ਗੁਜਰਾਤ: ਟਾਇਰ ਫਟਣ ਕਾਰਨ ਬੱਸ ਨਾਲ ਟਕਰਾਈ ਕਾਰ, 6 ਦੀ ਮੌਤ ਅਤੇ 10 ਜ਼ਖ਼ਮੀ

Wednesday, Nov 24, 2021 - 03:37 AM (IST)

ਰਾਜਕੋਟ — ਗੁਜਰਾਤ ਦੇ ਰਾਜਕੋਟ ਜ਼ਿਲ੍ਹੇ 'ਚ ਗੋਂਡਲ ਨੇੜੇ ਰਾਸ਼ਟਰੀ ਰਾਜਮਾਰਗ 'ਤੇ ਮੰਗਲਵਾਰ ਨੂੰ ਇਕ ਕਾਰ ਡਿਵਾਈਡਰ 'ਤੇ ਜਾ ਟਕਰਾਈ ਅਤੇ ਦੂਜੀ ਦਿਸ਼ਾ ਤੋਂ ਆ ਰਹੀ ਰਾਜ ਟਰਾਂਸਪੋਰਟ ਨਿਗਮ ਦੀ ਬੱਸ ਨਾਲ ਟਕਰਾ ਗਈ। ਇਸ ਹਾਦਸੇ 'ਚ 6 ਲੋਕਾਂ ਦੀ ਮੌਤ ਹੋ ਗਈ ਅਤੇ 10 ਹੋਰ ਜ਼ਖ਼ਮੀ ਹੋ ਗਏ। ਪੁਲਸ ਨੇ ਦੱਸਿਆ ਕਿ ਮਰਨ ਵਾਲਿਆਂ ਵਿੱਚ ਇੱਕ ਨੌਂ ਸਾਲਾ ਬੱਚਾ ਵੀ ਸ਼ਾਮਲ ਹੈ। ਗੁਜਰਾਤ ਸਰਕਾਰ ਨੇ ਮ੍ਰਿਤਕਾਂ ਦੇ ਵਾਰਸਾਂ ਨੂੰ 4-4 ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ।

ਇਹ ਵੀ ਪੜ੍ਹੋ - ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਆ ਸਕਦੀ ਹੈ ਵੱਡੀ ਗਿਰਾਵਟ, ਭਾਰਤ ਸਰਕਾਰ ਨੇ ਲਿਆ ਇਹ ਵੱਡਾ ਫੈਸਲਾ

ਪੁਲਸ ਨੇ ਦੱਸਿਆ ਕਿ ਹਾਦਸੇ ਵਿੱਚ ਤਿੰਨ ਔਰਤਾਂ, ਦੋ ਪੁਰਸ਼ ਅਤੇ ਇੱਕ ਨੌਂ ਸਾਲਾ ਬੱਚੇ ਦੀ ਮੌਤ ਹੋ ਗਈ ਜੋ ਹਾਦਸੇ ਦਾ ਸ਼ਿਕਾਰ ਹੋਈ ਕਾਰ ਵਿੱਚ ਸਵਾਰ ਸਨ। ਪੁਲਸ ਅਨੁਸਾਰ ਇੱਕ ਹੋਰ ਬੱਚੇ ਨੂੰ ਗੰਭੀਰ ਸੱਟਾਂ ਲੱਗੀਆਂ ਹਨ ਅਤੇ ਉਸਦਾ ਇਲਾਜ ਚੱਲ ਰਿਹਾ ਹੈ। ਮੁੱਖ ਮੰਤਰੀ ਭੂਪੇਂਦਰ ਪਟੇਲ ਨੇ ਦੁਖੀ ਪਰਿਵਾਰ ਦੇ ਮੈਂਬਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਹੈ ਅਤੇ ਮ੍ਰਿਤਕਾਂ ਦੇ ਵਾਰਸਾਂ ਨੂੰ 4-4 ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ।

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।


Inder Prajapati

Content Editor

Related News