ਗੁਜਰਾਤ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਬਜਟ ਸੈਸ਼ਨ ਤੋਂ ਪਹਿਲਾਂ ਮਚੀ ਭਾਜੜ
Wednesday, Mar 18, 2026 - 10:32 AM (IST)
ਗਾਂਧੀਨਗਰ (ਗੁਜਰਾਤ): ਗੁਜਰਾਤ ਵਿਧਾਨ ਸਭਾ ਕੰਪਲੈਕਸ ਵਿੱਚ ਬੁੱਧਵਾਰ ਸਵੇਰੇ ਉਸ ਸਮੇਂ ਹੜਕੰਪ ਮਚ ਗਿਆ, ਜਦੋਂ ਸਦਨ ਦੀ ਕਾਰਵਾਈ ਸ਼ੁਰੂ ਹੋਣ ਤੋਂ ਮਹਿਜ਼ ਕੁਝ ਮਿੰਟ ਪਹਿਲਾਂ ਇੱਕ ਈਮੇਲ ਰਾਹੀਂ ਬੰਬ ਹੋਣ ਦੀ ਧਮਕੀ ਮਿਲੀ। ਇਹ ਧਮਕੀ ਚੱਲ ਰਹੇ ਬਜਟ ਸੈਸ਼ਨ ਦੌਰਾਨ ਮਿਲੀ, ਜਿਸ ਤੋਂ ਬਾਅਦ ਪੂਰੀ ਇਮਾਰਤ ਨੂੰ ਖਾਲੀ ਕਰਵਾ ਲਿਆ ਗਿਆ। ਪੁਲਸ ਵਲੋਂ ਤੁਰੰਤ ਰੈਸਕਿਊ ਅਤੇ ਸਰਚ ਆਪ੍ਰੇਸ਼ਨ ਚਲਾਇਆ ਗਿਆ।
ਇਹ ਵੀ ਪੜ੍ਹੋ - ਰੁਕ ਸਕਦੀ ਹੈ ਤੁਹਾਡੀ ਪੈਨਸ਼ਨ! ਅੱਜ ਹੀ ਕਰ ਲਓ ਆਹ ਕੰਮ, ਸਰਕਾਰ ਨੇ ਜਾਰੀ ਕਰ 'ਤਾ ਨਿਰਦੇਸ਼
ਡਿਪਟੀ ਸੁਪਰਡੈਂਟ ਆਫ਼ ਪੁਲਸ (DSP) ਪੀਯੂਸ਼ ਵਾਂਡਾ ਨੇ ਦੱਸਿਆ ਕਿ ਵਿਧਾਨ ਸਭਾ ਦੀ ਕਾਰਵਾਈ ਸਵੇਰੇ 9 ਵਜੇ ਸ਼ੁਰੂ ਹੋਣੀ ਸੀ। ਪ੍ਰਸ਼ਾਸਨ ਨੂੰ ਇਸ ਧਮਕੀ ਭਰੀ ਈਮੇਲ ਬਾਰੇ ਸਵੇਰੇ 8:45 ਵਜੇ ਪਤਾ ਲੱਗਿਆ। ਈਮੇਲ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਕੰਪਲੈਕਸ ਵਿੱਚ ਬੰਬ ਰੱਖਿਆ ਗਿਆ ਹੈ। ਧਮਕੀ ਮਿਲਦੇ ਹੀ ਸੁਰੱਖਿਆ ਕਰਮੀਆਂ ਨੇ ਮੁਸਤੈਦੀ ਦਿਖਾਉਂਦੇ ਹੋਏ ਸਾਰੇ ਵਿਧਾਇਕਾਂ (MLAs) ਅਤੇ ਸਟਾਫ ਨੂੰ ਤੁਰੰਤ ਇਮਾਰਤ ਤੋਂ ਬਾਹਰ ਜਾਣ ਲਈ ਕਿਹਾ। ਸਥਾਨਕ ਪੁਲਸ ਅਤੇ ਬੰਬ ਨਿਰੋਧਕ ਦਸਤੇ ਨੇ ਪੂਰੇ ਕੰਪਲੈਕਸ ਦੀ ਤਲਾਸ਼ੀ ਸ਼ੁਰੂ ਕਰ ਦਿੱਤੀ।
ਇਹ ਵੀ ਪੜ੍ਹੋ - ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਬਦਲਾਅ, ਟੈਂਕੀ ਭਰਾਉਣ ਤੋਂ ਪਹਿਲਾਂ ਚੈਕ ਕਰੋ ਅੱਜ ਦਾ ਰੇਟ
ਡੀ.ਐਸ.ਪੀ. ਪੀਯੂਸ਼ ਵਾਂਡਾ ਨੇ ਇਸ ਮਾਮਲੇ ਦੇ ਸਬੰਧ ਵਿਚ ਕਿਹਾ, "ਈਮੇਲ ਰਾਹੀਂ ਮਿਲੀ ਧਮਕੀ ਤੋਂ ਬਾਅਦ ਪੁਲਸ ਟੀਮਾਂ ਨੇ ਮੌਕੇ 'ਤੇ ਪਹੁੰਚ ਕੇ ਵਿਸਫੋਟਕਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਹੁਣ ਤੱਕ ਦੀ ਜਾਂਚ ਵਿੱਚ ਕੋਈ ਵੀ ਸ਼ੱਕੀ ਵਸਤੂ ਬਰਾਮਦ ਨਹੀਂ ਹੋਈ ਹੈ।" ਮਹੱਤਵਪੂਰਨ ਬਜਟ ਸੈਸ਼ਨ ਦੌਰਾਨ ਵਾਪਰੀ ਇਸ ਘਟਨਾ ਨੇ ਸੁਰੱਖਿਆ ਪ੍ਰਬੰਧਾਂ 'ਤੇ ਸਵਾਲ ਖੜ੍ਹੇ ਕਰ ਦਿੱਤੇ ਹਨ। ਫਿਲਹਾਲ ਪੁਲਸ ਉਸ ਈਮੇਲ ਦੇ ਸਰੋਤ (Source) ਦੀ ਜਾਂਚ ਕਰ ਰਹੀ ਹੈ ਤਾਂ ਜੋ ਧਮਕੀ ਦੇਣ ਵਾਲੇ ਸ਼ਖਸ ਦਾ ਪਤਾ ਲਗਾਇਆ ਜਾ ਸਕੇ।
ਇਹ ਵੀ ਪੜ੍ਹੋ - ਸਰਕਾਰੀ ਮੁਲਾਜ਼ਮਾਂ ਲਈ ਖ਼ਾਸ ਖ਼ਬਰ! DA 'ਚ 5 ਫ਼ੀਸਦੀ ਦਾ ਵਾਧਾ, 1 ਅਪ੍ਰੈਲ ਤੋਂ ਮਿਲੇਗੀ ਮੋਟੀ ਸੈਲਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
