ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਬੰਦ, 2 ਲੱਖ 72 ਹਜ਼ਾਰ ਤੋਂ ਵੱਧ ਸ਼ਰਧਾਲੂਆਂ ਨੇ ਕੀਤੇ ਦਰਸ਼ਨ
Saturday, Oct 11, 2025 - 10:03 AM (IST)

ਗੋਪੇਸ਼ਵਰ (ਭਾਸ਼ਾ) - ਉੱਤਰਾਖੰਡ ਦੇ ਉੱਪਰੀ ਗੜ੍ਹਵਾਲ ਖੇਤਰ ਵਿਚ ਸਥਿਤ ਇਕ ਪ੍ਰਸਿੱਧ ਸਿੱਖ ਤੀਰਥ ਸਥਾਨ, ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਸ਼ੁੱਕਰਵਾਰ ਨੂੰ ਸਰਦ ਰੁੱਤ ਲਈ ਰਵਾਇਤੀ ਅਰਦਾਸ ਅਤੇ ਕੀਰਤਨ ਰਾਹੀਂ ਬੰਦ ਕਰ ਦਿੱਤੇ ਗਏ ਹਨ। ਦੱਸ ਦੇਈਏ ਕਿ ਪਿਛਲੇ ਕੁਝ ਦਿਨਾਂ ਤੋਂ ਖ਼ਰਾਬ ਮੌਸਮ ਕਾਰਨ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਤਾਜ਼ਾ ਬਰਫ਼ਬਾਰੀ ਹੋਈ ਸੀ, ਜਿਸ ਕਾਰਨ ਅਟਲਾਕੋਟੀ ਤੱਕ ਪੈਦਲ ਰਸਤਾ ਬਰਫ਼ ਨਾਲ ਢੱਕਿਆ ਗਿਆ ਸੀ।
ਪੜ੍ਹੋ ਇਹ ਵੀ : 10 ਦਿਨ ਬੰਦ ਰਹਿਣਗੇ ਸਾਰੇ ਸਕੂਲ, ਇਸ ਸੂਬੇ ਦੇ CM ਨੇ ਕਰ 'ਤਾ ਛੁੱਟੀਆਂ ਦਾ ਐਲਾਨ
ਹਾਲਾਂਕਿ, ਇਸਦੇ ਬਾਵਜੂਦ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਬੰਦ ਹੋਣ ਮੌਕੇ ਸੈਂਕੜੇ ਸ਼ਰਧਾਲੂ ਸ਼ਰਧਾ ਭਾਵਨਾ ਨਾਲ ਪਹੁੰਚੇ। ਇਸ ਸਾਲ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਵੀਰਵਾਰ ਤੱਕ 2,72,423 ਸ਼ਰਧਾਲੂ ਪਹੁੰਚੇ, ਜਦਕਿ ਪਿਛਲੇ ਸਾਲ ਕੁੱਲ 1,83,722 ਤੀਰਥ ਯਾਤਰੀਆਂ ਨੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ ਸੀ।
ਪੜ੍ਹੋ ਇਹ ਵੀ : ਧਨਤੇਰਸ ਤੇ ਦੀਵਾਲੀ ਤੋਂ ਪਹਿਲਾਂ ਹੋਰ ਮਹਿੰਗਾ ਹੋਇਆ ਸੋਨਾ, ਜਾਣੋ 10 ਗ੍ਰਾਮ ਸੋਨੇ ਦੀ ਨਵੀਂ ਕੀਮਤ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711