ਗੁਜਰਾਤ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 5 ਲੋਕਾਂ ਦੀ ਮੌਤ

04/04/2020 8:32:34 AM

ਗਾਂਧੀਨਗਰ- ਗੁਜਰਾਤ ਵਿਚ ਸ਼ਨੀਵਾਰ ਤੜਕੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿਸ ਕਾਰਨ 5 ਲੋਕਾਂ ਦੀ ਮੌਤ ਹੋ ਗਈ। ਏ. ਐੱਨ. ਆਈ. ਦੀ ਰਿਪੋਰਟ ਮੁਤਾਬਕ ਗੁਜਰਾਤ ਦੇ ਸੁਰਿੰਦਰਨਗਰ ਵਿਚ ਇਕ ਟਰੱਕ ਅਤੇ ਇਕ ਕਾਰ ਵਿਚਕਾਰ ਜ਼ਬਰਦਸਤ ਟੱਕਰ ਹੋਈ। ਹਾਦਸੇ ਵਿਚ 5 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਇਕ ਵਿਅਕਤੀ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ। 


 


Lalita Mam

Content Editor

Related News