ਸ਼ਿਵ ਭੋਲੇ ਦੇ ਭਗਤਾਂ ਨੂੰ ਗੁਜਰਾਤ ਸਰਕਾਰ ਦਾ ਤੋਹਫ਼ਾ, ਇਨ੍ਹਾਂ ਸ਼ਰਧਾਲੂਆਂ ਨੂੰ ਮਿਲਣਗੇ 50-50 ਹਜ਼ਾਰ ਰੁਪਏ

06/10/2023 11:40:10 PM

ਅਹਿਮਦਾਬਾਦ (ਭਾਸ਼ਾ): ਗੁਜਰਾਤ ਸਰਕਾਰ ਨੇ ਸੂਬੇ ਤੋਂ ਕੈਲਾਸ਼ ਮਾਨਸਰੋਵਰ ਦੀ ਯਾਤਰਾ 'ਤੇ ਜਾਣ ਵਾਲੇ ਹਰ ਸ਼ਰਧਾਲੂ ਲਈ ਸਹਾਇਤਾ ਰਾਸ਼ੀ ਨੂੰ 23 ਹਜ਼ਾਰ ਰੁਪਏ ਤੋਂ ਵਧਾ ਕੇ 50 ਹਜ਼ਾਰ ਰੁਪਏ ਕਰਨ ਦਾ ਐਲਾਨ ਕੀਤਾ ਹੈ। ਸ਼ਨੀਵਾਰ ਨੂੰ ਜਾਰੀ ਹੋਏ ਇਕ ਸਰਕਾਰੀ ਬਿਆਨ ਮੁਤਾਬਕ ਮੁੱਖ ਮੰਤਰੀ ਭੂਪੇਂਦਰ ਪਟੇਲ ਨੇ ਇਹ ਫ਼ੈਸਲਾ ਲਿਆ। ਵਿਦੇਸ਼ ਮੰਤਰਾਲਾ ਹਰ ਸਾਲ ਜੂਨ ਤੋਂ ਸਤੰਬਰ ਤਕ ਕੈਲਾਸ਼ ਮਾਨਸਰੋਵਰ ਯਾਤਰਾ ਦਾ ਆਯੋਜਨ ਕਰਦਾ ਹੈ। 

ਇਹ ਖ਼ਬਰ ਵੀ ਪੜ੍ਹੋ - Instagram ਦੀ ਦੋਸਤੀ ਨੇ ਲਈ ਮੈਡਲ ਜੇਤੂ ਖਿਡਾਰਣ ਦੀ ਜਾਨ! ਜਾਣੋ ਹੈਰਾਨ ਕਰ ਦੇਣ ਵਾਲਾ ਮਾਮਲਾ

ਵਿਦੇਸ਼ ਮੰਤਰਾਲੇ ਦੀ ਵੈੱਬਸਾਈਟ ਮੁਤਾਬਕ ਹਿੰਦੂਆਂ ਲਈ ਭਗਵਾਨ ਸ਼ਿਵ ਦੇ ਨਿਵਾਸ ਅਸਥਾਨ ਮੰਨੇ ਜਾਂਦੇ ਕੈਲਾਸ਼ ਮਾਨਸਰੋਵਰ ਦਾ ਬਹੁਤ ਮਹੱਤਵ ਹੈ। ਇਸ ਦਾ ਜੈਨੀਆਂ ਤੇ ਬੋਧੀਆਂ ਲਈ ਵੀ ਧਾਰਮਿਕ ਮਹੱਤਵ ਹੈ। ਇਹ ਯਾਤਰਾ ਭਾਰਤੀ ਪਾਸਪੋਰਟ ਰੱਖਣ ਵਾਲੇ ਸਾਰੇ ਯੋਗ ਭਾਰਤੀ ਨਾਗਰਿਕਾਂ ਲਈ ਖੁੱਲ੍ਹੀ ਹੈ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


Anmol Tagra

Content Editor

Related News