ਗੁਜਰਾਤ 'ਚ ਕਾਰ-ਟਰੱਕ ਦੀ ਭਿਆਨਕ ਟੱਕਰ, 5 ਲੋਕਾਂ ਦੀ ਮੌਤ, ਵਾਹਨਾਂ ਦੇ ਉੱਡੇ ਪਰਖੱਚੇ

Saturday, Jun 06, 2026 - 12:33 PM (IST)

ਗੁਜਰਾਤ 'ਚ ਕਾਰ-ਟਰੱਕ ਦੀ ਭਿਆਨਕ ਟੱਕਰ, 5 ਲੋਕਾਂ ਦੀ ਮੌਤ, ਵਾਹਨਾਂ ਦੇ ਉੱਡੇ ਪਰਖੱਚੇ

ਮੋਰਬੀ (ਗੁਜਰਾਤ) : ਗੁਜਰਾਤ ਦੇ ਮੋਰਬੀ ਜ਼ਿਲ੍ਹੇ ਵਿੱਚ ਇੱਕ ਕਾਰ ਅਤੇ ਡੰਪਰ ਟਰੱਕ ਵਿਚਾਲੇ ਭਿਆਨਕ ਟੱਕਰ ਹੋ ਜਾਣ ਨਾਲ ਹਾਦਸਾ ਵਾਪਰ ਗਿਆ। ਇਸ ਦੌਰਾਨ ਪੰਜ ਲੋਕਾਂ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖਮੀ ਹੋ ਗਏ। ਇਸ ਦੀ ਜਾਣਕਾਰੀ ਸ਼ਨੀਵਾਰ ਨੂੰ ਪੁਲਸ ਨੇ ਦਿੱਤੀ। ਹਲਵੜ ਪੁਲਸ ਸਟੇਸ਼ਨ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਇਹ ਹਾਦਸਾ ਸ਼ੁੱਕਰਵਾਰ ਰਾਤ 9:30 ਵਜੇ ਦੇ ਕਰੀਬ ਮੋਰਬੀ-ਹਲਵੜ ਹਾਈਵੇਅ 'ਤੇ ਚਾਰਦਾਵਾ ਪਿੰਡ ਨੇੜੇ ਵਾਪਰਿਆ ਹੈ। ਜਦੋਂ ਇੱਕ ਡੰਪਰ ਟਰੱਕ ਸੜਕ ਪਾਰ ਕਰ ਰਿਹਾ ਸੀ ਤਾਂ ਇਕ ਤੇਜ਼ ਰਫ਼ਤਾਰ ਕਾਰ ਉਸ ਨਾਲ ਟਕਰਾ ਗਈ। 

ਪੜ੍ਹੋ ਇਹ ਵੀ - ਪੰਜਾਬ 'ਚ ਵੱਡਾ ਹਾਦਸਾ: ਪਿਕਅੱਪ ਗੱਡੀ ਅਤੇ ਟਰੱਕ ਦੀ ਭਿਆਨਕ ਟੱਕਰ, 8 ​​ਲੋਕਾਂ ਦੀ ਮੌਤ

ਅਧਿਕਾਰੀਆਂ ਨੇ ਦੱਸਿਆ ਕਿ ਹਾਦਸੇ ਦੇ ਸਮੇਂ ਇਕ ਦੇ ਅੰਦਰ 7 ਲੋਕ ਸਵਾਰ ਸਨ। ਹਾਦਸੇ ਵਿੱਚ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ। ਜ਼ਖਮੀਆਂ ਨੂੰ ਬਾਹਰ ਕੱਢਣ ਲਈ ਮਸ਼ੀਨਾਂ ਦੀ ਵਰਤੋਂ ਕਰਨੀ ਪਈ। ਇਨ੍ਹਾਂ ਵਿੱਚੋਂ ਤਿੰਨ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ ਦੋ ਹੋਰ ਦੇਰ ਰਾਤ ਰਾਜਕੋਟ ਦੇ ਇੱਕ ਹਸਪਤਾਲ ਵਿੱਚ ਇਲਾਜ ਦੌਰਾਨ ਦਮ ਤੋੜ ਗਏ। ਜ਼ਖਮੀਆਂ ਵਿੱਚੋਂ ਦੋ ਨੂੰ ਗੰਭੀਰ ਹਾਲਤ ਵਿੱਚ ਰਾਜਕੋਟ ਦੇ ਇੱਕ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਮ੍ਰਿਤਕਾਂ ਵਿੱਚ ਪਰੇਸ਼ ਢਢੇਆ (24) ਵੀ ਸ਼ਾਮਲ ਹੈ, ਜੋ ਪਹਿਲਾਂ ਇੱਕ ਮੋਟਰਸਾਈਕਲ ਹਾਦਸੇ ਵਿੱਚ ਜ਼ਖਮੀ ਹੋ ਗਿਆ ਸੀ ਅਤੇ ਉਸਨੂੰ ਭਲਵਦ ਤਾਲੁਕਾ ਦੇ ਰਣਚੋਰਗੜ੍ਹ ਤੋਂ ਹਸਪਤਾਲ ਲਿਜਾਇਆ ਜਾ ਰਿਹਾ ਸੀ। ਦੂਜੇ ਮ੍ਰਿਤਕਾਂ ਦੀ ਪਛਾਣ ਪ੍ਰੇਮਜੀ ਢਧੇਆ (ਆਮ ਆਦਮੀ ਪਾਰਟੀ ਦੇ ਤਾਲੁਕ ਪੰਚਾਇਤ ਮੈਂਬਰ), ਸੁਰੇਸ਼ ਸਿਰੋਆ (47), ਵੀਰਮ ਢਧੇਆ (28) ਅਤੇ ਭਰਤ ਢਧੇਆ (39) ਵਜੋਂ ਹੋਈ ਹੈ।

ਪੜ੍ਹੋ ਇਹ ਵੀ - ਮੋਹਾਲੀ 'ਚ ਵੱਡੀ ਵਾਰਦਾਤ: ਆਸ਼ਕ ਨੇ ਦਫ਼ਤਰ 'ਚ ਕਰ 'ਤਾ ਪ੍ਰੇਮਿਕਾ ਦਾ ਕਤਲ, 35 ਵਾਰ ਧੋਣ 'ਤੇ ਮਾਰਿਆ ਚਾਕੂ, ਫਿਰ...

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News