ਨਾਬਾਲਗ ਬੇਟੇ ਨੂੰ ਜ਼ਹਿਰ ਦੇ ਕੇ ਮਾਰਿਆ, ਮੁਲਜ਼ਮ ਪਿਤਾ ਗ੍ਰਿਫਤਾਰ
Wednesday, Feb 05, 2025 - 06:59 PM (IST)
ਅਹਿਮਦਾਬਾਦ (ਏਜੰਸੀ)- ਗੁਜਰਾਤ ਦੇ ਅਹਿਮਦਾਬਾਦ ਵਿਚ ਇਕ ਪਿਤਾ ਨੇ ਆਪਣੇ 10 ਸਾਲਾ ਪੁੱਤਰ ਨੂੰ ਪਾਣੀ ਵਿਚ ਜ਼ਹਿਰ ਮਿਲਾ ਕੇ ਪਿਲਾ ਦਿੱਤਾ, ਜਿਸ ਨਾਲ ਉਸ ਦੀ ਮੌਤ ਹੋ ਗਈ।
ਬਾਪੂਨਗਰ ਪੁਲਸ ਸਟੇਸ਼ਨ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਕਲਪੇਸ਼ ਗੋਹੇਲ (47) ਨੇ ਆਪਣੇ ਪੁੱਤਰ ਦੀ ਹੱਤਿਆ ਕਰਨ ਤੋਂ ਬਾਅਦ ਖੁਦਕੁਸ਼ੀ ਕਰਨ ਦੀ ਯੋਜਨਾ ਬਣਾਈ ਸੀ ਪਰ ਉਸ ਨੂੰ ਅੰਜਾਮ ਨਹੀਂ ਦਿੱਤਾ। ਉਨ੍ਹਾਂ ਦੱਸਿਆ ਕਿ ਗੋਹੇਲ ਨੂੰ ਮੰਗਲਵਾਰ ਨੂੰ ਘਟਨਾ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ ਗਿਆ। ਅਧਿਕਾਰੀ ਨੇ ਦੱਸਿਆ ਕਿ ਅਪਰਾਧ ਦੇ ਪਿੱਛੇ ਦਾ ਕਾਰਨ ਅਜੇ ਵੀ ਸਪੱਸ਼ਟ ਨਹੀਂ ਹੈ। ਗੋਹੇਲ ਆਪਣੇ 2 ਬੱਚਿਆਂ, ਪਤਨੀ ਅਤੇ ਮਾਪਿਆਂ ਨਾਲ ਰਹਿੰਦਾ ਸੀ।