ਗੁਜਰਾਤ ਵਿਧਾਨ ਸਭਾ ਚੋਣਾਂ: ਕਾਂਗਰਸ ਨੇ ਜਾਰੀ ਕੀਤੀ 46 ਉਮੀਦਵਾਰਾਂ ਦੀ ਦੂਜੀ ਲਿਸਟ, ਜਾਣੋ ਕਿਸ ਨੂੰ ਕਿੱਥੋਂ ਮਿਲੀ ਟਿਕਟ

Friday, Nov 11, 2022 - 03:09 AM (IST)

ਗੁਜਰਾਤ ਵਿਧਾਨ ਸਭਾ ਚੋਣਾਂ: ਕਾਂਗਰਸ ਨੇ ਜਾਰੀ ਕੀਤੀ 46 ਉਮੀਦਵਾਰਾਂ ਦੀ ਦੂਜੀ ਲਿਸਟ, ਜਾਣੋ ਕਿਸ ਨੂੰ ਕਿੱਥੋਂ ਮਿਲੀ ਟਿਕਟ

ਨੈਸ਼ਨਲ ਡੈਸਕ : ਕਾਂਗਰਸ ਨੇ ਵੀਰਵਾਰ ਨੂੰ ਗੁਜਰਾਤ ਵਿਧਾਨ ਸਭਾ ਚੋਣਾਂ ਲਈ 46 ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਪਾਰਟੀ ਨੇ ਹੁਣ ਤੱਕ ਕੁੱਲ 89 ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਕਾਂਗਰਸ ਨੇ ਪਿਛਲੇ ਸ਼ੁੱਕਰਵਾਰ ਨੂੰ ਚੋਣਾਂ ਲਈ 43 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਸੀ।

ਇਹ ਵੀ ਪੜ੍ਹੋ : ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਪਿਸਤੌਲ ਦੀ ਨੋਕ 'ਤੇ ਲੁੱਟੀ ਬੈਂਕ, ਗੰਨਮੈਨ ਦੀ ਬੰਦੂਕ ਵੀ ਖੋਹ ਕੇ ਲੈ ਗਏ

ਦੂਜੀ ਸੂਚੀ ਵਿੱਚ ਜਿਨ੍ਹਾਂ ਨੇਤਾਵਾਂ ਦੇ ਨਾਂ ਸ਼ਾਮਲ ਹਨ, ਉਨ੍ਹਾਂ 'ਚ ਭੁਜ ਤੋਂ ਅਰਜਨਭਾਈ ਭੂਡੀਆ, ਜੂਨਾਗੜ੍ਹ ਤੋਂ ਭੀਖਾਭਾਈ ਜੋਸ਼ੀ, ਸੂਰਤ ਪੂਰਬੀ ਤੋਂ ਅਸਲਮ ਸਾਈਕਲਵਾਲਾ, ਸੂਰਤ ਉੱਤਰੀ ਤੋਂ ਅਸ਼ੋਕਭਾਈ ਪਟੇਲ ਅਤੇ ਵਲਸਾਡ ਤੋਂ ਕਮਲ ਕੁਮਾਰ ਪਟੇਲ ਸ਼ਾਮਲ ਹਨ।

PunjabKesari

ਕਾਂਗਰਸ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਗ੍ਰਹਿ ਸੂਬੇ ਵਿੱਚ ਭਾਰਤੀ ਜਨਤਾ ਪਾਰਟੀ ਨੂੰ ਸੱਤਾ ਤੋਂ ਲਾਂਭੇ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਸੂਬੇ ਵਿੱਚ ਭਾਜਪਾ 2 ਦਹਾਕਿਆਂ ਤੋਂ ਵੱਧ ਸਮੇਂ ਤੋਂ ਸੱਤਾ ਵਿੱਚ ਹੈ। ਕੁੱਲ 182 ਮੈਂਬਰੀ ਗੁਜਰਾਤ ਵਿਧਾਨ ਸਭਾ ਲਈ 2 ਪੜਾਵਾਂ ਵਿੱਚ 1 ਅਤੇ 5 ਦਸੰਬਰ ਨੂੰ ਵੋਟਾਂ ਪੈਣਗੀਆਂ ਤੇ ਵੋਟਾਂ ਦੀ ਗਿਣਤੀ 8 ਦਸੰਬਰ ਨੂੰ ਹੋਵੇਗੀ।

ਇਹ ਵੀ ਪੜ੍ਹੋ : ਮੰਦਰ ਦੇ ਡੇਰੇ ਦੀ ਜ਼ਮੀਨ ’ਤੇ ਕਬਜ਼ਾ ਕਰਕੇ ਟੈਂਕੀ ਬਣਾਉਣ ਤੋਂ ਭੜਕਿਆ ਹਿੰਦੂ ਸਮਾਜ, ਸਰਕਾਰ 'ਤੇ ਲਾਏ ਇਹ ਇਲਜ਼ਾਮ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।


author

Mukesh

Content Editor

Related News