ਕੋਵਿਡ ਪ੍ਰੋਟੋਕਾਲ ਨਾਲ ਸਬੰਧਤ ਦਿਸ਼ਾ-ਨਿਰਦੇਸ਼ 30 ਨਵੰਬਰ ਤੱਕ ਰਹਿਣਗੇ ਲਾਗੂ

Thursday, Oct 28, 2021 - 04:40 PM (IST)

ਕੋਵਿਡ ਪ੍ਰੋਟੋਕਾਲ ਨਾਲ ਸਬੰਧਤ ਦਿਸ਼ਾ-ਨਿਰਦੇਸ਼ 30 ਨਵੰਬਰ ਤੱਕ ਰਹਿਣਗੇ ਲਾਗੂ

ਨਵੀਂ ਦਿੱਲੀ (ਵਾਰਤਾ)— ਕੇਂਦਰੀ ਗ੍ਰਹਿ ਮੰਤਰਾਲਾ ਨੇ ਕੋਵਿਡ-19 ਮਹਾਮਾਰੀ ਨਾਲ ਨਜਿੱਠਣ ਲਈ ਦੇਸ਼ ਭਰ ’ਚ ਚਲਾਏ ਜਾ ਰਹੀ ਮੁਹਿੰਮ ਤਹਿਤ ਕੋਵਿਡ-19 ਪ੍ਰੋਟੋਕਾਲ ਨਾਲ ਸਬੰਧਤ ਦਿਸ਼ਾ-ਨਿਰਦੇਸ਼ਾਂ ਦਾ ਸਮਾਂ 30 ਨਵੰਬਰ ਤੱਕ ਵਧਾ ਦਿੱਤਾ ਹੈ। ਕੇਂਦਰੀ ਗ੍ਰਹਿ ਸਕੱਤਰ ਅਜੇ ਭੱਲਾ ਨੇ ਵੀਰਵਾਰ ਨੂੰ ਜਾਰੀ ਇਕ ਹੁਕਮ ’ਚ ਕਿਹਾ ਕਿ ਆਫ਼ਤ ਪ੍ਰਬੰਧਨ ਐਕਟ 2005 ਤਹਿਤ ਮਿਲੇ ਅਧਿਕਾਰਾਂ ਦਾ ਇਸਤੇਮਾਲ ਕਰਦੇ ਹੋਏ ਮੰਤਰਾਲਾ ਦੇ ਬੀਤੇ 28 ਸਤੰਬਰ ਨੂੰ ਜਾਰੀ ਹੁਕਮ ਦਾ ਸਮਾਂ 30 ਨਵੰਬਰ ਤੱਕ ਵਧਾਈ ਜਾ ਰਹੀ ਹੈ। 

ਇਹ ਵੀ ਪੜ੍ਹੋ :  ਕੋਰੋਨਾ ਦੇ ਇਕ ਦਿਨ ’ਚ ਆਏ 16,156 ਨਵੇਂ ਮਾਮਲੇ, 733 ਮਰੀਜ਼ਾਂ ਦੀ ਮੌਤ

 

 

ਅਜੇ ਭੱਲਾ ਨੇ ਕਿਹਾ ਕਿ ਇਸ ਹੁਕਮ ਮੁਤਾਬਕ ਕੇਂਦਰੀ ਸਿਹਤ ਅਤੇ ਪਰਿਵਾਰ ਕਲਿਆਣ ਮੰਤਰਾਲਾ ਵਲੋਂ ਕੋਵਿਡ ਮਹਾਮਾਰੀ ਨਾਲ ਨਜਿੱਠਣ ਲਈ ਜਾਰੀ ਦਿਸ਼ਾ-ਨਿਰਦੇਸ਼ਾਂ ਦਾ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਆਗਾਮੀ 30 ਨਵੰਬਰ ਤੱਕ ਪਾਲਣ ਯਕੀਨੀ ਕਰਨਾ ਹੋਵੇਗਾ। ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਵਿਚ ਕਿਹਾ ਗਿਆ ਹੈ ਕਿ ਸਾਰੇ ਦੇਸ਼ ਵਾਸੀਆਂ ਨੂੰ ਕੋਵਿਡ ’ਤੇ ਰੋਕ ਲਾਉਣ ਲਈ ਸਾਰੇ ਉਪਾਵਾਂ ਅਤੇ ਸਾਵਧਾਨੀਆਂ ਨੂੰ ਅਪਣਾਉਣਾ ਹੋਵੇਗਾ ਅਤੇ ਇਨ੍ਹਾਂ ਪਾਲਣ ਕਰਨਾ ਹੋਵੇਗਾ। ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਦਾ ਪਾਲਣ ਕਰਨਾ ਹੋਵੇਗਾ। ਇਨ੍ਹਾਂ ਉਪਾਵਾਂ ਵਿਚ ਮੁੱਖ ਰੂਪ ਨਾਲ ਮਾਸਕ ਪਹਿਨਣਾ, ਦੋ ਗਜ਼ ਦੀ ਦੂਰੀ ਬਣਾ ਕੇ ਰੱਖਣਾ ਅਤੇ ਨਿਯਮਿਤ ਰੂਪ ਨਾਲ ਹੱਥਾਂ ਨੂੰ ਵਾਰ-ਵਾਰ ਧੋਣਾ ਸ਼ਾਮਲ ਹੈ।

ਇਹ ਵੀ ਪੜ੍ਹੋ : ਟਿਕਰੀ ਬਾਰਡਰ ਨੇੜੇ ਵਾਪਰੇ ਹਾਦਸੇ ’ਤੇ ਕੇਜਰੀਵਾਲ ਦਾ ਟਵੀਟ- ਸਰਕਾਰ ਜਿੱਦ ਛੱਡ ਕੇ ਕਿਸਾਨਾਂ ਦੀਆਂ ਮੰਗਾਂ ਮੰਨੇ


author

Tanu

Content Editor

Related News