ਡੇਰਾ ਮੁਖੀ ਦੀ ਫਰਲੋ ਮਾਮਲੇ ’ਚ ਹਾਈ ਕੋਰਟ ’ਚ ਬਹਿਸ ਪੂਰੀ, ਫ਼ੈਸਲਾ ਸੁਰੱਖਿਅਤ ਰੱਖਿਆ

Saturday, Feb 26, 2022 - 10:39 AM (IST)

ਚੰਡੀਗੜ੍ਹ ਹਾਂਡਾ)–ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਦੀ ਫਰਲੋ ਮਾਮਲੇ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਹੱਤਿਆ ਤੇ ਸਾਧਵੀਆਂ ਨਾਲ ਜਬਰ-ਜ਼ਿਨਾਹ ਮਾਮਲੇ ’ਚ ਸਜ਼ਾ ਕੱਟ ਰਹੇ ਗੁਰਮੀਤ ਰਾਮ ਰਹੀਮ ਨੂੰ ਹਰਿਆਣਾ ਸਰਕਾਰ ਨੇ 7 ਫਰਵਰੀ ਨੂੰ 21 ਦਿਨਾਂ ਦੀ ਫਰਲੋ ਦਿੱਤੀ ਸੀ, ਜੋ 28 ਫਰਵਰੀ ਨੂੰ ਖਤਮ ਹੋ ਰਹੀ ਹੈ। ਇਹ ਫਰਲੋ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਕੁਝ ਦਿਨ ਪਹਿਲਾਂ ਦਿੱਤੀ ਗਈ ਸੀ, ਜਿਸ ਨਾਲ ਮਾਮਲੇ ਨੇ ਸਿਆਸੀ ਰੰਗ ਲੈ ਲਿਆ ਸੀ।

ਇਹ ਵੀ ਪੜ੍ਹੋ: ਡੇਰਾ ਸੱਚਾ ਸੌਦਾ ਮੁਖੀ ਬਾਬਾ ਰਾਮ ਰਹੀਮ ਨੂੰ ਮਿਲੀ Z+ ਸੁਰੱਖਿਆ

ਇਸ ਤੋਂ ਪਹਿਲਾਂ ਮਾਮਲੇ ’ਤੇ ਬੁੱਧਵਾਰ ਨੂੰ ਸੁਣਵਾਈ ਹੋਈ ਸੀ। ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਸਿੰਘ ਨੂੰ ਹਾਰਡ ਕੋਰ ਕ੍ਰਿਮੀਨਲ ਮੰਨਿਆ ਜਾਵੇ ਜਾਂ ਨਹੀਂ, ਬੁੱਧਵਾਰ ਨੂੰ ਹਾਈ ਕੋਰਟ ’ਚ ਇਸ ਵਿਸ਼ੇ ’ਤੇ ਬਹਿਸ ਸ਼ੁਰੂ ਹੋਈ। ਹਾਈ ਕੋਰਟ ਨੇ ਹਰਿਆਣਾ ਸਰਕਾਰ ਨੂੰ ਹੁਕਮ ਦਿੱਤੇ ਕਿ ਉਹ ਸਾਬਿਤ ਕਰੇ ਕਿ ਕਿਸ ਆਧਾਰ ’ਤੇ ਡੇਰਾ ਮੁਖੀ ਨੂੰ ਹਾਰਡ ਕੋਰ ਕ੍ਰਿਮੀਨਲ ਮੰਨਿਆ ਜਾਵੇ।

ਇਹ ਵੀ ਪੜ੍ਹੋ: ਰਾਮ ਰਹੀਮ ਨੂੰ ਕਿਉਂ ਦਿੱਤੀ ਗਈ ਜ਼ੈੱਡ ਪਲੱਸ ਸੁਰੱਖਿਆ, CM ਖੱਟੜ ਨੇ ਦੱਸੀ ਵਜ੍ਹਾ


Tanu

Content Editor

Related News