ਗੁਜਰਾਤ : ਵਡੋਦਰਾ 'ਚ ਡਿੱਗੀ ਇਮਾਰਤ, 2 ਲੋਕਾਂ ਦੀ ਮੌਤ
Saturday, Oct 19, 2019 - 05:09 PM (IST)

ਵਡੋਦਰਾ— ਗੁਜਰਾਤ ਦੇ ਵਡੋਦਰਾ 'ਚ ਸ਼ਨੀਵਾਰ ਭਾਵ ਅੱਜ ਇਕ ਬਹੁ-ਮੰਜ਼ਲਾਂ ਇਮਾਰਤ ਢਹਿ ਗਈ। ਜਿਸ ਕਾਰਨ 2 ਲੋਕਾਂ ਦੀ ਮੌਤ ਹੋ ਗਈ ਅਤੇ ਇਮਾਰਤ ਦੇ ਮਲਬੇ ਹੇਠਾਂ 5 ਜਾਂ 6 ਹੋਰ ਮਜ਼ਦੂਰਾਂ ਦੇ ਫਸੇ ਹੋਣ ਦਾ ਖਦਸ਼ਾ ਹੈ। ਇਹ ਹਾਦਸਾ ਵਡੋਦਰਾ ਸਥਿਤ ਛਾਣੀ ਜਕਾਤਨਾਕਾ ਇਲਾਕੇ 'ਚ ਵਾਪਰਿਆ।
ਦੱਸਿਆ ਜਾ ਰਿਹਾ ਹੈ ਕਿ ਇਮਾਰਤ ਦੀ ਹਾਲਤ ਬਹੁਤ ਖਸਤਾਹਾਲ ਸੀ, ਇਸ ਕਾਰਨ ਇਹ ਹਾਦਸਾ ਵਾਪਰ ਗਿਆ। ਮੌਕੇ 'ਤੇ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਗਿਆ ਹੈ। ਘਟਨਾ ਵਾਲੀ ਥਾਂ 'ਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਵੀ ਮੌਜੂਦ ਹਨ। ਰਿਪੋਰਟ ਮੁਤਾਬਕ ਮਜ਼ਦੂਰ ਕੰਮ ਕਰ ਰਹੇ ਸਨ, ਜਿਸ ਦੌਰਾਨ ਇਮਾਰਤ ਤਾਸ਼ ਦੇ ਪੱਤਿਆਂ ਵਾਂਗ ਖਿਲਰ ਗਈ।