ਗੁਜਰਾਤ ਦੇ ਮੁੱਖ ਮੰਤਰੀ ਨੇ ਕੇਂਦਰੀ ਖੇਤੀਬਾੜੀ ਮੰਤਰੀ ਨਾਲ ਕੀਤੀ ਮੁਲਾਕਾਤ

06/15/2019 4:53:02 PM

ਨਵੀਂ ਦਿੱਲੀ—ਗੁਜਰਾਤ ਦੇ ਮੁੱਖੀ ਮੰਤਰੀ ਵਿਜੇ ਰੂਪਾਣੀ ਨੇ ਸ਼ਨੀਵਾਰ ਨੂੰ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਦੋਵਾਂ ਨੇਤਾਵਾਂ ਨੇ ਕਿਸਾਨਾਂ ਦੇ ਕਲਿਆਣ ਨਾਲ ਜੁੜੀ ਕਿਸਾਨ ਕਲਿਆਣ ਯੋਜਨਾ ਨਿਧੀ ਯੋਜਨਾ ਅਤੇ ਪ੍ਰਧਾਨ ਮੰਤਰੀ ਸਫਲ ਬੀਮਾ ਯੋਜਨਾ ਨਾਲ ਜੁੜੇ ਵੱਖ-ਵੱਖ ਮੁੱਦਿਆਂ 'ਤੇ ਚਰਚਾ ਕੀਤੀ। ਇਕ ਅਧਿਕਾਰਿਕ ਬਿਆਨ 'ਚ ਕਿਹਾ ਗਿਆ ਹੈ ਕਿ ਰੂਪਾਣੀ ਦੀ ਅਗਵਾਈ 'ਚ ਗੁਜਰਾਤ ਦੇ ਖੇਤੀਬਾੜੀ ਮੰਤਰੀ ਆਰ ਸੀ ਫਾਲਦੂ, ਮੁੱਖ ਸਕੱਤਰ ਜੇ ਐੱਨ ਸਿੰਘ, ਮੁੱਖ ਮੰਤਰੀ ਦੇ ਮੁੱਖ ਪ੍ਰਧਾਨ ਸਕੱਤਰ ਕੇ. ਕੈਲਾਸ਼ਨਾਥਨ, ਬਾਰੀ ਮੁੱਖ ਸਕੱਤਰ ਸੰਜੇ ਪ੍ਰਸਾਦ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੇ ਤੋਮਰ ਨਾਲ ਮੁਲਾਕਾਤ ਕੀਤੀ। ਕੇਂਦਰੀ ਖੇਤੀਬਾੜੀ ਰਾਜ ਮੰਤਰੀ ਪੁਰਸ਼ੋਤਮ ਰੂਪਾਲਾ ਵੀ ਬੈਠਕ 'ਚ ਮੌਜੂਦ ਰਹੇ। ਬਿਆਨ 'ਚ ਕਿਹਾ ਗਿਆ ਕਿ ਬੈਠਕ ਮੁੱਲ ਸਮਰਥਨ ਯੋਜਨਾ ਦੇ ਤਹਿਤ ਸਰ੍ਹੋਂ ਦੀ ਖਰੀਦ ਦੀ ਸਮੇਂ ਸੀਮਾ ਨੂੰ ਵਧਾ ਕੇ 30 ਜੂਨ ਕਰਨ ਦਾ ਫੈਸਲਾ ਵੀ ਕੀਤਾ ਗਿਆ। ਬੈਠਕ ਦੌਰਾਨ ਕਿਸਾਨਾਂ ਦੀ ਆਮਦਨ ਵਧਾਉਣ ਵਾਲੇ ਕਿਸਾਨਾਂ ਦੇ ਕਲਿਆਣ ਦੀਆਂ ਯੋਜਨਾਵਾਂ ਨੂੰ ਵਧੀਆ ਬਣਾਉਣ ਲਈ ਕੇਂਦਰ ਅਤੇ ਸੂਬਾ ਸਰਕਾਰਾਂ ਵਲੋਂ ਸੰਯੁਕਤ ਰੂਪ ਨਾਲ ਚੁੱਕੇ ਜਾ ਰਹੇ ਕਦਮਾਂ 'ਤੇ ਵੀ ਚਰਚਾ ਹੋਈ। 


Aarti dhillon

Content Editor

Related News