਦੁੱਖ
Saturday, Jul 05, 2025 - 12:07 PM (IST)

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਰਾਤ ਸੰਭਲ 'ਚ ਹੋਏ ਸੜਕ ਹਾਦਸੇ 'ਤੇ ਦੁੱਖ ਜਤਾਇਆ ਹੈ ਅਤੇ ਮ੍ਰਿਤਕਾਂ ਦੇ ਪਰਿਵਾਰਾਂ ਲਈ 2 ਲੱਖ ਰੁਪਏ ਅਤੇ ਜ਼ਖਮੀਆਂ ਲਈ 50 ਹਜ਼ਾਰ ਰੁਪਏ ਮੁਆਵਜ਼ਾ ਰਾਸ਼ੀ ਦਾ ਐਲਾਨ ਕੀਤਾ ਹੈ। ਸ਼੍ਰੀ ਮੋਦੀ ਨੇ ਸ਼ਨੀਵਾਰ ਨੂੰ ਸੋਸ਼ਲ ਮੀਡੀਆ 'ਐਕਸ' 'ਤੇ ਕਿਹਾ,''ਉੱਤਰ ਪ੍ਰਦੇਸ਼ ਦੇ ਸੰਭਲ 'ਚ ਹੋਏ ਹਾਦਸੇ 'ਚ ਲੋਕਾਂ ਦੀ ਮੌਤ ਤੋਂ ਬਹੁਤ ਦੁਖੀ ਹਾਂ। ਹਾਦਸੇ 'ਚ ਆਪਣੇ ਅਜ਼ੀਜ਼ਾਂ ਨੂੰ ਗੁਆਉਣ ਵਾਲਿਆਂ ਦੇ ਪ੍ਰਤੀ ਹਮਦਰਦੀ। ਜ਼ਖ਼ਮੀਆਂ ਦੇ ਜਲਦ ਸਿਹਤਮੰਦ ਹੋਣ ਦੀ ਕਾਮਨਾ ਕਰਦਾ ਹਾਂ।''
ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਤੋਂ ਹਰੇਕ ਮ੍ਰਿਤਕ ਦੇ ਪਰਿਵਾਰ ਨੂੰ 2 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਦਿੱਤੀ ਜਾਵੇਗੀ। ਜ਼ਖ਼ਮੀਆਂ ਨੂੰ 50 ਹਜ਼ਾਰ ਰੁਪਏ ਦਿੱਤੇ ਜਾਣਗੇ।'' ਉੱਤਰ ਪ੍ਰਦੇਸ਼ 'ਚ ਸੰਭਲ ਜ਼ਿਲ੍ਹੇ ਦੇ ਜੁਨਾਵਈ ਖੇਤਰ 'ਚ ਸ਼ੁੱਕਰਵਾਰ ਦੇਰ ਰਾਤ ਇਕ ਬੇਕਾਬੂ ਕਾਰ ਦੇ ਕੰਧ ਨਾਲ ਟਕਰਾ ਗਈ ਸੀ। ਇਸ ਹਾਦਸੇ 'ਚ ਲਾੜੇ ਸਣੇ 5 ਬਾਰਾਤੀਆਂ ਦੀ ਮੌਤ ਹੋ ਗਈ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8