ਭੂਚਾਲ ਦੇ ਝਟਕਿਆਂ ਨਾਲ ਹਿੱਲਿਆ ਗੁਜਰਾਤ, ਰਿਕਟਰ ਪੈਮਾਨੇ ''ਤੇ 4.2 ਮਾਪੀ ਗਈ ਤੀਬਰਤਾ
Saturday, Nov 16, 2024 - 06:39 AM (IST)

ਨੈਸ਼ਨਲ ਡੈਸਕ : ਗੁਜਰਾਤ 'ਚ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਪੈਮਾਨੇ 'ਤੇ ਇਸ ਦੀ ਤੀਬਰਤਾ 4.2 ਦਰਜ ਕੀਤੀ ਗਈ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਮੁਤਾਬਕ ਰਾਤ 10.15 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦਾ ਕੇਂਦਰ ਗੁਜਰਾਤ ਦੇ ਮਹਿਸਾਣਾ ਵਿਚ ਸੀ। ਜ਼ਮੀਨ ਦੇ ਅੰਦਰ ਇਸ ਦਾ ਕੇਂਦਰ ਲਗਭਗ 10 ਕਿਲੋਮੀਟਰ ਸੀ। ਇਸ ਤੋਂ ਇਲਾਵਾ ਬਨਾਸਕਾਂਠਾ ਦੇ ਪਾਟਨ 'ਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।
ਭੂਚਾਲ ਕਾਰਨ ਮਹਿਸਾਣਾ ਦੇ ਆਸ-ਪਾਸ ਦੇ ਇਲਾਕਿਆਂ 'ਚ ਦਹਿਸ਼ਤ ਫੈਲ ਗਈ ਅਤੇ ਲੋਕ ਘਰਾਂ ਤੋਂ ਬਾਹਰ ਆ ਗਏ। ਗੁਜਰਾਤ ਦੇ ਹੋਰ ਇਲਾਕਿਆਂ 'ਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਅਹਿਮਦਾਬਾਦ 'ਚ ਵੀ ਲੋਕਾਂ ਨੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ। ਅਹਿਮਦਾਬਾਦ ਦੇ ਵਾਦਾਜ, ਅੰਕੁਰ, ਨਿਊ ਵਾਡਾਜ ਅਤੇ ਆਸਪਾਸ ਦੇ ਇਲਾਕਿਆਂ ਵਿਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8