ਗੁਜਰਾਤ : ਸੜਕ ਹਾਦਸੇ ਦੌਰਾਨ 6 ਲੋਕਾਂ ਦੀ ਮੌਤ, ਚਾਰ ਜ਼ਖਮੀ

Tuesday, Feb 13, 2018 - 01:03 AM (IST)

ਗੁਜਰਾਤ : ਸੜਕ ਹਾਦਸੇ ਦੌਰਾਨ 6 ਲੋਕਾਂ ਦੀ ਮੌਤ, ਚਾਰ ਜ਼ਖਮੀ

ਪਾਲਨਪੁਰ— ਗੁਜਰਾਤ 'ਚ ਬਨਾਸਕਾਂਠਾ ਜ਼ਿਲੇ ਦੇ ਪਾਲਨਪੁਰ ਖੇਤਰ 'ਚ ਸੋਮਵਾਰ ਨੂੰ ਇਕ ਸੜਕ ਹਾਦਸੇ 'ਚ 6 ਲੋਕਾਂ ਦੀ ਮੌਤ ਹੋ ਗਈ ਅਤੇ ਚਾਰ ਹੋਰ ਜ਼ਖਮੀ ਹੋ ਗਏ। ਪੁਲਸ ਨੇ ਦੱਸਿਆ ਕਿ ਅਹਿਮਦਾਬਾਦ-ਆਬੂਰੋਡ ਰਾਜਮਾਰਗ 'ਤੇ ਆਰ. ਟੀ. ਓ. ਸਰਕਲ ਨੇੜੇ ਸੋਮਵਾਰ ਸ਼ਾਮ ਨੂੰ ਇਕ ਬੇਕਾਬੂ ਟਰਾਲੇ ਨੇ ਲਗਭਗ 6 ਵਾਹਨਾਂ ਨੂੰ ਟੱਕਰ ਮਾਰ ਦਿੱਤੀ, ਜਿਸ ਦੌਰਾਨ ਇਸ ਹਾਦਸੇ 'ਚ 2 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਚਾਰ ਹੋਰ ਲੋਕਾਂ ਦੀ ਹਸਪਤਾਲ 'ਚ ਇਲਾਜ ਦੌਰਾਨ ਮੌਤ ਹੋ ਗਈ। ਉਥੇ ਹੀ ਚਾਰ ਹੋਰ ਲੋਕ ਇਸ ਹਾਦਸੇ 'ਚ ਜ਼ਖਮੀ ਹੋਏ ਹਨ, ਜਿਨ੍ਹਾਂ ਨੂੰ ਹਸਪਤਾਲ 'ਚ ਦਾਖਲ ਕਰਵਾ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਅਜੇ ਨਹੀਂ ਹੋ ਸਕੀ ਹੈ ਅਤੇ ਇਸ ਮਾਮਲੇ 'ਚ ਕਾਰਵਾਈ ਕੀਤੀ ਜਾ ਰਹੀ ਹੈ।


Related News