ਗਾਂਧੀਨਗਰ ''ਚ ਨਗਰ ਨਿਗਮ ਦੀਆਂ 2 ਮਹਿਲਾ ਕਰਮਚਾਰੀਆਂ ਨੇ ਕੀਤੀ ਖ਼ੁਦਕੁਸ਼ੀ

Saturday, Mar 07, 2026 - 05:11 PM (IST)

ਗਾਂਧੀਨਗਰ ''ਚ ਨਗਰ ਨਿਗਮ ਦੀਆਂ 2 ਮਹਿਲਾ ਕਰਮਚਾਰੀਆਂ ਨੇ ਕੀਤੀ ਖ਼ੁਦਕੁਸ਼ੀ

ਗਾਂਧੀਨਗਰ- ਗੁਜਰਾਤ ਦੇ ਗਾਂਧੀਨਗਰ 'ਚ ਨਗਰ ਨਿਗਮ ਦੀਆਂ 2 ਮਹਿਲਾ ਕਰਮਚਾਰੀਆਂ ਨੇ ਇਕ ਨਹਿਰ 'ਚ ਛਾਲ ਮਾਰ ਖੁਦਕੁਸ਼ੀ ਕਰ ਲਈ। ਪੁਲਸ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਸੇਜਲ ਪਟੇਲ (26) ਅਤੇ ਰਿਪਲ ਰਾਵਤ (24) ਵਜੋਂ ਹੋਈ ਹੈ। ਅਹਿਮਦਾਬਾਦ ਦੀਆਂ ਰਹਿਣ ਵਾਲੀਆਂ ਦੋਵੇਂ ਔਰਤਾਂ ਨੂੰ ਹਾਲ ਹੀ 'ਚ ਗਾਂਧੀਨਗਰ ਨਗਰ ਨਿਗਮ ਵਲੋਂ ਭਰਤੀ ਕੀਤਾ ਗਿਆ ਸੀ।

ਅਡਾਲਸ ਪੁਲਸ ਦੇ ਇੰਸਪੈਕਟਰ ਐੱਲ.ਡੀ. ਓਡੇਦਰਾ ਨੇ ਕਿਹਾ ਕਿ ਸ਼ੁੱਕਰਵਾਰ ਰਾਤ ਕਰੀਬ 8 ਵਜੇ ਨਭੋਈ ਨਹਿਰ 'ਚ ਛਾਲ ਮਾਰਨ ਤੋਂ ਪਹਿਲਾਂ ਇਕ ਔਰਤ ਨੇ ਆਪਣੇ ਪਰਿਵਾਰ ਨੂੰ ਸੂਚਿਤ ਕੀਤਾ ਸੀ ਕਿ ਉਹ ਆਪਣੀ ਦੋਸਤ ਨਾਲ ਖੁਦਕੁਸ਼ੀ ਕਰਨ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪਰਿਵਾਰ ਵਾਲਿਆਂ ਨੇ ਔਰਤਾਂ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਸੀ ਪਰ ਉਨ੍ਹਾਂ ਦੇ ਮੋਬਾਈਲ ਫੋਨ ਬੰਦ ਸਨ। ਅਧਿਕਾਰੀ ਨੇ ਕਿਹਾ ਕਿ ਪੁਲਸ ਨੇ ਫਾਇਰ ਬ੍ਰਿਗੇਡ ਦੀ ਮਦਦ ਨਾਲ ਲਾਸ਼ਾਂ ਨੂੰ ਬਰਾਮਦ ਕੀਤਾ। ਲਾਸ਼ਾਂ ਨੂੰ ਪੋਸਟਮਾਰਟਮ ਤੋਂ ਬਾਅਦ ਪਰਿਵਾਰ ਵਾਲਿਆਂ ਨੂੰ ਸੌਂਪ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੌਕੇ ਤੋਂ ਕੋਈ ਸੁਸਾਈਡ ਨੋਟ ਬਰਾਮਦ ਨਹੀਂ ਹੋਇਆ ਹੈ ਅਤੇ ਇਹ ਕਦਮ ਨੂੰ ਚੁੱਕਣ ਦੇ ਪਿੱਛੇ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

DIsha

Content Editor

Related News