ਗੁਜਰਾਤ ''ਚ ਗੋਧਰਾ ਕਾਂਡ ਤੋਂ ਬਾਅਦ ਹਥਿਆਰ ਪਹੁੰਚਾਉਣ ਵਾਲੀ ਮਹਿਲਾ 18 ਸਾਲਾਂ ਬਾਅਦ ਗ੍ਰਿਫ਼ਤਾਰ
Friday, Jan 26, 2024 - 04:50 AM (IST)
ਅਹਿਮਦਾਬਾਦ, (ਭਾਸ਼ਾ) — ਗੁਜਰਾਤ ਵਿੱਚ 2002 ਦੇ ਗੋਧਰਾ ਕਾਂਡ ਤੋਂ ਬਾਅਦ ਹੋਏ ਦੰਗਿਆਂ ਦਾ ਬਦਲਾ ਲੈਣ ਲਈ ਵਰਤੇ ਗਏ ਹਥਿਆਰਾਂ ਦੀ ਢੋਆ-ਢੁਆਈ ਕਰਨ ਦੇ ਦੋਸ਼ ਵਿੱਚ ਇਕ 52 ਸਾਲਾ ਔਰਤ ਨੂੰ ਗੁਜਰਾਤ ਦੇ ਅੱਤਵਾਦ ਵਿਰੋਧੀ ਦਸਤੇ (ਏ.ਟੀ.ਐੱਸ.) ਨੇ 18 ਸਾਲ ਬਾਅਦ ਫੜਿਆ ਹੈ। ਇਕ ਅਧਿਕਾਰੀ ਨੇ ਵੀਰਵਾਰ ਨੂੰ ਇਸ ਦੀ ਜਾਣਕਾਰੀ ਦਿੱਤੀ।
ਇਹ ਵੀ ਪੜ੍ਹੋ - ਉੱਤਰਾਖੰਡ ਦੇ ਮਦਰੱਸੇ 'ਚ ਪੜ੍ਹਾਈ ਜਾਵੇਗੀ ਸ਼੍ਰੀ ਰਾਮ ਦੀ ਕਥਾ
ਬਿਆਨ ਵਿਚ ਕਿਹਾ ਗਿਆ ਹੈ ਕਿ ਇਕ ਖਾਸ ਸੂਚਨਾ 'ਤੇ ਕਾਰਵਾਈ ਕਰਦੇ ਹੋਏ, ਏਟੀਐਸ ਨੇ ਅੰਜੁਮ ਕੁਰੈਸ਼ੀ ਉਰਫ ਅੰਜੁਮ ਕਾਨਪੁਰੀ ਨੂੰ 23 ਜਨਵਰੀ ਨੂੰ ਵਟਵਾ ਖੇਤਰ ਦੇ ਇਕ ਘਰ ਤੋਂ ਗ੍ਰਿਫ਼ਤਾਰ ਕੀਤਾ ਸੀ। ਏਟੀਐਸ ਦੇ ਬਿਆਨ ਵਿੱਚ ਕਿਹਾ ਗਿਆ ਹੈ ਕਿ ਔਰਤ ਨੂੰ ਤਿੰਨ ਦਿਨਾਂ ਲਈ ਪੁਲਸ ਰਿਮਾਂਡ ਵਿੱਚ ਭੇਜ ਦਿੱਤਾ ਗਿਆ ਹੈ ਅਤੇ ਅਸਲਾ ਐਕਟ 2005 ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
'ਜਗਬਾਣੀ' ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।