ਗੁਜਰਾਤ : ਕਾਂਗਰਸ ਕੌਂਸਲਰ ਦੀ ਕੋਰੋਨਾ ਵਾਇਰਸ ਨਾਲ ਮੌਤ

04/27/2020 1:36:01 PM

ਅਹਿਮਦਾਬਾਦ (ਭਾਸ਼ਾ)— ਗੁਜਰਾਤ ਦੇ ਅਹਿਮਦਾਬਾਦ ਵਿਚ ਕਾਂਗਰਸ ਦੇ 67 ਸਾਲ ਦੇ ਕੌਂਸਲਰ ਬਦਰੂਦੀਨ ਸ਼ੇਖ ਦੀ ਕੋਰੋਨਾ ਵਾਇਰਸ ਕਾਰਨ ਐਤਵਾਰ ਭਾਵ ਕੱਲ ਰਾਤ ਇੱਥੇ ਇਕ ਹਸਪਤਾਲ 'ਚ ਮੌਤ ਹੋ ਗਈ। ਅਧਿਕਾਰੀਆਂ ਨੇ ਦੱਸਿਆ ਕਿ ਕੋਰੋਨਾ ਵਾਇਰਸ ਪਾਜ਼ੀਟਿਵ ਹੋਣ ਦੀ ਪੁਸ਼ਟੀ ਤੋਂ ਬਾਅਦ ਉਨ੍ਹਾਂ ਨੂੰ 15 ਅਪ੍ਰੈਲ ਨੂੰ ਸਰਕਾਰੀ ਸਰਦਾਰ ਵੱਲਭਭਾਈ ਪਟੇਲ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ। ਅਹਿਮਦਾਬਾਦ ਨਗਰ ਨਿਗਮ ਦੇ ਕਮਿਸ਼ਨਰ ਵਿਜੇ ਨਹਿਰਾ ਨੇ ਇਕ ਨਿਊਜ਼ ਏਜੰਸੀ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਇਲਾਜ ਦੌਰਾਨ ਦਮ ਤੋੜ ਦਿੱਤਾ।

ਹਸਪਤਾਲ ਦੇ ਸੀ. ਈ. ਓ. ਰਾਮਯਾ ਭੱਟ ਨੇ ਦੱਸਿਆ ਕਿ ਉਨ੍ਹਾਂ ਨੂੰ ਸ਼ੂਗਰ ਅਤੇ ਬਲੱਡ ਪ੍ਰੈੱਸ਼ਰ ਵਰਗੀ ਬੀਮਾਰੀ ਪਹਿਲਾਂ ਤੋਂ ਹੀ ਸੀ। ਓਧਰ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਕੌਂਸਲਰ ਦੇ ਦਿਹਾਂਤ 'ਤੇ ਦੁੱਖ ਜ਼ਾਹਰ ਕੀਤਾ। ਕਾਂਗਰਸ ਦੇ ਸੀਨੀਅਰ ਨੇਤਾ ਅਹਿਮਦ ਪਟੇਲ ਨੇ ਵੀ ਕੌਂਸਲਰ ਦੇ ਦਿਹਾਂਤ 'ਤੇ ਅਫਸੋਸ ਜਤਾਇਆ ਹੈ ਅਤੇ ਕਿਹਾ ਕਿ ਉਹ ਪਾਰਟੀ ਦੇ ਵਚਨਬੱਧ ਵਰਕਰ ਸਨ, ਜੋ ਹਮੇਸ਼ਾ ਖੁਦ ਦੀ ਭਲਾਈ ਤੋਂ ਉੱਪਰ ਸਮਾਜ ਦਾ ਕਲਿਆਣ ਰੱਖਦੇ ਸਨ। ਅਧਿਕਾਰੀ ਨੇ ਦੱਸਿਆ ਕਿ ਕਾਂਗਰਸ ਦਾ ਇਕ ਵਿਧਾਇਕ ਵੀ ਕੋਰੋਨਾ ਵਾਇਰਸ ਦੀ ਲਪੇਟ ਵਿਚ ਹੈ। ਸਰਕਾਰੀ ਅੰਕੜਿਆਂ ਮੁਤਾਬਕ ਐਤਵਾਰ ਤੱਕ ਅਹਿਮਦਾਬਾਦ ਵਿਚ ਕੋਰੋਨਾ ਵਾਇਰਸ ਦੇ 2,189 ਕੇਸ ਸਨ ਅਤੇ 105 ਲੋਕਾਂ ਦੀ ਮੌਤ ਹੋਈ ਹੈ।


Tanu

Content Editor

Related News