ਕੈਮੀਕਲ ਫੈਕਟਰੀ ''ਚ ਲੱਗੀ ਭਿਆਨਕ ਅੱਗ, 16 ਮਜ਼ਦੂਰ ਜ਼ਖ਼ਮੀ
Friday, Apr 24, 2026 - 11:10 AM (IST)
ਝਗੜੀਆ (ਭਾਸ਼ਾ)- ਗੁਜਰਾਤ ਦੇ ਭਰੂਚ ਜ਼ਿਲ੍ਹੇ 'ਚ ਵੀਰਵਾਰ ਨੂੰ ਇਕ ਕੈਮੀਕਲ ਫੈਕਟਰੀ ’ਚ ਭਿਆਨਕ ਅੱਗ ਲੱਗਣ ਨਾਲ 16 ਮਜ਼ਦੂਰ ਜ਼ਖਮੀ ਹੋ ਗਏ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਪੁਲਸ ਦੇ ਉਪ ਕਪਤਾਨ ਅਜੇ ਮੀਣਾ ਨੇ ਦੱਸਿਆ ਕਿ ਦੁਪਹਿਰ ਲਗਭਗ ਇਕ ਵਜੇ ਝਗੜੀਆ, ਗੁਜਰਾਤ ਉਦਯੋਗਿਕ ਵਿਕਾਸ ਨਿਗਮ (ਜੀ. ਆਈ. ਡੀ. ਸੀ.) ਖੇਤਰ ’ਚ ਸਥਿਤ ਮੈਟਰੋਪਾਲੀਟਨ ਐਗਜ਼ਿਮਕੈਮ ਪ੍ਰਾਈਵੇਟ ਲਿਮਟਿਡ ’ਚ ਇਹ ਹਾਦਸਾ ਵਾਪਰਿਆ।
ਘਟਨਾ ਦੀ ਸੂਚਨਾ ਮਿਲਦਿਆਂ ਹੀ ਐਮਰਜੈਂਸੀ ਬਚਾਅ ਟੀਮ ਅਤੇ ਸਥਾਨਕ ਪੁਲਸ ਮੁਲਾਜ਼ਮ ਮੌਕੇ ’ਤੇ ਪਹੁੰਚੇ। ਮੀਣਾ ਨੇ ਦੱਸਿਆ ਕਿ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅਤੇ ਐਂਬੂਲੈਂਸ ਵੀ ਮੌਕੇ ’ਤੇ ਪਹੁੰਚੀਆਂ। ਮੌਕੇ ਤੋਂ ਪ੍ਰਾਪਤ ਤਸਵੀਰਾਂ ’ਚ ਆਸਮਾਨ ’ਚ ਧੂੰਏਂ ਦੇ ਸੰਘਣੇ ਗੁਬਾਰ ਉੱਠਦੇ ਹੋਏ ਵਿਖਾਈ ਦੇ ਰਹੇ ਸਨ, ਜੋ ਕਾਫ਼ੀ ਦੂਰੀ ਤੋਂ ਨਜ਼ਰ ਆ ਰਹੇ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
