ਮੰਦਰ ਨੂੰ ਲੈ ਕੇ 2 ਧਿਰਾਂ 'ਚ ਹਿੰਸਕ ਝੜਪ, ਭੰਨ੍ਹੀਆਂ 100 ਗੱਡੀਆਂ, 10 ਘਰਾਂ ਨੂੰ ਹੋਇਆ ਨੁਕਸਾਨ, 8 ਲੋਕ...

Saturday, Oct 18, 2025 - 12:39 PM (IST)

ਮੰਦਰ ਨੂੰ ਲੈ ਕੇ 2 ਧਿਰਾਂ 'ਚ ਹਿੰਸਕ ਝੜਪ, ਭੰਨ੍ਹੀਆਂ 100 ਗੱਡੀਆਂ, 10 ਘਰਾਂ ਨੂੰ ਹੋਇਆ ਨੁਕਸਾਨ, 8 ਲੋਕ...

ਗੁਜਰਾਤ : ਗੁਜਰਾਤ ਦੇ ਸਾਬਰਕਾਂਠਾ 'ਚ ਇੱਕ ਮੰਦਰ ਨੂੰ ਲੈ ਕੇ ਵੱਡੀ ਘਟਨਾ ਵਾਪਰੀ ਗਈ। ਸ਼ੁੱਕਰਵਾਰ ਰਾਤ ਨੂੰ ਸਾਬਰਕਾਂਠਾ ਦੇ ਪ੍ਰਾਂਤੀਜ ਦੇ ਮਾਜਰਾ ਪਿੰਡ ਵਿੱਚ ਇੱਕ ਮੰਦਰ ਵਿਵਾਦ ਨੂੰ ਲੈ ਕੇ ਦੋ ਸਮੂਹਾਂ ਵਿਚਕਾਰ ਹਿੰਸਕ ਝੜਪ ਹੋ ਗਈ, ਜਿਸ ਤੋਂ ਬਾਅਦ ਦੋਵਾਂ ਧਿਰਾਂ ਨੇ ਭਾਰੀ ਹੰਗਾਮਾ ਕੀਤਾ। ਇਸ ਦੌਰਾਨ ਗੁੱਸੇ ਵਿੱਚ ਆਏ ਪ੍ਰਦਰਸ਼ਨਕਾਰੀਆਂ ਨੇ 100 ਤੋਂ ਵੱਧ ਵਾਹਨਾਂ ਅਤੇ 10 ਘਰਾਂ ਦੀ ਭੰਨਤੋੜ ਕੀਤੀ ਅਤੇ ਕਈ ਵਾਹਨਾਂ ਨੂੰ ਅੱਗ ਲਗਾ ਦਿੱਤੀ। 

ਪੜ੍ਹੋ ਇਹ ਵੀ : ਖੇਡ ਜਗਤ ਤੋਂ ਬੁਰੀ ਖ਼ਬਰ : 3 ਕ੍ਰਿਕਟਰਾਂ ਦੀ ਮੌਤ, ਸੀਰੀਜ਼ ਹੋਈ ਰੱਦ

ਸੂਤਰਾਂ ਮੁਤਾਬਕ ਦੋਵਾਂ ਧਿਰਾਂ ਵਿਚਕਾਰ ਪੱਥਰਬਾਜ਼ੀ ਅਤੇ ਭੰਨਤੋੜ ਦੀ ਘਟਨਾ ਵਿੱਚ ਅੱਠ ਲੋਕਾਂ ਦੇ ਜ਼ਖ਼ਮੀ ਹੋਣ ਦਾ ਪਤਾ ਲੱਗਾ। ਪੁਲਸ ਨੇ ਘਟਨਾ ਤੋਂ ਬਾਅਦ 25 ਲੋਕਾਂ ਨੂੰ ਹਿਰਾਸਤ ਵਿੱਚ ਲੈ ਲਿਆ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਪਿੰਡ ਵਿੱਚ ਸਾਬਰਕਾਂਠਾ ਐਸਪੀ, ਡੀਵਾਈਐਸਪੀ, ਐਲਸੀਬੀ ਅਤੇ ਐਸਓਜੀ ਦੀਆਂ ਟੀਮਾਂ ਤਾਇਨਾਤ ਕੀਤੀਆਂ ਗਈਆਂ ਸਨ। ਹਾਲਾਂਕਿ ਇਸ ਸਮੇਂ ਸਥਿਤੀ ਕਾਬੂ ਵਿਚ ਹੈ।

ਪੜ੍ਹੋ ਇਹ ਵੀ : ਨਹੀਂ ਮਿਲੇਗੀ ਦਾਰੂ! ਹੁਣ ਸ਼ਰਾਬ ਖਰੀਦਣ ਤੋਂ ਪਹਿਲਾਂ ਕਰਨਾ ਪਵੇਗਾ ਇਹ ਕੰਮ

ਇਸ ਘਟਨਾ ਤੋਂ ਬਾਅਦ ਪ੍ਰਸ਼ਾਸਨ ਨੇ ਪਿੰਡ ਵਿੱਚ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ ਅਤੇ ਸਥਿਤੀ 'ਤੇ ਨੇੜਿਓਂ ਨਜ਼ਰ ਰੱਖੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਵਿਵਾਦ ਇੱਕ ਧਾਰਮਿਕ ਸਮਾਗਮ ਨੂੰ ਲੈ ਕੇ ਹੋਇਆ ਸੀ। ਪੁਲਸ ਦਾ ਕਹਿਣਾ ਹੈ ਕਿ ਮੰਦਰ ਦੇ ਪ੍ਰਬੰਧਨ ਨੂੰ ਲੈ ਕੇ ਲੰਬੇ ਸਮੇਂ ਤੋਂ ਵਿਵਾਦ ਚੱਲ ਰਿਹਾ ਹੈ, ਜਿਸ ਕਾਰਨ ਸ਼ੁੱਕਰਵਾਰ ਨੂੰ ਹਿੰਸਾ ਹੋਈ।

ਪੜ੍ਹੋ ਇਹ ਵੀ : ਦੀਵਾਲੀ ਮੌਕੇ ਔਰਤਾਂ ਨੂੰ ਵੱਡਾ ਤੋਹਫਾ, ਖਾਤਿਆਂ 'ਚ ਆਉਣਗੇ 2500 ਰੁਪਏ

 


author

rajwinder kaur

Content Editor

Related News