BSF ਨੇ ਫੜਿਆ ਪਾਕਿਸਤਾਨੀ ਨਾਗਰਿਕ, ਭਾਰਤ ''ਚ ਦਾਖ਼ਲ ਹੋਣ ਦੀ ਕਰ ਰਿਹਾ ਸੀ ਕੋਸ਼ਿਸ਼
Sunday, Jan 26, 2025 - 04:20 PM (IST)
ਭੁਜ- ਗੁਜਰਾਤ ਦੇ ਕੱਛ ਜ਼ਿਲ੍ਹੇ 'ਚ ਭਾਰਤ-ਪਾਕਿਸਤਾਨ ਸਰਹੱਦ ਕੋਲ ਐਤਵਾਰ ਨੂੰ ਇਕ ਪਾਕਿਸਤਾਨੀ ਨਾਗਰਿਕ ਨੂੰ ਫੜਿਆ ਗਿਆ। ਸਰਹੱਦੀ ਸੁਰੱਖਿਆ ਫ਼ੋਰਸ (ਬੀਐੱਸਐੱਫ) ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀ ਨੇ ਦੱਸਿਆ ਕਿ ਬੀ.ਐੱਸ.ਐੱਫ. ਜਵਾਨਾਂ ਨੇ ਐਤਵਾਰ ਤੜਕੇ ਕੱਛ 'ਚ ਸਰਹੱਦ 'ਤੇ ਬਾੜ ਕੋਲ ਸ਼ੱਕੀ ਗਤੀਵਿਧੀਆਂ ਦਰਜ ਕੀਤੀਆਂ। ਉਨ੍ਹਾਂ ਦੱਸਿਆ ਕਿ ਜਵਾਨਾਂ ਨੇ ਨੇੜੇ-ਤੇੜੇ ਦੇ ਇਲਾਕੇ 'ਚ ਤਲਾਸ਼ੀ ਲਈ ਅਤੇ ਇਕ ਪਾਕਿਸਤਾਨੀ ਨਾਗਰਿਕ ਨੂੰ ਫੜਿਆ, ਜਿਸ ਦੀ ਪਛਾਣ ਪਾਕਿਸਤਾਨ ਦੇ ਸਿੰਧ ਪ੍ਰਾਂਤ ਦੇ ਬਾਦਿਨ ਜ਼ਿਲ੍ਹੇ ਦੇ ਰਹਿਣ ਵਾਲੇ ਖਾਵਰ ਵਜੋਂ ਹੋਈ ਹੈ।
ਇਹ ਵੀ ਪੜ੍ਹੋ : Google ਨੇ ਡੂਡਲ ਰਾਹੀਂ ਆਪਣੇ ਅੰਦਾਜ 'ਚ ਮਨਾਇਆ 76ਵੇਂ ਗਣਤੰਤਰ ਦਿਵਸ ਦਾ ਜਸ਼ਨ
ਅਧਿਕਾਰੀ ਅਨੁਸਾਰ, ਗਣਤੰਤਰ ਦਿਵਸ (ਐਤਵਾਰ ਨੂੰ) ਦੇ ਮੱਦੇਨਜ਼ਰ ਬੀ.ਐੱਸ.ਐੱਫ. ਨੇ ਅੰਤਰਰਾਸ਼ਟਰੀ ਸਰਹੱਦ 'ਤੇ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਹੈ। ਬੀ.ਐੱਸ.ਐੱਫ. ਨੇ ਇਸ ਤੋਂ ਪਹਿਲੇ ਮਹੀਨੇ ਦੀ ਸ਼ੁਰੂਆਤ 'ਚ ਕੱਛ 'ਚ ਅੰਤਰਰਾਸ਼ਟਰੀ ਸਰਹੱਦ 'ਤੇ ਹਰਾਮੀ ਨਾਲਾ ਦੇ ਉੱਤਰ 'ਚ ਸਥਿਤ ਇਕ ਖੇਤਰ ਦੇ ਰਸਤੇ ਭਾਰਤ 'ਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰਦੇ ਸਮੇਂ ਇਕ ਪਾਕਿਸਤਾਨੀ ਨਾਗਰਿਕ ਨੂੰ ਫੜਿਆ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8