ਗੁਜਰਾਤ 'ਚ ਬਾਈਕ ਸਵਾਰ ਹਮਲਾਵਰਾਂ ਵਲੋਂ ਭਾਜਪਾ ਆਗੂ ਦਾ ਗੋਲੀਆਂ ਮਾਰ ਕੇ ਕਤਲ

Monday, May 08, 2023 - 04:22 PM (IST)

ਵਾਪੀ- ਗੁਜਰਾਤ ਦੇ ਵਲਸਾੜ ਜ਼ਿਲ੍ਹੇ 'ਚ ਇਕ ਭਾਜਪਾ ਆਗੂ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਹ ਘਟਨਾ ਸੋਮਵਾਰ ਸਵੇਰੇ ਉਸ ਸਮੇਂ ਵਾਪਰੀ, ਜਦੋਂ ਭਾਜਪਾ ਨੇਤਾ ਸ਼ੈਲੇਸ਼ ਪਟੇਲ ਆਪਣੀ ਪਤਨੀ ਨਾਲ ਮੰਦਰ ਦੇ ਦਰਸ਼ਨ ਕਰਨ ਗਏ ਸਨ। ਉਹ ਮੰਦਰ ਦੇ ਬਾਹਰ ਆਪਣੀ SUV ਕੋਲ ਪਤਨੀ ਦੇ ਵਾਪਸ ਪਰਤਣ ਦੀ ਉਡੀਕ ਕਰ ਰਹੇ ਸਨ ਤਾਂ ਕੁਝ ਅਣਪਛਾਤੇ ਬਦਮਾਸ਼ਾਂ ਨੇ ਉਨ੍ਹਾਂ 'ਤੇ ਗੋਲੀਆਂ ਵਰ੍ਹਾ ਦਿੱਤੀਆਂ। 

ਇਹ ਵੀ ਪੜ੍ਹੋ- ਰਾਜਸਥਾਨ 'ਚ IAF ਦਾ ਮਿਗ-21 ਜਹਾਜ਼ ਹੋਇਆ ਹਾਦਸੇ ਦਾ ਸ਼ਿਕਾਰ, 3 ਔਰਤਾਂ ਦੀ ਮੌਤ

ਪੁਲਸ ਮੁਤਾਬਕ ਮੋਟਰਸਾਈਕਲ ਸਵਾਰ ਹਮਲਾਵਰ ਸ਼ੈਲੇਸ਼ ਪਟਲੇ ਦੀ SUV ਕੋਲ ਆਏ ਅਤੇ ਉਨ੍ਹਾਂ 'ਤੇ 3-4 ਗੋਲੀਆਂ ਚਲਾਈਆਂ। ਗੋਲੀਬਾਰੀ ਮਗਰੋਂ ਕਾਤਲ ਫ਼ਰਾਰ ਹੋ ਗਏ। ਮੰਨਿਆ ਜਾ ਰਿਹਾ ਹੈ ਕਿ ਪੁਰਾਣੀ ਰੰਜਿਸ਼ ਕਾਰਨ ਇਸ ਕਤਲਕਾਂਡ ਨੂੰ ਅੰਜ਼ਾਮ ਦਿੱਤਾ ਗਿਆ। ਓਧਰ ਪਰਿਵਾਰ ਦਾ ਕਹਿਣਾ ਹੈ ਕਿ ਜਦੋਂ ਤੱਕ ਇਸ ਪੂਰੇ ਮਾਮਲੇ ਵਿਚ ਨਿਆਂ ਨਹੀਂ ਮਿਲਦਾ ਹੈ ਅਤੇ ਦੋਸ਼ੀ ਫੜੇ ਨਹੀਂ ਜਾਂਦੇ, ਉਦੋਂ ਤੱਕ ਉਹ  ਅੰਤਿਮ ਸੰਸਕਾਰ ਨਹੀਂ ਕਰਨਗੇ। ਪੁਲਸ ਨੇ ਕਿਹਾ ਕਿ ਉਹ ਇਲਾਕੇ ਦੇ ਸੀ. ਸੀ. ਟੀ. ਵੀ. ਫੁਟੇਜ ਦੀ ਜਾਂਚ ਕਰ ਰਹੀ ਹੈ ਅਤੇ ਸ਼ੱਕੀਆਂ ਤੋਂ ਪੁੱਛ-ਗਿੱਛ ਕਰ ਰਹੀ ਹੈ। ਹਮਲਾਵਰਾਂ ਦੀ ਭਾਲ ਲਈ ਪੁਲਸ ਟੀਮਾਂ ਦਾ ਗਠਨ ਕੀਤਾ ਗਿਆ ਹੈ।

ਇਹ ਵੀ ਪੜ੍ਹੋ- ਰਾਜੌਰੀ 'ਚ ਸ਼ਹੀਦ ਹੋਏ ਨੀਲਮ ਦੀ ਧੀ ਦੇ ਦਿਲ ਵਲੂੰਧਰਣੇ ਬੋਲ- 'ਪਾਪਾ ਪਲੀਜ਼ ਵਾਪਸ ਆ ਜਾਓ, ਤੁਸੀਂ ਉਠ ਕਿਉਂ ਨਹੀ ਰਹੇ'

ਦੱਸ ਦੇਈਏ ਕਿ ਸ਼ੈਲੇਸ਼ ਪਟੇਲ ਭਾਜਪਾ ਦੀ ਵਾਪੀ ਤਾਲੁਕਾ ਇਕਾਈ ਦੇ ਉਪ ਪ੍ਰਧਾਨ ਸਨ। ਇਕਾਈ ਦੇ ਪ੍ਰਧਾਨ ਸੁਰੇਸ਼ ਪਟੇਲ ਨੇ ਘਟਨਾ 'ਤੇ ਦੁੱਖ ਜ਼ਾਹਰ ਕੀਤਾ ਹੈ। ਉਨ੍ਹਾਂ ਕਿਹਾ ਕਿ ਮ੍ਰਿਤਕ ਆਪਣੀ ਪਤਨੀ ਨਾਲ ਮੰਦਰ ਵਿਚ ਪੂਜਾ ਕਰਨ ਗਏ ਸਨ। ਪ੍ਰਾਰਥਨਾ ਕਰਨ ਮਗਰੋਂ ਉਹ ਬਾਹਰ ਆਏ ਅਤੇ ਆਪਣੀ SUV 'ਚ ਪਤਨੀ ਦੀ ਉਡੀਕ ਕਰ ਰਹੇ ਸਨ। ਓਧਰ ਪੁਲਸ ਨੇ ਕਿਹਾ ਕਿ ਇਹ ਘਟਨਾ ਸਵੇਰੇ ਕਰੀਬ 7.30 ਵਜੇ ਵਾਪਰੀ,  ਜਦੋਂ ਪਟੇਲ ਦੀ ਪਤਨੀ ਨੇ ਰੌਲਾ ਸੁਣਿਆ ਤਾਂ ਉਹ ਮੌਕੇ 'ਤੇ ਪਹੁੰਚੀ ਅਤੇ ਪਤੀ ਨੂੰ ਖੂਨ ਨਾਲ ਲਹੂ-ਲੁਹਾਣ ਵੇਖਿਆ। ਪੁਲਸ ਅਧਿਕਾਰੀ ਨੇ ਕਿਹਾ ਕਿ ਪਟੇਲ ਨੂੰ ਵਾਪੀ ਦੇ ਇਕ ਪ੍ਰਾਈਵੇਟ ਹਸਪਤਾਲ ਵਿਚ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਕਰ ਦਿੱਤਾ ਹੈ।

ਇਹ ਵੀ ਪੜ੍ਹੋ- ਪਹਿਲਵਾਨਾਂ ਦੇ ਸਮਰਥਨ 'ਚ ਜੰਤਰ-ਮੰਤਰ 'ਤੇ ਕਿਸਾਨਾਂ ਨੇ ਲਾਏ ਡੇਰੇ, ਤਸਵੀਰਾਂ 'ਚ ਵੇਖੋ ਇਕੱਠ


 


Tanu

Content Editor

Related News