ਗੁਜਰਾਤ ਸਰਕਾਰ ਨੇ ਮੋਰਬੀ ਹਾਦਸੇ ਦੀ ਲਈ ਜ਼ਿੰਮੇਵਾਰੀ, ਹੁਣ ਤੱਕ 91 ਲੋਕਾਂ ਦੀ ਮੌਤ
Monday, Oct 31, 2022 - 05:01 AM (IST)
ਨੈਸ਼ਨਲ ਡੈਸਕ : ਗੁਜਰਾਤ ਦੇ ਮੋਰਬੀ 'ਚ ਹੋਏ ਪੁਲ ਹਾਦਸੇ 'ਚ ਹੁਣ ਤੱਕ 91 ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ, ਜਦਕਿ ਕਈ ਲੋਕ ਅਜੇ ਵੀ ਲਾਪਤਾ ਹਨ। ਮੌਕੇ 'ਤੇ ਰਾਹਤ ਅਤੇ ਬਚਾਅ ਕਾਰਜ ਜਾਰੀ ਹੈ। ਇਸ ਸਭ ਦੇ ਵਿਚਕਾਰ ਗੁਜਰਾਤ ਸਰਕਾਰ ਨੇ ਇਸ ਵੱਡੇ ਹਾਦਸੇ ਦੀ ਜ਼ਿੰਮੇਵਾਰੀ ਲਈ ਹੈ। ਗੁਜਰਾਤ ਸਰਕਾਰ ਦੇ ਮੰਤਰੀ ਬ੍ਰਿਜੇਸ਼ ਮੇਰਜਾ ਨੇ ਕਿਹਾ ਕਿ ਅਸੀਂ ਇਸ ਹਾਦਸੇ ਦੀ ਜ਼ਿੰਮੇਵਾਰੀ ਲੈਂਦੇ ਹਾਂ। ਪਿਛਲੇ ਹਫ਼ਤੇ ਹੀ ਇਸ ਪੁਲ ਦੀ ਮੁਰੰਮਤ ਕੀਤੀ ਗਈ ਸੀ। ਅਸੀਂ ਹੈਰਾਨ ਹਾਂ ਕਿ ਇਹ ਹਾਦਸਾ ਕਿਵੇਂ ਵਾਪਰ ਗਿਆ। ਫਿਲਹਾਲ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ। ਸਰਕਾਰ ਦੇ ਸਾਰੇ ਉੱਚ ਅਧਿਕਾਰੀ ਮੌਕੇ 'ਤੇ ਮੌਜੂਦ ਹਨ।
ਇਹ ਵੀ ਪੜ੍ਹੋ : ਜਲੰਧਰ 'ਚ ਦੀਵਾਲੀ ਵਾਲੀ ਰਾਤ ਫਾਇਰਿੰਗ ਕਰਨ ਵਾਲੇ ਚੜ੍ਹੇ ਪੁਲਸ ਦੇ ਹੱਥੇ
ਦੱਸਿਆ ਜਾ ਰਿਹਾ ਹੈ ਕਿ ਜਦੋਂ ਪੁਲ ਡਿੱਗਿਆ ਤਾਂ ਉਸ ਸਮੇਂ ਇਸ ਉਪਰ ਕਰੀਬ 500 ਲੋਕ ਮੌਜੂਦ ਸਨ। ਮੌਕੇ 'ਤੇ ਬਚਾਅ ਕਾਰਜ ਪੂਰੇ ਜ਼ੋਰਾਂ 'ਤੇ ਚੱਲ ਰਿਹਾ ਹੈ। ਰਿਪੋਰਟਾਂ ਮੁਤਾਬਕ ਮੋਰਬੀ ਵਿੱਚ ਅੱਜ ਸਸਪੈਂਸ਼ਨ ਪੁਲ ਢਹਿ ਗਿਆ। ਕਰੀਬ 100 ਲੋਕਾਂ ਦੇ ਅਜੇ ਵੀ ਪਾਣੀ 'ਚ ਫਸੇ ਹੋਣ ਦਾ ਖਦਸ਼ਾ ਹੈ। 4 ਦਿਨ ਪਹਿਲਾਂ ਮੁਰੰਮਤ ਤੋਂ ਬਾਅਦ ਪੁਲ ਨੂੰ ਖੋਲ੍ਹਿਆ ਗਿਆ ਸੀ। ਗੁਜਰਾਤ ਸਰਕਾਰ ਨੇ ਇਸ ਹਾਦਸੇ ਦੀ ਜ਼ਿੰਮੇਵਾਰੀ ਲਈ ਹੈ।
ਇਹ ਵੀ ਪੜ੍ਹੋ : ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਰਾਹਗੀਰ ਨੂੰ ਲੁੱਟਿਆ, ਨਕਦੀ ਤੇ ਮੋਬਾਈਲ ਖੋਹਿਆ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਹਾਦਸੇ ਨੂੰ ਲੈ ਕੇ ਗੁਜਰਾਤ ਦੇ ਮੁੱਖ ਮੰਤਰੀ ਭੂਪੇਂਦਰ ਪਟੇਲ ਅਤੇ ਸਬੰਧਤ ਅਧਿਕਾਰੀਆਂ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ ਬਚਾਅ ਕਾਰਜ ਲਈ ਤੁਰੰਤ ਟੀਮਾਂ ਤਾਇਨਾਤ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਸਥਿਤੀ 'ਤੇ ਨੇੜਿਓਂ ਅਤੇ ਲਗਾਤਾਰ ਨਜ਼ਰ ਰੱਖਣ ਅਤੇ ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਮਦਦ ਦੇਣ ਲਈ ਕਿਹਾ ਹੈ। ਪ੍ਰਧਾਨ ਮੰਤਰੀ ਮੋਦੀ ਨੇ ਮੋਰਬੀ 'ਚ ਹੋਏ ਹਾਦਸੇ ਵਿੱਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਲਈ PMNRF ਵੱਲੋਂ 2-2 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ। ਹਰੇਕ ਜ਼ਖਮੀ ਨੂੰ 50-50 ਹਜ਼ਾਰ ਰੁਪਏ ਦਿੱਤੇ ਜਾਣਗੇ। ਸੂਬਾ ਸਰਕਾਰ ਹਰੇਕ ਮ੍ਰਿਤਕ ਦੇ ਪਰਿਵਾਰ ਨੂੰ 4 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50,000 ਰੁਪਏ ਮੁਆਵਜ਼ਾ ਦੇਵੇਗੀ।
ਇਹ ਵੀ ਪੜ੍ਹੋ : ਪੈਟਰੋਲ ਪੰਪ ’ਤੇ ਹੋਈ ਲੁੱਟ ਦੀ ਵਾਰਦਾਤ ਨੂੰ ਪੁਲਸ ਨੇ ਕੁਝ ਹੀ ਘੰਟਿਆਂ ’ਚ ਟ੍ਰੇਸ ਕਰ ਫੜਿਆ ਲੁਟੇਰਾ
ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਗੁਜਰਾਤ ਦੇ ਮੋਰਬੀ ਕੇਬਲ ਪੁਲ ਦੇ ਡਿੱਗਣ ਦੀ ਘਟਨਾ 'ਤੇ ਦੁੱਖ ਪ੍ਰਗਟ ਕੀਤਾ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮੋਰਬੀ 'ਚ ਹੋਏ ਹਾਦਸੇ 'ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਉਨ੍ਹਾਂ ਨੇ ਇਸ ਸਬੰਧ 'ਚ ਗੁਜਰਾਤ ਦੇ ਗ੍ਰਹਿ ਰਾਜ ਮੰਤਰੀ ਹਰਸ਼ ਸੰਘਵੀ ਤੇ ਹੋਰ ਅਧਿਕਾਰੀਆਂ ਨਾਲ ਗੱਲ ਕੀਤੀ ਹੈ। ਸਥਾਨਕ ਪ੍ਰਸ਼ਾਸਨ ਪੂਰੀ ਤਿਆਰੀ ਨਾਲ ਰਾਹਤ ਕਾਰਜਾਂ 'ਚ ਲੱਗਾ ਹੋਇਆ ਹੈ।
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।