ਕੋਰੋਨਾ ਆਫ਼ਤ ''ਚ ਮਦਦ ਲਈ ਅੱਗੇ ਆਏ ਹੀਰਾ ਕਾਰੋਬਾਰੀ, 32 ਪਰਿਵਾਰਾਂ ਨੂੰ ਦਿੱਤੇ ਚੈੱਕ

09/13/2020 6:50:23 PM

ਸੂਰਤ— ਗੁਜਰਾਤ ਦੇ ਸੂਰਤ 'ਚ ਹੀਰਿਆਂ ਦਾ ਕਾਰੋਬਾਰ ਹੈ। ਕੋਰੋਨਾ ਵਾਇਰਸ ਦੇ ਚੱਲਦੇ ਸਾਰੇ ਖੇਤਰ ਪ੍ਰਭਾਵਿਤ ਹੋਏ ਹਨ। ਹੀਰਾ ਇੰਡਸਟਰੀ ਨਾਲ ਜੁੜੇ ਕਈ ਲੋਕਾਂ ਦੀ ਨੌਕਰੀ ਚੱਲੀ ਗਈ। ਨੌਕਰੀ ਜਾਣ ਦੀ ਵਜ੍ਹਾ ਕਰ ਕੇ ਕੁਝ ਲੋਕਾਂ ਨੇ ਖ਼ੁਦਕੁਸ਼ੀ ਜਿਹਾ ਕਦਮ ਵੀ ਚੁੱਕੇ ਹਨ। ਉੱਥੇ ਹੀ ਕੁਝ ਲੋਕਾਂ ਦੀ ਕੋਵਿਡ-19 ਦੀ ਲਪੇਟ 'ਚ ਆ ਕੇ ਮੌਤ ਹੋ ਗਈ। ਅਜਿਹੇ ਵਿਚ ਸੂਰਤ ਦੀ ਹੀਰਾ ਇੰਡਸਟਰੀ ਪੀੜਤਾਂ ਦੀ ਮਦਦ ਲਈ ਅੱਗੇ ਆਈ ਹੈ। ਪਰਿਵਾਰਾਂ ਨੂੰ ਆਰਥਿਕ ਮਦਦ ਦਿੱਤੀ ਜਾ ਰਹੀ ਹੈ। 

PunjabKesari

ਹੀਰੇ ਦੇ ਕਾਰੋਬਾਰ ਨਾਲ ਜੁੜੇ ਕਾਰੋਬਾਰੀ ਨੇ ਪਰਿਵਾਰਾਂ ਨੂੰ ਚੈੱਕ ਸੌਂਪੇ ਹਨ। ਇਕ ਕਾਰੋਬਾਰੀ ਨੇ ਕਿਹਾ ਕਿ ਅਸੀਂ ਲੋਕ ਪੀੜਤ ਪਰਿਵਾਰਾਂ ਨੂੰ 10 ਹਜ਼ਾਰ ਤੋਂ ਲੈ ਕੇ 35 ਹਜ਼ਾਰ ਰੁਪਏ ਤੱਕ ਦੇ ਰਹੇ ਹਾਂ। ਅਸੀਂ 37 ਪਰਿਵਾਰਾਂ ਦਾ ਸਰਵੇ ਕੀਤਾ ਸੀ ਅਤੇ 32 ਪਰਿਵਾਰਾਂ ਦੀ ਮਦਦ ਕੀਤੀ। 

ਦੱਸਣਯੋਗ ਹੈ ਕਿ ਗੁਜਰਾਤ ਵਿਚ ਕੋਰੋਨਾ ਪੀੜਤਾਂ ਦੀ ਕੁੱਲ ਗਿਣਤੀ 1 ਲੱਖ ਤੋਂ ਪਾਰ ਹੋ ਗਈ ਹੈ। ਸੂਬਾ ਸਿਹਤ ਮਹਿਕਮੇ ਨੇ ਇਹ ਜਾਣਕਾਰੀ ਦਿੱਤੀ ਹੈ। ਮਹਿਕਮੇ ਨੇ ਦੱਸਿਆ ਕਿ ਸੂਬੇ 'ਚ ਮ੍ਰਿਤਕਾਂ ਦਾ ਅੰਕੜਾ 3,198 ਹੋ ਗਿਆ ਹੈ। ਮਹਿਕਮੇ ਨੇ ਬਿਆਨ ਵਿਚ ਦੱਸਿਆ ਕਿ ਕੋਰੋਨਾ ਤੋਂ ਸਿਹਤਯਾਬ ਹੋਏ ਲੋਕਾਂ ਦੀ ਗਿਣਤੀ ਵੱਧ ਕੇ 92,805 ਪਹੁੰਚ ਗਈ ਹੈ।


Tanu

Content Editor

Related News