ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਵਿਖੇ ਹੋਈ ਭਾਰੀ ਬਰਫ਼ਬਾਰੀ, ਦੋ ਦਿਨਾਂ ਲਈ ਰੋਕੀ ਯਾਤਰਾ

Saturday, Sep 26, 2026 - 03:34 PM (IST)

ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਵਿਖੇ ਹੋਈ ਭਾਰੀ ਬਰਫ਼ਬਾਰੀ, ਦੋ ਦਿਨਾਂ ਲਈ ਰੋਕੀ ਯਾਤਰਾ

ਨੈਸ਼ਨਲ ਡੈਸਕ : ਉੱਤਰਾਖੰਡ ਦੇ ਚਮੋਲੀ ਜ਼ਿਲ੍ਹੇ ਵਿੱਚ ਹਿਮਾਲਿਆ ਦੀਆਂ ਉੱਚੀਆਂ ਚੋਟੀਆਂ ਉੱਤੇ ਸਥਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਵਿਖੇ ਭਾਰੀ ਬਰਫ਼ਬਾਰੀ ਹੋਈ। ਬਰਫ਼ਬਾਰੀ ਹੋਣ ਨਾਲ ਗੁਰਦੁਆਰਾ ਸਾਹਿਬ ਵਿਖੇ ਬਰਫ਼ ਦੀ ਚਿੱਟੀ ਚਾਦਰ ਸਾਫ਼ ਦਿਖਾਈ ਦੇ ਰਹੀ ਹੈ। ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਅਤੇ ਹੋਰ ਉੱਚੀਆਂ ਪਹਾੜੀਆਂ ’ਤੇ ਹੋ ਰਹੀ ਬਰਫ਼ਬਾਰੀ ਕਾਰਨ ਯਾਤਰਾ ਦੋ ਦਿਨਾਂ 26 ਅਤੇ 27 ਸਤੰਬਰ ਲਈ ਰੋਕ ਦਿੱਤੀ ਗਈ। ਯਾਨੀ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਹੁਣ 28 ਸੰਤਬਰ ਨੂੰ ਮੁੜ ਸ਼ੁਰੂ ਹੋਵੇਗੀ। 

ਇਹ ਵੀ ਪੜ੍ਹੋ : 25, 26, 27, 28, 29 ਸਤੰਬਰ ਨੂੰ ਪਵੇਗਾ ਭਾਰੀ ਮੀਂਹ! 12 ਤੋਂ ਵੱਧ ਸੂਬਿਆਂ 'ਚ ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ

PunjabKesari

ਦੱਸ ਦੇਈਏ ਕਿ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਆਲੇ ਦੁਆਲੇ ਲਗਾਤਾਰ ਹੋ ਰਹੀ ਬਰਫ਼ਬਾਰੀ ਦੀਆਂ ਕਈ ਵੀਡੀਓ ਸੋਸ਼ਲ ਮੀਡੀਆ ਦੇ ਵਾਇਰਲ ਹੋ ਰਹੀਆਂ ਹਨ, ਜਿਸ 'ਚ ਬਰਫ਼ ਦਾ ਮਨਮੋਹਕ ਨਜ਼ਾਰਾ ਦੇਖਣ ਨੂੰ ਮਿਲ ਰਿਹਾ ਹੈ। ਬਰਫ਼ ਦੀ ਚਿੱਟੀ ਚਾਦਰ ਦੀ ਲਪੇਟ ਵਿਚ ਆਏ ਗੁਰਦੁਆਰਾ ਸਾਹਿਬ ਅਤੇ ਸੁੰਦਰ ਪਹਾੜੀਆਂ ਸ਼ਰਧਾਲੂਆਂ ਲਈ ਖਿੱਚ ਦਾ ਕੇਂਦਰ ਬਣੇ ਹੋਏ ਹਨ। ਆਈ.ਐਮ.ਡੀ. (IMD) ਨੇ ਅਗਲੇ 2 ਦਿਨਾਂ ਦੌਰਾਨ ਰਾਜ ਦੇ ਕੁਝ ਹਿੱਸਿਆਂ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ ਪੈਣ ਦੀ ਚੇਤਾਵਨੀ ਜਾਰੀ ਕੀਤੀ ਹੈ।

ਇਹ ਵੀ ਪੜ੍ਹੋ : ਹਾਏ ਓ ਰੱਬਾ! ਓਡਿਸ਼ਾ ਦੇ ਸਰਕਾਰੀ ਸਕੂਲਾਂ ਦੇ ਹੋਸਟਲਾਂ ’ਚ 2 ਸਾਲਾਂ ਦੌਰਾਨ 24 ਕੁੜੀਆਂ ਹੋਈਆਂ ਗਰਭਵਤੀ

PunjabKesari

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


 


author

rajwinder kaur

Content Editor

Related News