ਤਾਂਤਰਿਕ ਨੇ 2 ਭੈਣਾਂ ਨਾਲ ਕੀਤਾ ਜਬਰ ਜ਼ਿਨਾਹ, ਗਰਭਵਤੀ ਹੋਣ ''ਤੇ ਖੁੱਲ੍ਹਿਆ ਰਾਜ

Saturday, Nov 07, 2020 - 04:27 PM (IST)

ਨਵਸਾਰੀ- ਦੱਖਣੀ ਗੁਜਰਾਤ ਦੇ ਨਵਸਾਰੀ ਜ਼ਿਲ੍ਹੇ 'ਚ ਇਕ ਤਾਂਤਰਿਕ ਅਤੇ 2 ਹੋਰ ਲੋਕਾਂ ਨੂੰ 2 ਭੈਣਾਂ ਨਾਲ ਜਬਰ ਜ਼ਿਨਾਹ ਕਰਨ ਦੇ ਦੋਸ਼ 'ਚ ਗ੍ਰਿਫ਼ਤਾਰ ਕੀਤਾ ਗਿਆ ਹੈ। ਇਨ੍ਹਾਂ 'ਚੋਂ ਇਕ ਕੁੜੀ ਨਾਬਾਲਗ ਹੈ। ਪੁਲਸ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਪੀੜਤਾ ਦੇ ਪਿਤਾ ਦੀ ਸ਼ਿਕਾਇਤ 'ਤੇ ਪੁਲਸ ਨੇ ਵਿਸ਼ਨੂੰ ਨਾਈਕ ਅਤੇ ਉਸ ਦੇ 2 ਸਹਿਯੋਗੀਆਂ ਨੂੰ 3 ਨਵੰਬਰ ਨੂੰ ਗ੍ਰਿਫ਼ਤਾਰ ਕੀਤਾ। ਅਧਿਕਾਰੀ ਨੇ ਦੱਸਿਆ ਕਿ ਕੁੜੀਆਂ ਦੇ ਪਿਤਾ ਕੁਝ ਮਹੀਨੇ ਪਹਿਲਾਂ ਕੁਝ ਵਿਅਕਤੀਗਤ ਸਮੱਸਿਆਵਾਂ ਦੇ ਹੱਲ ਲਈ ਮਹਾਰਾਸ਼ਟਰ ਦੇ ਨੰਦੂਰਬਾਰ ਜ਼ਿਲ੍ਹੇ 'ਚ ਰਹਿਣ ਵਾਲੇ ਇਕ ਵਿਅਕਤੀ ਦੇ ਸੰਪਰਕ 'ਚ ਆਏ ਸਨ।

ਇਹ ਵੀ ਪੜ੍ਹੋ : ਜਨਾਨੀ ਨੇ 3 ਸਾਲਾ ਪੁੱਤਰ ਨਾਲ 17ਵੀਂ ਮੰਜ਼ਲ ਤੋਂ ਮਾਰੀ ਛਾਲ, ਦੋਹਾਂ ਦੀ ਮੌਤ

ਉਨ੍ਹਾਂ ਨੇ ਦੱਸਿਆ ਕਿ ਦੋਸ਼ੀ ਨੇ ਪਿਤਾ ਨੂੰ ਆਪਣੀਆਂ ਦੋਵੇਂ ਧੀਆਂ ਦੀ ਝਾੜ-ਫੂਕ ਕਰਵਾਉਣ ਸਲਾਹ ਦਿੱਤੀ ਅਤੇ ਉਨ੍ਹਾਂ ਨੂੰ ਲੈ ਕੇ ਆਉਣ ਲਈ ਅਤੇ ਇਸ ਲਈ ਉਸ ਨੇ 50 ਹਜ਼ਾਰ ਰੁਪਏ ਲਏ। ਅਧਿਕਾਰੀ ਨੇ ਦੱਸਿਆ ਕਿ ਪਿਤਾ ਨੇ ਧੀਆਂ ਨੂੰ ਤਾਂਤਰਿਕ ਕੋਲ ਛੱਡ ਦਿੱਤਾ ਅਤੇ ਇਸ ਤੋਂ ਬਾਅਦ ਤਾਂਤਰਿਕ ਨੇ ਕੁੜੀਆਂ ਨਾਲ ਕਈ ਵਾਰ ਜਬਰ ਜ਼ਿਨਾਹ ਕੀਤਾ। ਘਟਨਾ ਦੇ 2 ਮਹੀਨੇ ਬਾਅਦ ਘਰ ਵਾਲਿਆਂ ਨੂੰ ਪਤਾ ਲੱਗਾ ਕਿ ਦੋਵੇਂ ਧੀਆਂ ਗਰਭਵਤੀ ਹਨ। ਉਨ੍ਹਾਂ ਨੇ ਦੱਸਿਆ ਕਿ ਪੁਲਸ ਨੇ ਨੰਦੂਰਬਾਰ 'ਚ ਤਾਂਤਰਿਕ ਦੇ ਘਰ ਛਾਪਾ ਮਾਰਿਆ ਅਤੇ ਉਸ ਨੂੰ ਅਤੇ ਉਸ ਦੇ ਦੋਹਾਂ ਸਹਿਯੋਗੀਆਂ ਨੂੰ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਨੇ ਦੱਸਿਆ ਕਿ ਦੋਸ਼ੀਆਂ ਵਿਰੁੱਧ ਮਾਮਲਾ ਦਰਜ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ : ਗਰਲਫ੍ਰੈਂਡ ਨਾਲ ਵਿਆਹ 'ਚ ਪਤਨੀ ਨੇ ਕੀਤੀ ਮਦਦ ਪਰ ਪਤੀ ਦੀ ਇਹ ਇੱਛਾ ਰਹੀ ਅਧੂਰੀ


DIsha

Content Editor

Related News