ਬਿਹਾਰ ਦੇ ਕਿਸਾਨਾਂ ਦੀਆਂ ਲੱਗੀਆਂ ਮੌਜਾਂ, ਆਸਟ੍ਰੇਲਿਆ ਨੂੰ ਬਰਾਮਦ ਤੋਂ ਕਮਾਇਆ ਮੋਟਾ ਮੁਨਾਫ਼ਾ
Sunday, Aug 09, 2026 - 11:57 AM (IST)
ਬਿਜ਼ਨੈੱਸ ਡੈਸਕ - ਬਿਹਾਰ ਦੇ ਪ੍ਰਸਿੱਧ ਜੀ. ਆਈ. (ਜੀਓਗ੍ਰਾਫੀਕਲ ਇੰਡੀਕੇਸ਼ਨ) ਟੈਗ ਪ੍ਰਾਪਤ ‘ਮਿਥਿਲਾ ਮਖਾਣਾ’ ਨੇ ਅੰਤਰਰਾਸ਼ਟਰੀ ਬਾਜ਼ਾਰ ’ਚ ਇਕ ਹੋਰ ਵੱਡੀ ਉਪਲੱਬਧੀ ਹਾਸਲ ਕੀਤੀ ਹੈ। ਕੇਂਦਰੀ ਵਣਜ ਅਤੇ ਉਦਯੋਗ ਮੰਤਰੀ ਪਿਊਸ਼ ਗੋਇਲ ਨੇ ਦੱਸਿਆ ਕਿ ਪਹਿਲੀ ਵਾਰ ਬਿਹਾਰ ਤੋਂ 18 ਮੀਟ੍ਰਿਕ ਟਨ ਮਿਥਿਲਾ ਮਖਾਣਾ ਦੀ ਆਸਟ੍ਰੇਲੀਆ ਨੂੰ ਸਮੁੰਦਰੀ ਰਸਤੇ ਰਾਹੀਂ ਬਰਾਮਦ ਕੀਤੀ ਗਈ ਹੈ।
ਇਹ ਵੀ ਪੜ੍ਹੋ : ਬੁਕਿੰਗ ਤੋਂ ਬਾਅਦ 3 ਘੰਟਿਆਂ 'ਚ LPG ਸਿਲੰਡਰ ਦੀ ਮਿਲੇਗੀ ਡਿਲੀਵਰੀ, ਸ਼ੁਰੂ ਹੋਈ ਸਰਵਿਸ
ਪਿਊਸ਼ ਗੋਇਲ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ’ਤੇ ਇਸ ਉਪਲੱਬਧੀ ਦੀ ਜਾਣਕਾਰੀ ਸਾਂਝੀ ਕਰਦੇ ਹੋਏ ਕਿਹਾ ਕਿ ਭਾਰਤ ਦੇ ਜੀ. ਆਈ.-ਟੈਗ ਵਾਲੇ ਮਿਥਿਲਾ ਮਖਾਣਾ ਨੇ ਗਲੋਬਲ ਬਾਜ਼ਾਰ ’ਚ ਇਕ ਨਵਾਂ ਮੁਕਾਮ ਹਾਸਲ ਕੀਤਾ ਹੈ। ਕੇਂਦਰੀ ਮੰਤਰੀ ਨੇ ਦੱਸਿਆ ਕਿ ਇਹ ਮਖਾਣਾ ਸਿੱਧਾ ਦਰਭੰਗਾ ਦੇ ਕਿਸਾਨਾਂ ਤੋਂ ਖਰੀਦਿਆ ਗਿਆ ਸੀ। ਇਸ ਪਹਿਲ ਨਾਲ ਜੁੜੇ ਕਿਸਾਨਾਂ ਨੂੰ ਬਾਜ਼ਾਰ ਭਾਅ ਦੀ ਤੁਲਨਾ ’ਚ ਲੱਗਭਗ 18 ਫੀਸਦੀ ਵੱਧ ਲਾਭ ਮਿਲਿਆ ਹੈ, ਜਿਸ ਨਾਲ ਉਨ੍ਹਾਂ ਦੀ ਆਮਦਨ ’ਚ ਜ਼ਿਕਰਯੋਗ ਵਾਧਾ ਹੋਇਆ ਹੈ।
ਇਹ ਵੀ ਪੜ੍ਹੋ : ਕਦੋਂ ਆਉਣਗੇ ਪਲਾਸਟਿਕ ਦੇ ਨੋਟ, RBI ਗਵਰਨਰ ਨੇ ਦਿੱਤੀ ਜਾਣਕਾਰੀ
ਗੋਇਲ ਨੇ ਕਿਹਾ ਕਿ ਮਿਥਿਲਾ ਮਖਾਣਾ ਦੀ ਵਧਦੀ ਗਲੋਬਲ ਮੰਗ ਬਿਹਾਰ ਦੇ ਕਿਸਾਨਾਂ ਲਈ ਨਵੇਂ ਮੌਕੇ ਪੈਦਾ ਕਰ ਰਹੀ ਹੈ ਅਤੇ ਇਹ ਸੂਬੇ ਦੇ ਖੇਤੀਬਾੜੀ ਉਤਪਾਦਾਂ ਨੂੰ ਅੰਤਰਰਾਸ਼ਟਰੀ ਪਛਾਣ ਦਿਵਾਉਣ ਦੀ ਦਿਸ਼ਾ ’ਚ ਮਹੱਤਵਪੂਰਨ ਕਦਮ ਹੈ।
ਇਹ ਵੀ ਪੜ੍ਹੋ : ਰਾਸ਼ਨ ਦੀਆਂ 99 ਫ਼ੀਸਦੀ ਚੀਜ਼ਾਂ ਹੋਈਆਂ ਮਹਿੰਗੀਆਂ, ਫ਼ੈਸਟਿਵ ਸੀਜ਼ਨ ’ਤੇ ਹੋਰ ਵਧ ਸਕਦੇ ਹਨ ਭਾਅ
ਆਸਟ੍ਰੇਲੀਆ-ਕੈਨੇਡਾ ’ਚ ਵਧਦੀ ਮੰਗ ਨਾਲ ਮਖਾਣਾ ਬਰਾਮਦ ਨੂੰ ਮਿਲੇਗੀ ਰਫਤਾਰ
ਆਸਟ੍ਰੇਲੀਆ ਅਤੇ ਕੈਨੇਡਾ ਵਰਗੇ ਵਿਕਸਤ ਦੇਸ਼ਾਂ ’ਚ ਮਿਥਿਲਾ ਮਖਾਣਾ ਦੀ ਵਧਦੀ ਮੰਗ ਬਿਹਾਰ ਦੇ ਕਿਸਾਨਾਂ ਲਈ ਵੱਡੇ ਮੌਕੇ ਲੈ ਕੇ ਆ ਸਕਦੀ ਹੈ। ਇਸ ਨਾਲ ਨਾ ਸਿਰਫ ਬਰਾਮਦ ਵਧੇਗੀ, ਸਗੋਂ ਮਖਾਣਾ ਪ੍ਰੋਸੈਸਿੰਗ, ਪੈਕੇਜਿੰਗ ਅਤੇ ਵੈਲਿਊ ਐਡੀਸ਼ਨ ਨਾਲ ਜੁੜੇ ਉਦਯੋਗਾਂ ’ਚ ਵੀ ਨਿਵੇਸ਼ ਨੂੰ ਉਤਸ਼ਾਹ ਮਿਲੇਗਾ। ਮਿਥਿਲਾ ਖੇਤਰ ’ਚ ਉਤਪਾਦਿਤ ਮਖਾਣਾ ਆਪਣੀ ਗੁਣਵੱਤਾ ਅਤੇ ਪੌਸ਼ਟਿਕਤਾ ਲਈ ਦੇਸ਼-ਵਿਦੇਸ਼ ’ਚ ਪਛਾਣ ਰੱਖਦਾ ਹੈ। ਇਸ ਨੂੰ ਇਕ ਹੈਲਦੀ ਸਨੈਕ ਦੇ ਰੂਪ ’ਚ ਤੇਜ਼ੀ ਨਾਲ ਲੋਕਪ੍ਰਿਅਤਾ ਮਿਲ ਰਹੀ ਹੈ। ਅਜਿਹੇ ’ਚ ਸਮੁੰਦਰੀ ਰਸਤੇ ਤੋਂ ਸਫਲ ਬਰਾਮਦ ਭਾਰਤ ਦੀ ਵੈਲਿਊ-ਐਡਿਡ ਖੇਤੀਬਾੜੀ ਉਤਪਾਦ ਬਰਾਮਦ ਰਣਨੀਤੀ ਨੂੰ ਮਜ਼ਬੂਤੀ ਦੇਵੇਗੀ ਅਤੇ ਗਲੋਬਲ ‘ਰੈਡੀ-ਟੂ-ਈਟ’ ਅਤੇ ਸਿਹਤਮੰਦ ਭੋਜਨ ਬਾਜ਼ਾਰ ’ਚ ਭਾਰਤ ਦੀ ਹਿੱਸੇਦਾਰੀ ਵਧਾਉਣ ’ਚ ਮਦਦ ਕਰੇਗੀ। ਇਸ ਉਪਲੱਬਧੀ ਨਾਲ ਬਿਹਾਰ ਦੇ ਮਖਾਣਾ ਕਿਸਾਨਾਂ ਦੀ ਆਮਦਨ ਵਧਣ ਦੇ ਨਾਲ-ਨਾਲ ਸੂਬੇ ਦੀ ਖੇਤੀਬਾੜੀ ਬਰਾਮਦ ਨੂੰ ਵੀ ਨਵੀਂ ਰਫਤਾਰ ਮਿਲਣ ਦੀ ਉਮੀਦ ਹੈ।
ਇਹ ਵੀ ਪੜ੍ਹੋ : ਹੁਣ ਘਰੇਲੂ ਗੈਸ ਸਿਲੰਡਰ 'ਤੇ ਲੱਗੇਗਾ ਟੈਕਸ , ਹੈਰਾਨ ਕਰ ਦੇਵੇਗਾ ਇਸ ਰਿਪੋਰਟ ਦਾ ਦਾਅਵਾ
ਇਹ ਵੀ ਪੜ੍ਹੋ : ਪਿਆਕੜਾਂ ਨੂੰ ਵੱਡਾ ਝਟਕਾ! ਭਾਰਤ 'ਚ ਮਸ਼ਹੂਰ Whisky ਤੇ Rum ਦੇ ਬ੍ਰਾਂਡਾਂ ਦੀ ਵਿਕਰੀ 'ਤੇ ਲੱਗੀ ਪਾਬੰਦੀ
ਇਹ ਵੀ ਪੜ੍ਹੋ : ਲੋਕ ਸਭਾ 'ਚ 135 ਸਾਲ ਪੁਰਾਣਾ ਕਾਨੂੰਨ ਰੱਦ ਕਰਕੇ ਪਾਸ ਹੋਇਆ 'The Bankers’ Books Evidence Bill, 2026' ਬਿੱਲ
ਇਹ ਵੀ ਪੜ੍ਹੋ : 37% ਤੱਕ ਟੁੱਟ ਸਕਦਾ ਹੈ ਸੋਨਾ, Gold ਦੀਆਂ ਕੀਮਤਾਂ ਨੂੰ ਲੈ ਕੇ ਹੈਰਾਨ ਕਰਦੀ ਰਿਪੋਰਟ ਆਈ ਸਾਹਮਣੇ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt
