ਗੁਜਰਾਤ: ਖੇਤੀਬਾੜੀ ਸੁਧਾਰ ਬਿੱਲਾਂ ਦੇ ਸਮਰਥਨ 'ਚ ਆਏ ਵਡੋਦਰਾ ਦੇ ਕਿਸਾਨ

9/24/2020 1:35:59 PM

ਵਡੋਦਰਾ- ਗੁਜਰਾਤ ਦੇ ਵਡੋਦਰਾ ਦੇ ਕਿਸਾਨ ਸੰਸਦ 'ਚ ਹਾਲ ਹੀ 'ਚ ਪਾਸ ਹੋਏ ਖੇਤੀਬਾੜੀ ਸੁਧਾਰ ਬਿੱਲ ਦੇ ਪੂਰਨ ਸਮਰਥਨ 'ਚ ਹਨ। ਕਿਸਾਨਾਂ ਦਾ ਮੰਨਣਾ ਹੈ ਕਿ ਨਵੇਂ ਬਿੱਲ ਉਨ੍ਹਾਂ ਲਈ ਫਾਇਦੇਮੰਦ ਹੋਣਗੇ। ਰਾਜ ਸਭਾ ਨੇ ਤਿੰਨਾਂ 'ਚੋਂ 2 ਖੇਤੀਬਾੜੀ ਸੁਧਾਰ ਬਿੱਲ ਪਾਸ ਕੀਤੇ ਹਨ।

ਦੱਸਣਯੋਗ ਹੈ ਕਿ ਰਾਜ ਸਭਾ 'ਚ ਇਹ ਬਿੱਲ ਐਤਵਾਰ ਨੂੰ ਪੇਸ਼ ਕੀਤਾ ਗਿਆ ਸੀ। ਸੰਸਦ 'ਚ ਬਿੱਲ ਨੂੰ ਲੈ ਕੇ ਵਿਰੋਧੀ ਦਲਾਂ ਨੇ ਭਾਰੀ ਹੰਗਾਮਾ ਕੀਤਾ। ਉੱਥੇ ਹੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਰਾਜ ਸਭਾ 'ਚ ਖੇਤੀ ਬਿੱਲ 'ਤੇ ਬੋਲਦਿਆ ਕਿਹਾ ਸੀ ਕਿ ਇਹ ਦੋਵੇਂ ਬਿੱਲ ਇਤਿਹਾਸਕ ਹਨ ਅਤੇ ਕਿਸਾਨਾਂ ਦੀ ਜ਼ਿੰਦਗੀ 'ਚ ਤਬਦੀਲੀ ਲਿਆਉਣਗੇ। ਕਿਸਾਨ ਦੇਸ਼ ਵਿਚ ਕਿਸੇ ਵੀ ਆਪਣੀ ਉਪਜ ਨੂੰ ਆਸਾਨੀ ਨਾਲ ਵੇਚ ਸਕਣਗੇ। ਉਨ੍ਹਾਂ ਨੇ ਕਿਹਾ ਕਿ ਮੈਂ ਕਿਸਾਨਾਂ ਨੂੰ ਭਰੋਸਾ ਦੇਣਾ ਚਾਹੁੰਦਾ ਹਾਂ ਕਿ ਘੱਟੋ-ਘੱਟ ਸਮਰਥਨ ਮੁੱਲ ਦਾ ਬਿੱਲ ਨਾਲ ਕੋਈ ਲੈਣਾ-ਦੇਣਾ ਨਹੀਂ ਹੈ।


DIsha

Content Editor DIsha