ਗੁਜਰਾਤ ’ਚ ਕਾਂਗਰਸ ਦੇ ਇੱਕ ਹੋਰ ਵਿਧਾਇਕ ਨੇ ਦਿੱਤਾ ਅਸਤੀਫਾ, ਭਾਜਪਾ ''ਚ ਸ਼ਾਮਲ ਹੋਣਗੇ
Thursday, Nov 10, 2022 - 01:57 PM (IST)

ਅਹਿਮਦਾਬਾਦ (ਭਾਸ਼ਾ)– ਗੁਜਰਾਤ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਲਗਾਤਾਰ ਦੂਜੇ ਦਿਨ ਝਟਕਾ ਦਿੰਦੇ ਹੋਏ ਕਾਂਗਰਸ ਦੇ ਇਕ ਸੀਨੀਅਰ ਵਿਧਾਇਕ ਭਗਵਾਨ ਬਰਾੜ ਨੇ ਬੁੱਧਵਾਰ ਵਿਧਾਇਕ ਦੇ ਅਹੁਦੇ ਅਤੇ ਪਾਰਟੀ ਦੀ ਮੁੱਢਲੀ ਮੈਂਬਰੀ ਤੋਂ ਅਸਤੀਫਾ ਦੇ ਦਿੱਤਾ। ਮੰਨਿਆ ਜਾ ਰਿਹਾ ਹੈ ਕਿ ਉਹ ਭਾਰਤੀ ਜਨਤਾ ਪਾਰਟੀ ’ਚ ਸ਼ਾਮਲ ਹੋਣਗੇ।
ਬਰਾੜ, ਜੋ ਗਿਰ ਸੋਮਨਾਥ ਜ਼ਿਲ੍ਹੇ ਦੀ ਤਲਾਲਾ ਸੀਟ ਦੀ ਨੁਮਾਇੰਦਗੀ ਕਰਦੇ ਹਨ, ਨੇ ਕਾਂਗਰਸ ਦੀ ਗੁਜਰਾਤ ਇਕਾਈ ਦੇ ਪ੍ਰਧਾਨ ਜਗਦੀਸ਼ ਠਾਕੋਰ ਨੂੰ ਆਪਣਾ ਅਸਤੀਫਾ ਭੇਜਿਆ ਹੈ । ਬਰਾੜ ਨੇ ਗਾਂਧੀਨਗਰ ਵਿੱਚ ਪੱਤਰਕਾਰਾਂ ਨੂੰ ਦੱਸਿਆ ਕਿ ਮੈਂ ਆਪਣੇ ਸਮਰਥਕਾਂ ਨਾਲ ਸਲਾਹ ਕਰ ਕੇ ਪਾਰਟੀ ਛੱਡਣ ਦਾ ਫੈਸਲਾ ਕੀਤਾ ਹੈ। ਚੋਣ ਟਿਕਟ ਲੈਣ ਲਈ ਮੈਂ ਬਿਨਾਂ ਸ਼ਰਤ ਭਾਜਪਾ ਵਿੱਚ ਸ਼ਾਮਲ ਹੋ ਜਾਵਾਂਗਾ।