ਜੈਸ਼ ਅੱਤਵਾਦੀ ਮਾਡਿਊਲ : ਗੁਜਰਾਤ ATS ਨੇ 5 ਲੋਕਾਂ ਨੂੰ ਕੀਤਾ ਗ੍ਰਿਫ਼ਤਾਰ
Friday, Jul 17, 2026 - 05:13 PM (IST)
ਮੇਹਸਾਣਾ- ਗੁਜਰਾਤ ਅੱਤਵਾਦ ਵਿਰੋਧੀ ਦਸਤੇ (ATS) ਨੇ ਪਾਕਿਸਤਾਨ ਸਥਿਤ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ (ਜੇਈਐੱਮ) ਦੇ ਇਕ ਅੱਤਵਾਦੀ ਮਾਡਿਊਲ ਦੀ ਜਾਂਚ ਦੇ ਸਿਲਸਿਲੇ 'ਚ ਵੀਰਵਾਰ ਨੂੰ 5 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਗ੍ਰਿਫ਼ਤਾਰ ਲੋਕਾਂ ਦੀ ਪਛਾਣ ਬਿਲਾਲ ਆਬਿਦਭਾਈ ਸ਼ੇਰਾ, ਮੁਹੰਮਦ ਅਯੂਬ ਕੜੀਵਾਲਾ, ਮੁਹੰਮਦ ਪਾਲਣਪੁਰੀ ਉਰਫ਼ ਖਲੀ ਅਯੂਬ ਸੁਨਸਾਰਾ, ਸ਼ਫੀਆ ਰਈਸ ਮੁਖਤੀ ਅਤੇ ਮੁਹੰਮਦ ਹਸਨ ਕਰਦੀਆ ਵਜੋਂ ਹੋਈ ਹੈ। ਉਨ੍ਹਾਂ ਨੂੰ ਪਾਟਨ ਜ਼ਿਲ੍ਹੇ ਦੇ ਸਿੱਧਪੁਰ ਤਾਲੁਕਾ ਦੇ ਖੜਿਆਲ ਪਿੰਡ ਤੋਂ ਫੜਿਆ ਗਿਆ।
ਅਧਿਕਾਰੀਆਂ ਨੇ ਦੱਸਿਆ ਕਿ ਇਸ ਮਹੀਨੇ ਦੀ ਸ਼ੁਰੂਆਤ 'ਚ ਗ੍ਰਿਫ਼ਤਾਰ ਕੀਤੇ ਗਏ ਜੈਸ਼-ਏ-ਮੁਹੰਮਦ ਦੇ 8 ਮੈਂਬਰਾਂ ਤੋਂ ਪੁੱਛ-ਗਿੱਛ ਦੌਰਾਨ ਇਨ੍ਹਾਂ 5 ਲੋਕਾਂ ਦੇ ਨਾਂ ਸਾਹਮਣੇ ਆਏ ਸਨ, ਜਿਸ ਤੋਂ ਬਾਅਦ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਇਆ। 5 ਦੋਸ਼ੀਆਂ ਨੂੰ ਮੇਹਸਾਣਾ ਜ਼ਿਲ੍ਹੇ 'ਚ ਨਿਆਂਇਕ ਮੈਜਿਸਟ੍ਰੇਟ ਆਰ.ਐੱਮ. ਭਾਟੀਆ ਦੀ ਅਦਾਲਤ 'ਚ ਪੇਸ਼ ਕੀਤਾ ਗਿਆ। ਅਦਾਲਤ ਨੇ ਉਨ੍ਹਾਂ ਨੂੰ 24 ਜੁਲਾਈ ਤੱਕ ਏਟੀਐੱਸ ਦੀ ਹਿਰਾਸਤ 'ਚ ਭੇਜ ਦਿੱਤਾ। ਸਰਕਾਰੀ ਵਕੀਲ ਪੀ.ਆਰ. ਦੰਤਾਨੀ ਨੇ ਦੱਸਿਆ ਕਿ ਏਟੀਐੱਸ ਨੇ ਅਦਾਲਤ ਤੋਂ ਦੋਸ਼ੀਆਂ ਨੂੰ ਹਿਰਾਸਤ 'ਚ ਲੈ ਕੇ ਪੁੱਛ-ਗਿੱਛ ਕਰਨ ਦੀ ਮਨਜ਼ੂਰੀ ਮੰਗੀ ਸੀ।
ਏਟੀਐੱਸ ਨੇ ਅਦਾਲਤ ਨੂੰ ਦੱਸਿਆ ਕਿ ਦੋਸ਼ੀਆਂ 'ਚੋਂ ਇਕ ਨੇ 'ਟਾਈਮ ਬੰਬ' ਬਣਾਉਣ ਦੀ ਕੋਸ਼ਿਸ਼ ਕੀਤੀ ਸੀ ਅਤੇ ਬੰਬ ਬਣਾਉਣ ਦੀ ਸਮੱਗਰੀ ਅਤੇ ਜੈਸ਼-ਏ-ਮੁਹੰਮਦ ਨਾਲ ਜੁੜਿਆ ਉਰਦੂ ਸਾਹਿਤ ਅਜੇ ਬਰਾਮਦ ਕੀਤਾ ਜਾਣਾ ਬਾਕੀ ਹੈ। ਗੁਜਰਾਤ ਏਟੀਐੱਸ ਨੇ ਗੁਜਰਾਤ ਅਤੇ ਉਸ ਨਾਲ ਲੱਗਦੇ ਮੱਧ ਪ੍ਰਦੇਸ਼ ਦੇ ਵੱਖ-ਵੱਖ ਇਲਾਕਿਆਂ ਤੋਂ ਜੈਸ਼-ਏ-ਮੁਹੰਮਦ ਦੇ 8 ਮੈਂਬਰਾਂ ਨੂੰ ਤਿੰਨ ਜੁਲਾਈ ਨੂੰ ਗ੍ਰਿਫ਼ਤਾਰ ਕੀਤਾ ਸੀ। ਪੁਲਸ ਨੇ ਕਿਹਾ ਸੀ ਕਿ ਦੋਸ਼ੀ ਗੁਜਰਾਤ 'ਚ ਸਰਗਰਮ ਅੱਤਵਾਦੀ ਨੈੱਟਵਰਕ ਸਥਾਪਤ ਕਰਨ ਦੀ ਕੋਸ਼ਿਸ਼ ਕਰ ਰਹੇ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
