ਗੁਜਰਾਤ ਦੀ ਵਾਵ ਸੀਟ ’ਤੇ ਉਪ ਚੋਣ, ਭਾਜਪਾ ਤੇ ਕਾਂਗਰਸ ਨੇ ਕੀਤਾ ਉਮੀਦਵਾਰਾਂ ਦਾ ਐਲਾਨ

Friday, Oct 25, 2024 - 11:48 PM (IST)

ਬਨਾਸਕਾਂਠਾ, (ਭਾਸ਼ਾ)- ਗੁਜਰਾਤ ਦੇ ਬਨਾਸਕਾਂਠਾ ਜ਼ਿਲੇ ਦੀ ਵਾਵ ਵਿਧਾਨ ਸਭਾ ਸੀਟ ’ਤੇ ਹੋਣ ਵਾਲੀ ਉਪ ਚੋਣ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦੇ ਆਖਰੀ ਦਿਨ ਸ਼ੁੱਕਰਵਾਰ ਨੂੰ ਸੱਤਾਧਾਰੀ ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਵਿਰੋਧੀ ਧਿਰ ਕਾਂਗਰਸ ਨੇ ਆਪੋ-ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ। ਕਾਂਗਰਸ ਨੇ ਗੁਲਾਬ ਸਿੰਘ ਰਾਜਪੂਤ ਨੂੰ ਜਦਕਿ ਭਾਜਪਾ ਨੇ ਸਵਰੂਪ ਜੀ ਸਰਦਾਰਜੀ ਠਾਕੋਰ ਨੂੰ ਮੈਦਾਨ ਵਿਚ ਉਤਾਰਿਆ ਹੈ।

ਅਧਿਕਾਰੀਆਂ ਨੇ ਦੱਸਿਆ ਕਿ ਉਮੀਦਵਾਰੀ ਦੇ ਐਲਾਨ ਤੋਂ ਬਾਅਦ ਰਾਜਪੂਤ ਅਤੇ ਠਾਕੋਰ ਨੇ ਆਪਣੇ-ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ। ਇਸ ਸੀਟ ’ਤੇ ਉਪ ਚੋਣ ਤਹਿਤ 13 ਨਵੰਬਰ ਨੂੰ ਵੋਟਾਂ ਪੈਣਗੀਆਂ, ਜਦਕਿ ਵੋਟਾਂ ਦੀ ਗਿਣਤੀ 23 ਨਵੰਬਰ ਨੂੰ ਹੋਵੇਗੀ। ‘ਇੰਡੀਅਨ ਨੈਸ਼ਨਲ ਡਿਵੈੱਲਪਮੈਂਟਲ ਇਨਕਲੂਸਿਵ ਅਲਾਇੰਸ’ ਭਾਵ ‘ਇੰਡੀਆ’ ਗੱਠਜੋੜ ਵਿਚ ਸ਼ਾਮਲ ਆਮ ਆਦਮੀ ਪਾਰਟੀ (ਆਪ) ਨੇ ਉਪ ਚੋਣ ਵਿਚ ਕਾਂਗਰਸ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ।


Rakesh

Content Editor

Related News