ਗੁਜਰਾਤ ’ਚ ਚੋਣ ਡਿਊਟੀ ’ਤੇ ਤਾਇਨਾਤ ਜਵਾਨ ਨੇ ਆਪਣੇ ਸਾਥੀਆਂ ’ਤੇ ਕੀਤੀ ਫਾਇਰਿੰਗ, ਦੋ ਦੀ ਮੌਤ

Sunday, Nov 27, 2022 - 03:49 AM (IST)

ਗੁਜਰਾਤ ’ਚ ਚੋਣ ਡਿਊਟੀ ’ਤੇ ਤਾਇਨਾਤ ਜਵਾਨ ਨੇ ਆਪਣੇ ਸਾਥੀਆਂ ’ਤੇ ਕੀਤੀ ਫਾਇਰਿੰਗ, ਦੋ ਦੀ ਮੌਤ

ਪੋਰਬੰਦਰ : ਗੁਜਰਾਤ ਦੇ ਪੋਰਬੰਦਰ ਨੇੜੇ ਇਕ ਪਿੰਡ ’ਚ ਸ਼ਨੀਵਾਰ ਸ਼ਾਮ ਕਿਸੇ ਗੱਲ ਨੂੰ ਲੈ ਕੇ ਕੇਂਦਰੀ ਰਿਜ਼ਰਵ ਪੁਲਸ ਬਲ (ਸੀ.ਆਰ.ਪੀ.ਐੱਫ.) ਦੇ ਜਵਾਨ ਨੇ ਆਪਣੇ ਸਾਥੀਆਂ ’ਤੇ ਫਾਇਰਿੰਗ ਕੀਤੀ, ਜਿਸ ’ਚ ਦੋ ਜਵਾਨਾਂ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖ਼ਮੀ ਹੋ ਗਏ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਪੋਰਬੰਦਰ ਦੇ ਜ਼ਿਲ੍ਹਾ ਮੈਜਿਸਟਰੇਟ ਅਤੇ ਜ਼ਿਲ੍ਹਾ ਚੋਣ ਅਧਿਕਾਰੀ ਏ. ਐੱਮ. ਸ਼ਰਮਾ ਨੇ ਦੱਸਿਆ ਕਿ ਇਹ ਜਵਾਨ ਮਣੀਪੁਰ ਦੀ ਸੀ.ਆਰ.ਪੀ.ਐੱਫ. ਬਟਾਲੀਅਨ ਨਾਲ ਸਬੰਧਤ ਹਨ। ਉਨ੍ਹਾਂ ਦੱਸਿਆ ਕਿ ਅਗਲੇ ਮਹੀਨੇ ਹੋਣ ਵਾਲੀਆਂ ਗੁਜਰਾਤ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਚੋਣ ਕਮਿਸ਼ਨ ਵੱਲੋਂ ਇਨ੍ਹਾਂ ਜਵਾਨਾਂ ਨੂੰ ਇੱਥੇ ਭੇਜਿਆ ਗਿਆ ਸੀ।

ਇਹ ਖ਼ਬਰ ਵੀ ਪੜ੍ਹੋ : ਦਿੱਲੀ ਦਾ ਸਮੁੱਚਾ ਸਿੱਖ ਭਾਈਚਾਰਾ ਨਗਰ ਨਿਗਮ ਚੋਣਾਂ ’ਚ ਭਾਜਪਾ ਦੀ ਕਰੇਗਾ ਹਮਾਇਤ : ਕਾਲਕਾ, ਕਾਹਲੋਂ 

ਪੋਰਬੰਦਰ ਜ਼ਿਲ੍ਹੇ ’ਚ ਪਹਿਲੇ ਪੜਾਅ ਵਿਚ 1 ਦਸੰਬਰ ਨੂੰ ਵੋਟਾਂ ਪੈਣਗੀਆਂ। ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਸੀ.ਆਰ.ਪੀ.ਐੱਫ. ਦੇ ਜਵਾਨ ਪੋਰਬੰਦਰ ਤੋਂ ਤਕਰੀਬਨ 25 ਕਿਲੋਮੀਟਰ ਦੂਰ ਤੁਕੜਾ ਗੋਸਾ ਪਿੰਡ ਦੇ ਇਕ ਕੇਂਦਰ ’ਚ ਠਹਿਰੇ ਹੋਏ ਸਨ। ਸ਼ਰਮਾ ਨੇ ਕਿਹਾ, ‘‘ਸ਼ਨੀਵਾਰ ਸ਼ਾਮ ਨੂੰ ਕਿਸੇ ਗੱਲ ਨੂੰ ਲੈ ਕੇ ਇਕ ਜਵਾਨ ਨੇ ਆਪਣੇ ਸਾਥੀਆਂ ’ਤੇ ਅਸਾਲਟ ਰਾਈਫਲ ਨਾਲ ਫਾਇਰਿੰਗ ਕਰ ਦਿੱਤੀ। ਦੋ ਜਵਾਨਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਦੋ ਹੋਰ ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ ਜਾਮਨਗਰ ਦੇ ਇਕ ਹਸਪਤਾਲ ’ਚ ਲਿਜਾਇਆ ਗਿਆ ਹੈ। ਇਨ੍ਹਾਂ ’ਚੋਂ ਇਕ ਦੇ ਪੇਟ ’ਚ, ਜਦਕਿ ਦੂਜੇ ਦੀ ਲੱਤ ’ਚ ਗੋਲ਼ੀ ਲੱਗੀ ਹੈ। ਅਧਿਕਾਰੀ ਨੇ ਕਿਹਾ ਕਿ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਇਹ ਖ਼ਬਰ ਵੀ ਪੜ੍ਹੋ : ਖ਼ਾਕੀ ਹੋਈ ਦਾਗ਼ਦਾਰ, ਸਵੇਰੇ ਪੁਲਸ ਦੀ ਡਿਊਟੀ, ਸੂਰਜ ਢਲਦੇ ਹੀ ਬਣ ਜਾਂਦਾ ਸੀ ਲੁਟੇਰਾ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

Manoj

Content Editor

Related News