ਗੁਜਰਾਤ ATS ਦੀ ਵੱਡੀ ਕਾਰਵਾਈ, ਜੈਸ਼ ਦੇ 8 ਮੈਂਬਰਾਂ ਨੂੰ ਕੀਤਾ ਗ੍ਰਿਫ਼ਤਾਰ
Friday, Jul 03, 2026 - 05:10 PM (IST)
ਅਹਿਮਦਾਬਾਦ- ਗੁਜਰਾਤ ਅੱਤਵਾਦ ਵਿਰੋਧੀ ਦਸਤੇ (ਏਟੀਐੱਸ) ਨੇ ਪਾਕਿਸਤਾਨ ਸਥਿਤ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਨਾਲ ਸੰਬੰਧ ਰੱਖਣ ਦੇ ਦੋਸ਼ 'ਚ ਗੁਜਰਾਤ ਦੇ ਵੱਖ-ਵੱਖ ਜ਼ਿਲ੍ਹਿਆਂ ਅਤੇ ਮੱਧ ਪ੍ਰਦੇਸ਼ ਤੋਂ 8 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਸ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਦੋਸ਼ੀ ਗੁਜਰਾਤ 'ਚ ਇਕ ਸਰਗਰਮ ਅੱਤਵਾਦੀ ਨੈੱਟਵਰਕ ਸਥਾਪਤ ਕਰਨ ਦਾ ਕੰਮ ਕਰ ਰਹੇ ਸਨ।
ਏਟੀਐੱਸ ਦੇ ਇਕ ਅਧਿਕਾਰੀ ਨੇ ਦੱਸਿਆ,''8 ਦੋਸ਼ੀਆਂ ਨੂੰ ਵੀਰਵਾਰ ਨੂੰ ਗੁਜਰਾਤ ਦੇ ਵੱਖ-ਵੱਖ ਜ਼ਿਲ੍ਹਿਆਂ ਅਤੇ ਮੱਧ ਪ੍ਰਦੇਸ਼ ਤੋਂ ਗ੍ਰਿਫ਼ਤਾਰ ਕੀਤਾ ਗਿਆ। ਉਹ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਦੇ ਮੈਂਬਰ ਹਨ ਅਤੇ ਗੁਜਰਾਤ 'ਚ ਇਕ ਸਰਗਰਮ ਅੱਤਵਾਦੀ ਨੈੱਟਵਰਕ ਖੜ੍ਹਾ ਕਰਨ ਲਈ ਉਸ ਵੱਲੋਂ ਸਰਗਰਮੀ ਨਾਲ ਕੰਮ ਕਰ ਰਹੇ ਸਨ।'' ਉਨ੍ਹਾਂ ਦੱਸਿਆ ਕਿ 8 ਦੋਸ਼ੀਆਂ ਖ਼ਿਲਾਫ਼ ਗੈਰ-ਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ, 1967 (ਯੂਏਪੀਏ) ਅਤੇ ਭਾਰਤੀ ਨਿਆਂ ਸੰਹਿਤਾ (ਬੀਐੱਨਐੱਸ) ਦੀਆਂ ਸੰਬੰਧਤ ਧਾਰਾਵਾਂ ਦੇ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
