ਮਾਣਹਾਨੀ ਮਾਮਲਾ : ਰਾਹੁਲ ਨੂੰ ਨਹੀਂ ਮਿਲੀ ਅੰਤ੍ਰਿਮ ਰਾਹਤ

05/03/2023 3:06:31 PM

ਅਹਿਮਦਾਬਾਦ, (ਭਾਸ਼ਾ)– ਗੁਜਰਾਤ ਹਾਈ ਕੋਰਟ ਨੇ ‘ਮੋਦੀ ਉਪਨਾਮ’ ਟਿੱਪਣੀ ਨਾਲ ਸਬੰਧਤ ਅਪਰਾਧਿਕ ਮਾਣਹਾਨੀ ਮਾਮਲੇ ’ਚ ਦੋਸ਼ ਸਿੱਧੀ ਵਿਰੁੱਧ ਕਾਂਗਰਸ ਨੇਤਾ ਰਾਹੁਲ ਗਾਂਧੀ (52) ਨੂੰ ਮੰਗਲਵਾਰ ਨੂੰ ਅੰਤ੍ਰਿਮ ਰਾਹਤ ਦੇਣ ਤੋਂ ਨਾਂਹ ਕਰ ਦਿੱਤੀ ਅਤੇ ਕਿਹਾ ਕਿ ਉਹ ਗਰਮੀਆਂ ਦੀਆਂ ਛੁੱਟੀਆਂ ਤੋਂ ਬਾਅਦ ਅੰਤਿਮ ਹੁਕਮ ਸੁਣਾਏਗੀ। 

ਰਾਹੁਲ ਵੱਲੋਂ ਪੇਸ਼ ਸੀਨੀਅਰ ਵਕੀਲ ਅਭਿਸ਼ੇਕ ਮਨੂੰ ਸਿੰਘਵੀ ਨੇ ਇਸ ਮਾਮਲੇ ’ਚ ਦੋਵਾਂ ਧਿਰਾਂ ਦੀਆਂ ਦਲੀਲਾਂ ਪੂਰੀਆਂ ਹੋਣ ਤੋਂ ਬਾਅਦ ‘ਤੁਰੰਤ’ ਹਵਾਲਾ ਦਿੰਦੇ ਹੋਏ ਅਦਾਲਤ ਤੋਂ ਅੰਤ੍ਰਿਮ ਜਾਂ ਅੰਤਿਮ ਹੁਕਮ ਜਾਰੀ ਕਰਨ ਦੀ ਬੇਨਤੀ ਕੀਤੀ। ਜਸਟਿਸ ਹੇਮੰਤ ਪ੍ਰਛੱਕ ਨੇ ਹਾਲਾਂਕਿ ਕਿਹਾ ਕਿ ਇਸ ਪੜਾਅ ’ਚ ਅੰਤ੍ਰਿਮ ਸੁਰੱਖਿਆ ਨਹੀਂ ਦਿੱਤੀ ਜਾ ਸਕਦੀ। ਜਸਟਿਸ ਪ੍ਰਛੱਕ ਨੇ ਕਿਹਾ ਕਿ ਉਹ ਰਿਕਾਰਡ ਅਤੇ ਕਾਰਵਾਈ ਦੀ ਅਧਿਕਾਰਤ ਰਿਪੋਰਟ ਪੜ੍ਹਣ ਤੋਂ ਬਾਅਦ ਹੀ ਅੰਤਿਮ ਹੁਕਮ ਸੁਣਾਉਣਗੇ। ਇਸ ਦੇ ਨਾਲ ਹੀ ਉਨ੍ਹਾਂ ਗਰਮੀਆਂ ਦੀਆਂ ਛੁੱਟੀਆਂ ਤੋਂ ਬਾਅਦ ਫੈਸਲਾ ਸੁਣਾਉਣ ਦੀ ਗੱਲ ਕਹੀ। ਗੁਜਰਾਤ ਹਾਈ ਕੋਰਟ ’ਚ 8 ਮਈ ਤੋਂ 3 ਜੂਨ ਤੱਕ ਗਰਮੀਆਂ ਦੀਆਂ ਛੁੱਟੀਆਂ ਹਨ।


Rakesh

Content Editor

Related News