ਗੁਜਰਾਤ ਚੋਣਾਂ: ਭਾਜਪਾ ਵੱਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ: ਹਾਰਦਿਕ ਪਟੇਲ, ਜਡੇਜਾ ਦੀ ਪਤਨੀ ਦੇ ਨਾਂ ਵੀ ਸ਼ਾਮਲ

Thursday, Nov 10, 2022 - 12:42 PM (IST)

ਗੁਜਰਾਤ ਚੋਣਾਂ: ਭਾਜਪਾ ਵੱਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ: ਹਾਰਦਿਕ ਪਟੇਲ, ਜਡੇਜਾ ਦੀ ਪਤਨੀ ਦੇ ਨਾਂ ਵੀ ਸ਼ਾਮਲ

ਨਵੀਂ ਦਿੱਲੀ- ਭਾਜਪਾ ਪਾਰਟੀ ਨੇ 182 ਮੈਂਬਰੀ ਗੁਜਰਾਤ ਵਿਧਾਨ ਸਭਾ ਦੇ ਦੋ ਗੇੜ ’ਚ ਹੋਣ ਵਾਲੀ ਚੋਣਾਂ ਲਈ 160 ਉਮੀਦਵਾਰਾਂ ਦੀ ਆਪਣੀ ਪਹਿਲੀ ਸੂਚੀ ਅੱਜ ਯਾਨੀ ਕਿ ਵੀਰਵਾਰ ਨੂੰ ਜਾਰੀ ਕਰ ਦਿੱਤੀ ਹੈ। ਮੁੱਖ ਮੰਤਰੀ ਭੁਪਿੰਦਰ ਪਟੇਲ ਨੂੰ ਉਨ੍ਹਾਂ ਦੇ ਚੋਣ ਖੇਤਰ ਘਾਟਲੋਢੀਆ ਤੋਂ ਉਮੀਦਵਾਰ ਬਣਾਇਆ ਗਿਆ ਹੈ ਅਤੇ ਕਈ ਮੌਜੂਦਾ ਵਿਧਾਇਕਾਂ ਦੀ ਟਿਕਟ ਕੱਟੇ ਗਏ ਹਨ। ਪਾਰਟੀ ਨੇ 1 ਦਸੰਬਰ ਨੂੰ ਪਹਿਲੇ ਗੇੜ ’ਚ 89 ਸੀਟਾਂ ’ਤੇ ਹੋਣ ਵਾਲੀਆਂ ਚੋਣਾਂ ਲਈ 84 ਉਮੀਦਵਾਰਾਂ ਦੇ ਨਾਂ ਐਲਾਨੇ ਹਨ ਅਤੇ 5 ਦਸੰਬਰ ਨੂੰ ਦੂਜੇ ਗੇੜ ਦੀਆਂ ਚੋਣਾਂ ਲਈ 93 ਸੀਟਾਂ ’ਚੋਂ 76 ’ਤੇ ਉਮੀਦਵਾਰਾਂ ਦਾ ਐਲਾਨ ਕੀਤਾ ਹੈ। 

ਇਹ ਵੀ ਪੜ੍ਹੋ- ਗੁਜਰਾਤ ’ਚ ਵਿਆਹ ਅਤੇ ਚੋਣਾਂ ਇਕੱਠੇ: ਲੋਕਾਂ ਨੂੰ ਵੋਟ ਪਾਉਣ ਲਈ ਮਨਾਉਣਗੇ ਨੇਤਾ

ਪਿਛਲੀਆਂ ਵਿਧਾਨ ਸਭਾ ਚੋਣਾਂ ਵਿਚ ਪਾਟੀਦਾਰ ਅੰਦੋਲਨ ਦਾ ਚਿਹਰਾ ਰਹੇ ਹਾਰਦਿਕ ਪਟੇਲ ਅਤੇ ਕ੍ਰਿਕਟਰ ਰਵਿੰਦਰ ਜਡੇਜਾ ਦੀ ਪਤਨੀ ਰਿਵਾਬਾ ਜਡੇਜਾ ਦਾ ਨਾਂ ਵੀ ਸੂਚੀ ’ਚ ਸ਼ਾਮਲ ਹੈ। ਹਾਰਦਿਕ ਪਟੇਲ ਵਿਰਮਗਾਮ ਤੋਂ ਅਤੇ ਰਿਵਾਬਾ ਜਡੇਜਾ ਜਾਮਨਗਰ ਉੱਤਰੀ ਤੋਂ ਚੋਣ ਲੜਨਗੇ। ਹਾਰਦਿਕ ਪਟੇਲ ਬਾਅਦ ਕਾਂਗਰਸ ਛੱਡ ਕੇ ਭਾਜਪਾ ਵਿਚ ਸ਼ਾਮਲ ਹੋ ਗਏ ਸਨ। ਸੂਚੀ ਜਾਰੀ ਕਰਦੇ ਹੋਏ ਕੇਂਦਰੀ ਮੰਤਰੀ ਭੂਪੇਂਦਰ ਯਾਦਵ ਨੇ ਕਿਹਾ ਕਿ ਭਾਜਪਾ ਨੇ 38 ਮੌਜੂਦਾ ਵਿਧਾਇਕਾਂ ਨੂੰ ਟਿਕਟਾਂ ਨਹੀਂ ਦਿੱਤੀਆਂ ਹਨ।

 ਇਹ ਵੀ ਪੜ੍ਹੋ- ਅਜੀਬ ਮਾਮਲਾ; ਜਿਸ ਪੁੱਤ ਨੂੰ ਮੰਨਤਾਂ ਮੰਗ ਕੇ ਸੀ ਮੰਗਿਆ, ਉਸ ਨੂੰ ਹੀ ਕਰ ਦਿੱਤਾ ‘ਦਾਨ’

ਭਾਜਪਾ ਦੀ ਗੁਜਰਾਤ ਇਕਾਈ ਦੇ ਪ੍ਰਧਾਨ ਸੀ. ਆਰ. ਪਾਟਿਲ ਨਾਲ ਕੇਂਦਰੀ ਮੰਤਰੀ ਭੁਪਿੰਦਰ ਯਾਦਵ ਅਤੇ ਮਨਸੁਖ ਮਾਂਡਵੀਆ ਨੇ ਇੱਥੇ ਇਕ ਪੱਤਰਕਾਰ ਸੰਮੇਲਨ ’ਚ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ। ਇਸ ਸੂਚੀ ’ਚ 14 ਔਰਤਾਂ, ਅਨੁਸੂਚਿਤ ਜਾਤੀ ਦੇ 13 ਅਤੇ ਅਨੁਸੂਚਿਤ ਜਨਜਾਤੀ ਦੇ 24 ਉਮੀਦਵਾਰ ਸ਼ਾਮਲ ਹਨ। ਯਾਦਵ ਨੇ ਕਿਹਾ ਕਿ ਸੂਚੀ ’ਚ 69 ਮੌਜੂਦਾ ਵਿਧਾਇਕ ਸ਼ਾਮਲ ਹਨ। ਕਈ ਮੌਜੂਦਾ ਵਿਧਾਇਕਾਂ ਨੂੰ ਇਸ ਵਾਰ ਟਿਕਟ ਨਹੀਂ ਦਿੱਤੀ ਗਈ ਹੈ। ਦੱਸ ਦੇਈਏ ਕਿ  ਭਾਜਪਾ ਨੂੰ 1995 ਤੋਂ ਸੂਬਾ ਵਿਧਾਨ ਸਭਾ ਚੋਣਾਂ ’ਚ ਆਪਣੀ ਜਿੱਤ ਦੀ ਲੈਅ ਬਰਕਰਾਰ ਰੱਖਣ ਦੀ ਉਮੀਦ ਹੈ।

ਇਹ ਵੀ ਪੜ੍ਹੋ- ਗੁਜਰਾਤ ਵਿਧਾਨ ਸਭਾ ਚੋਣਾਂ: ਹਰਭਜਨ ਸਿੰਘ ਤੇ ਅਨਮੋਲ ਗਗਨ ਨੂੰ 'ਆਪ' ਨੇ ਸੌਂਪੀ ਵੱਡੀ ਜ਼ਿੰਮੇਵਾਰੀ


author

Tanu

Content Editor

Related News