ਗੁਰਮੀਤ ਰਾਮ ਰਹੀਮ ਦੀ ਸਿਹਤ ਵਿਗੜਨ ਕਾਰਨ ਪੀ.ਜੀ.ਆਈ. ਕੀਤਾ ਗਿਆ ਦਾਖ਼ਲ

Wednesday, May 12, 2021 - 09:47 PM (IST)

ਰੋਹਤਕ - ਸਾਧਵੀ ਯੋਨ ਸ਼ੋਸ਼ਣ ਮਾਮਲੇ ਵਿੱਚ ਰੋਹਤਕ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਗੁਰਮੀਤ ਰਾਮ ਰਹੀਮ ਨੂੰ ਬੁੱਧਵਾਰ 6 ਵਜੇ ਬਲੱਡ ਪ੍ਰੈਸ਼ਰ ਘੱਟ ਹੋਣ ਕਾਰਨ ਪੀ.ਜੀ.ਆਈ. ਵਿੱਚ ਦਾਖਲ ਕਰਾਇਆ ਗਿਆ। ਜੇਲ੍ਹ ਵਿੱਚ ਅਚਾਨਕ ਬਲੱਡ ਪ੍ਰੈਸ਼ਰ ਘੱਟ ਹੋਣ ਕਾਰਨ ਸਥਿਤੀ ਵਿਗੜਦੀ ਵੇਖ ਜੇਲ੍ਹ ਪ੍ਰਬੰਧਨ ਤੋਂ ਇਸ ਗੱਲ ਦੀ ਸੂਚਨਾ ਪੁਲਸ ਪ੍ਰਸ਼ਾਸਨ ਨੂੰ ਦਿੱਤੀ ਗਈ। ਡਾਕਟਰਾਂ ਦੀ ਟੀਮ ਵਲੋਂ ਲਏ ਗਏ ਫ਼ੈਸਲੇ ਤੋਂ ਬਾਅਦ ਰਾਮ ਰਹੀਮ ਨੂੰ ਪੀ.ਜੀ.ਆਈ. ਵਿੱਚ ਦਾਖਲ ਕਰਾਇਆ ਗਿਆ ਹੈ।

ਇਹ ਵੀ ਪੜ੍ਹੋ- ਇਸ ਸੂਬੇ 'ਚ ਦੋ ਹਫ਼ਤੇ ਲਈ ਵਧਾਇਆ ਗਿਆ ਲਾਕਡਾਊਨ

ਪੁਲਸ ਦੇ ਅਨੁਸਾਰ ਜੇਲ੍ਹ ਪ੍ਰਬੰਧਨ ਵਲੋਂ ਸਾਢੇ 3 ਵਜੇ ਅਲਰਟ ਆਇਆ ਸੀ ਕਿ ਜੇਲ੍ਹ ਵਿੱਚ ਬੰਦ ਰਾਮ ਰਹੀਮ ਦੀ ਸਥਿਤੀ ਖ਼ਰਾਬ ਹੋ ਰਹੀ ਹੈ, ਜਿਸ ਨੂੰ ਪੀ.ਜੀ.ਆਈ. ਰੈਫਰ ਕੀਤਾ ਜਾ ਸਕਦਾ ਹੈ। ਪਹਿਲਾਂ ਉਸ ਨੂੰ ਜੇਲ੍ਹ ਤੋਂ ਹਸਪਤਾਲ ਵਿੱਚ ਦਾਖਲ ਕਰਾਇਆ ਗਿਆ। ਉਸ ਦੇ ਇਲਾਜ ਵਿੱਚ ਲੱਗੀ ਸਿਹਤ ਵਿਭਾਗ ਦੀ ਟੀਮ ਵਲੋਂ ਲਏ ਗਏ ਫ਼ੈਸਲੇ ਤੋਂ ਬਾਅਦ ਉਸ ਨੂੰ ਪੀ.ਜੀ.ਆਈ. ਰੈਫਰ ਕਰਣ ਦਾ ਫੈਸਲਾ ਕੀਤਾ ਗਿਆ। ਫਿਲਹਾਲ ਰਾਮ ਰਹੀਮ ਵਾਰਡ ਨੰਬਰ 7 ਵਿੱਚ ਇਲ਼ਾਜ ਅਧੀਨ ਹਨ। ਚਾਰ ਡਾਕਟਰਾਂ ਦੀ ਟੀਮ ਉਸ ਦੇ ਇਲਾਜ ਵਿੱਚ ਲੱਗੀ ਹੈ। ਰਾਮ ਰਹੀਮ ਦੇ ਦਾਖਲ ਹੋਣ ਕਾਰਨ ਭਾਰੀ ਗਿਣਤੀ ਵਿੱਚ ਪੁਲਸ ਬਲ ਨੂੰ ਇੱਥੇ ਤਾਇਨਾਤ ਕੀਤਾ ਗਿਆ ਹੈ।

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਬਾਕਸ ਵਿੱਚ ਦਿਓ ਜਵਾਬ।


Inder Prajapati

Content Editor

Related News