ਮਣੀਪੁਰ ''ਚ ਹਥਿਆਰਬੰਦ ਅੱਤਵਾਦੀ ਸਮੂਹਾਂ ਵਿਚਾਲੇ ਹੋਈ ਗੋਲੀਬਾਰੀ, CM ਨੇ ਦਿੱਤੀ ਜਾਣਕਾਰੀ

Friday, Aug 09, 2024 - 03:24 PM (IST)

ਇੰਫਾਲ (ਭਾਸ਼ਾ) - ਮਣੀਪੁਰ ਦੇ ਟੇਂਗਨੋਪਾਲ ਜ਼ਿਲ੍ਹੇ ਵਿੱਚ ਸ਼ੁੱਕਰਵਾਰ ਨੂੰ ਹਥਿਆਰਬੰਦ ਅੱਤਵਾਦੀ ਸਮੂਹਾਂ ਵਿਚਾਲੇ ਗੋਲੀਬਾਰੀ ਹੋਣ ਦੀ ਸੂਚਨਾ ਮਿਲੀ ਹੈ। ਮੁੱਖ ਮੰਤਰੀ ਐੱਨ. ਬੀਰੇਨ ਸਿੰਘ ਨੇ ਇਹ ਜਾਣਕਾਰੀ ਦਿੱਤੀ ਹੈ। ਮੁੱਖ ਮੰਤਰੀ ਨੇ ਵਿਧਾਨ ਸਭਾ ਨੂੰ ਦੱਸਿਆ ਕਿ ਸਥਿਤੀ ਨੂੰ ਕਾਬੂ ਕਰਨ ਲਈ ਸੁਰੱਖਿਆ ਬਲਾਂ ਨੂੰ ਇਲਾਕੇ ਵਿੱਚ ਭੇਜਿਆ ਗਿਆ ਹੈ। ਉਸ ਨੇ ਦੱਸਿਆ ਕਿ ਦੋਵੇਂ ਖਾੜਕੂ ਗਰੁੱਪ ਇੱਕੋ ਭਾਈਚਾਰੇ ਨਾਲ ਸਬੰਧਤ ਹਨ। 

ਇਹ ਵੀ ਪੜ੍ਹੋ - ਵੱਡੀ ਖ਼ਬਰ : ਓਲੰਪਿਕ 'ਚ ਝੰਡੇ ਗੱਡਣ ਵਾਲੇ ਮਨੂ ਭਾਕਰ ਤੇ ਸਰਬਜੋਤ ਸਿੰਘ ਨੂੰ ਮਿਲੀ ਸਰਕਾਰੀ ਨੌਕਰੀ

ਸਿੰਘ ਨੇ ਦੱਸਿਆ ਕਿ ਵੀਰਵਾਰ ਨੂੰ ਹਥਿਆਰਬੰਦ ਲੋਕਾਂ ਨੇ ਮਜ਼ਦੂਰਾਂ ਦੇ ਇੱਕ ਸਮੂਹ 'ਤੇ ਉਸ ਸਮੇਂ ਗੋਲੀਬਾਰੀ ਕਰ ਦਿੱਤੀ, ਜਦੋਂ ਉਹ ਬਿਸ਼ਨੂਪੁਰ ਜ਼ਿਲ੍ਹੇ ਦੇ ਤੋਰਬਾਂਗ ਨੇੜੇ ਕੇਂਦਰੀ ਰਿਜ਼ਰਵ ਪੁਲਸ ਬਲ (ਸੀਆਰਪੀਐੱਫ) ਦੀ ਤਾਇਨਾਤੀ ਲਈ ਇੱਕ ਘਰ ਦੇ ਪੁਨਰ ਨਿਰਮਾਣ ਦਾ ਕੰਮ ਕਰਨ ਗਏ ਸਨ। ਉਨ੍ਹਾਂ ਕਿਹਾ ਕਿ ਸੁਰੱਖਿਆ ਬਲਾਂ ਨੇ ਵੀ ਜਵਾਬੀ ਕਾਰਵਾਈ ਕੀਤੀ ਅਤੇ 30 ਮਿੰਟ ਤੱਕ ਗੋਲੀਬਾਰੀ ਜਾਰੀ ਰਹੀ। ਹਮਲੇ 'ਚ ਕਿਸੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਉਨ੍ਹਾਂ ਕਿਹਾ ਕਿ ਫਿਲਹਾਲ ਸਥਿਤੀ ਆਮ ਵਾਂਗ ਹੈ।

ਇਹ ਵੀ ਪੜ੍ਹੋ - ਹਰ ਸੋਮਵਾਰ ਆਉਣਾ ਪਵੇਗਾ ਥਾਣੇ, 17 ਮਹੀਨਿਆਂ ਬਾਅਦ ਮਨੀਸ਼ ਸਿਸੋਦੀਆ ਨੂੰ ਇਨ੍ਹਾਂ ਸ਼ਰਤਾਂ 'ਤੇ ਮਿਲੀ ਰਾਹਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


rajwinder kaur

Content Editor

Related News