ਵੱਡੀ ਖ਼ਬਰ : 'ਰਾਮ ਰਹੀਮ' ਨੂੰ ਮਿਲੀ ਪੈਰੋਲ, ਇਕ ਮਹੀਨਾ UP ਦੇ ਬਾਗਪਤ 'ਚ ਰਹੇਗਾ ਡੇਰਾ ਮੁਖੀ

Friday, Jun 17, 2022 - 09:34 AM (IST)

ਰੋਹਤਕ : ਰੋਹਤਕ ਦੀ ਸੁਨਾਰੀਆ ਜੇਲ੍ਹ 'ਚ ਬੰਦ ਹਰਿਆਣਾ ਦੇ ਡੇਰਾ ਸੱਚਾ ਸੌਦਾ ਦੇ ਮੁਖੀ ਰਾਮ ਰਹੀਮ ਨੂੰ ਜੇਲ੍ਹ ਵਿਭਾਗ ਵੱਲੋਂ ਪੈਰੋਲ ਦੇ ਦਿੱਤੀ ਗਈ ਹੈ। ਸ਼ੁੱਕਰਵਾਰ ਸਵੇਰੇ ਰਾਮ ਰਹੀਮ ਜੇਲ੍ਹ ਤੋਂ ਬਾਹਰ ਆਇਆ ਅਤੇ ਭਾਰੀ ਸੁਰੱਖਿਆ ਵਿਚਕਾਰ ਉਹ ਜੇਲ੍ਹ ਤੋਂ ਨਿਕਲਿਆ। ਦੱਸਿਆ ਜਾ ਰਿਹਾ ਹੈ ਕਿ ਉਹ ਪੈਰੋਲ ਦੀ ਮਿਆਦ ਦੌਰਾਨ ਯੂ. ਪੀ. ਦੇ ਬਾਗਪਤ ਆਸ਼ਰਮ 'ਚ ਰਹੇਗਾ।

ਇਹ ਵੀ ਪੜ੍ਹੋ : ਮਾਛੀਵਾੜਾ 'ਚ ਸਿਲੰਡਰ ਫਟਣ ਕਾਰਨ ਜ਼ਬਰਦਸਤ ਧਮਾਕਾ, ਹਵਾ 'ਚ ਉੱਛਲਦਾ ਸੜਕ 'ਤੇ ਡਿਗਿਆ ਸ਼ਟਰ (ਤਸਵੀਰਾਂ)

ਜਾਣਕਾਰੀ ਮੁਤਾਬਕ ਸਾਧਵੀ ਯੌਨ ਸ਼ੋਸ਼ਣ ਮਾਮਲੇ 'ਚ ਸਜ਼ਾ ਕੱਟ ਰਹੇ ਗੁਰਮੀਤ ਰਾਮ ਰਹੀਮ ਨੇ ਇਕ ਮਹੀਨੇ ਦੀ ਪੈਰੋਲ ਮੰਗੀ ਸੀ। ਇਸ ਦੌਰਾਨ ਉਹ ਹਰਿਆਣਾ ਦੀ ਥਾਂ ਯੂ. ਪੀ. ਦੇ ਬਾਗਪਤ 'ਚ ਰਹੇਗਾ। ਇਸ ਤੇ ਯੂ. ਪੀ. ਪ੍ਰਸ਼ਾਸਨ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਕੋਈ ਇਤਰਾਜ਼ ਨਹੀਂ ਹੈ। ਬਾਗਪਤ 'ਚ ਰਾਮ ਰਹੀਮ ਦੇ ਪਰਿਵਾਰਿਕ ਮੈਂਬਰ ਵੀ ਉਸ ਨਾਲ ਮੁਲਾਕਾਤ ਕਰ ਸਕਦੇ ਹਨ।
ਇਹ ਵੀ ਪੜ੍ਹੋ : Swiss Bank List : ਸਵਿੱਸ ਬੈਂਕਾਂ 'ਚ ਵਧਿਆ ਭਾਰਤੀਆਂ ਦਾ ਪੈਸਾ, 14 ਸਾਲ ਦੇ ਉੱਚ ਪੱਧਰ 'ਤੇ ਪੁੱਜੀ ਜਮ੍ਹਾਂ ਰਕਮ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News