ਗੁਜਰਾਤ : 15 ਪ੍ਰਵਾਸੀ ਮਜ਼ਦੂਰਾਂ ਨੂੰ ਟਰੱਕ ਨੇ ਕੁਚਲਿਆ, PM ਮੋਦੀ ਨੇ ਜਤਾਇਆ ਦੁਖ਼

01/19/2021 11:23:56 AM

ਨਵੀਂ ਦਿੱਲੀ- ਗੁਜਰਾਤ ਦੇ ਸੂਰਤ ਜ਼ਿਲ੍ਹੇ 'ਚ ਫੁੱਟਪਾਥ 'ਤੇ ਸੌਂ ਰਹੇ 18 ਪ੍ਰਵਾਸੀ ਮਜ਼ਦੂਰ ਮੰਗਲਵਾਰ ਨੂੰ ਟਰੱਕ ਹਾਦਸੇ ਦਾ ਸ਼ਿਕਾਰ ਹੋ ਗਏ। ਟਰੱਕ ਦੀ ਲਪੇਟ 'ਚ ਆਉਣ ਨਾਲ 15 ਪ੍ਰਵਾਸੀ ਮਜ਼ਦੂਰਾਂ ਦੀ ਮੌਤ ਹੋ ਗਈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੂਰਤ 'ਚ ਟਰੱਕ ਹਾਦਸੇ 'ਚ ਜਾਨ ਗਆਉਣ ਵਾਲੇ ਲੋਕਾਂ ਦੀ ਮੌਤ 'ਤੇ ਦੁਖ਼ ਜਤਾਇਆ। ਨਾਲ ਹੀ ਪੀ.ਐੱਮ. ਮੋਦੀ ਨੇ ਮ੍ਰਿਤਕਾਂ ਦੇ ਪਰਿਵਾਰ ਵਾਲਿਆਂ ਨੂੰ 2-2 ਲੱਖ ਰੁਪਏ ਦੇ ਮੁਆਵਜ਼ੇ ਦਾ ਵੀ ਐਲਾਨ ਕੀਤਾ। ਹਾਦਸੇ 'ਚ ਜਾਨ ਗਆਉਣ ਵਾਲੇ ਲੋਕਾਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਤੋਂ 2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50 ਹਜ਼ਾਰ ਰੁਪਏ ਦੀ ਮੁਆਵਜ਼ਾ ਰਾਸ਼ੀ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ : ਗੁਜਰਾਤ : ਸੂਰਤ 'ਚ ਸੜਕ ਕਿਨਾਰੇ ਸੌਂ ਰਹੇ 18 ਲੋਕਾਂ ਨੂੰ ਡੰਪਰ ਨੇ ਦਰੜਿਆ, 13 ਦੀ ਮੌਤ

ਪ੍ਰਧਾਨ ਮੰਤਰੀ ਦਫ਼ਤਰ ਵਲੋਂ ਜਾਰੀ ਇਕ ਟਵੀਟ 'ਚ ਕਿਹਾ ਗਿਆ ਹੈ,''ਸੂਰਤ 'ਚ ਟਰੱਕ ਹਾਦਸੇ 'ਚ ਹੋਈਆਂ ਮੌਤਾਂ ਦੁਖ਼ਦ ਹਨ। ਮੇਰੀ ਹਮਦਰਦੀ ਪੀੜਤ ਪਰਿਵਾਰਾਂ ਨਾਲ ਹੈ। ਜ਼ਖਮੀਆਂ ਦੇ ਜਲਦ ਸਿਹਤਮੰਦ ਹੋਣ ਦੀ ਕਾਮਨਾ ਕਰਦਾ ਹਾਂ।'' ਪ੍ਰਧਾਨ ਮੰਤਰੀ ਦਫ਼ਤਰ ਅਨੁਸਾਰ, ਮ੍ਰਿਤਕਾਂ ਦੇ ਪਰਿਵਾਰ ਵਾਲਿਆਂ ਨੂੰ 2-2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50 ਹਜ਼ਾਰ ਰੁਪਏ ਦੀ ਆਰਥਿਕ ਮਦਦ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਤੋਂ ਦਿੱਤੀ ਜਾਵੇਗੀ। ਦੱਸਣਯੋਗ ਹੈ ਕਿ ਸੂਰਤ 'ਚ ਇਕ ਸੜਕ ਕਿਨਾਰੇ ਸੌਂ ਰਹੇ 15 ਦਿਹਾੜੀ ਮਜ਼ਦੂਰਾਂ ਦੀ ਇਕ ਟਰੱਕ ਦੀ ਲਪੇਟ 'ਚ ਆਉਣ ਨਾਲ ਮੌਤ ਹੋ ਗਈ। ਸਾਰੇ ਮਜ਼ਦੂਰ ਰਾਜਸਥਾਨ ਦੇ ਦੱਸੇ ਜਾ ਰਹੇ ਹਨ।

ਨੋਟ : ਇਸ ਖ਼ਬਰ ਬਾਰੇ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ

DIsha

This news is Content Editor DIsha