GST ''ਚ ਕਟੌਤੀ ਨਾਲ 2030 ਤੱਕ ਨਵਿਆਉਣਯੋਗ ਊਰਜਾ ਖੇਤਰ ਨੂੰ ਹੋਵੇਗੀ 1.5 ਲੱਖ ਕਰੋੜ ਰੁਪਏ ਦੀ ਬਚਤ

Tuesday, Sep 23, 2025 - 11:43 AM (IST)

GST ''ਚ ਕਟੌਤੀ ਨਾਲ 2030 ਤੱਕ ਨਵਿਆਉਣਯੋਗ ਊਰਜਾ ਖੇਤਰ ਨੂੰ ਹੋਵੇਗੀ 1.5 ਲੱਖ ਕਰੋੜ ਰੁਪਏ ਦੀ ਬਚਤ

ਨਵੀਂ ਦਿੱਲੀ- ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਕਿਹਾ ਕਿ ਅਕਸ਼ੇ ਊਰਜਾ ਖੇਤਰ ’ਚ ਜੀ. ਐੱਸ. ਟੀ. ਕਟੌਤੀ ਨਾਲ 2030 ਤੱਕ ਨਿਵੇਸ਼ਕਾਂ ਨੂੰ 1.5 ਲੱਖ ਕਰੋੜ ਰੁਪਏ ਤੱਕ ਦੀ ਬਚਤ ਹੋਵੇਗੀ। ਕੇਂਦਰੀ ਮੰਤਰੀ ਨੇ ਇਹ ਗੱਲ ਮਾਲ ਅਤੇ ਸੇਵਾ ਟੈਕਸ (ਜੀ. ਐੱਸ. ਟੀ.) ’ਚ ਕਟੌਤੀ ਲਾਗੂ ਹੋਣ ਦੇ ਪਹਿਲੇ ਦਿਨ ਕਹੀ।

ਖਪਤਕਾਰਾਂ ਨੂੰ ਵੱਡੀ ਰਾਹਤ ਦਿੰਦਿਆਂ ਕੇਂਦਰ ਅਤੇ ਸੂਬਿਆਂ ਦੀ ਜੀ. ਐੱਸ. ਟੀ. ਕੌਂਸਲ ਨੇ 22 ਸਤੰਬਰ ਨੂੰ ਨਰਾਤਿਆਂ ਦੇ ਪਹਿਲੇ ਦਿਨ ਤੋਂ ਮਾਲ ਅਤੇ ਸੇਵਾਵਾਂ ’ਤੇ ਟੈਕਸ ਦਰਾਂ ਘਟਾਉਣ ਦਾ ਫੈਸਲਾ ਕੀਤਾ ਹੈ। ਜੀ. ਐੱਸ. ਟੀ. ’ਚ ਕਟੌਤੀ ਨਾਲ ਭਾਰਤ ਦੇ 2030 ਤੱਕ 500 ਗੀਗਾਵਾਟ ਨਵਿਆਉਣਯੋਗ ਊਰਜਾ ਪੈਦਾ ਕਰਨ ਦੇ ਟੀਚੇ ਨੂੰ ਮਹੱਤਵਪੂਰਨ ਹੁਲਾਰਾ ਮਿਲੇਗਾ।

ਸੀ. ਆਈ. ਆਈ. ਦੇ 6ਵੇਂ ਅੰਤਰਰਾਸ਼ਟਰੀ ਊਰਜਾ ਸੰਮੇਲਨ ਦੇ ਮੌਕੇ ’ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜੋਸ਼ੀ ਨੇ ਕਿਹਾ ਕਿ ਮੈਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਵਿਸ਼ੇਸ਼ ਤੌਰ ’ਤੇ ਨਰਾਤਿਆਂ ਦੇ ਮੌਕੇ ’ਤੇ ਨਵਿਆਉਣਯੋਗ ਉਪਕਰਨਾਂ ’ਤੇ ਜੀ. ਐੱਸ. ਟੀ. ਨੂੰ 18 ਫੀਸਦੀ ਤੋਂ ਘਟਾ ਕੇ 5 ਫੀਸਦੀ ਕਰਨ ਲਈ ਧੰਨਵਾਦ ਕਰਦਾ ਹਾਂ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

DIsha

Content Editor

Related News