ਰਾਮ ਰਹੀਮ ਦੇ ਜੇਲ੍ਹ ’ਚੋਂ ਬਾਹਰ ਆਉਣ ’ਤੇ ਅੰਸ਼ੁਲ ਛਤਰਪਤੀ ਨੇ ਚੁੱਕੇ ਸਵਾਲ, ਚੀਫ਼ ਜਸਟਿਸ ਨੂੰ ਲਿਖੀ ਚਿੱਠੀ

2021-06-10T14:11:40.653

ਸਿਰਸਾ- ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦੇ ਜ਼ੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਯਾਨੀ ਕਿ ਪੈਰੋਲ ਨੂੰ ਲੈ ਕੇ ਮਰਹੂਮ ਪੱਤਰਕਾਰ ਰਾਮਚੰਦਰ ਛੱਤਰਪਤੀ ਦੇ ਪੁੱਤਰ ਅੰਸ਼ੁਲ ਛੱਤਰਪਤੀ ਨੇ ਸਵਾਲ ਚੁੱਕੇ ਹਨ। ਅੰਸ਼ੁਲ ਨੇ ਹੁਣ ਇਸ ਮਾਮਲੇ ਸਬੰਧੀ ਪੰਜਾਬ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਨੂੰ ਚਿੱਠੀ ਲਿਖੀ ਹੈ। ਅੰਸ਼ੁਲ ਨੇ ਇਸ ਮਾਮਲੇ ਵਿਚ ਦਖਲ ਦੇਣ ਅਤੇ ਪੂਰੇ ਮਾਮਲੇ ਦੀ ਨਿਗਰਾਨੀ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਰਾਮ ਰਹੀਮ ਦੀ ਹਸਪਤਾਲ ‘ਚ ਕੀਤੀ ਦੇਖਭਾਲ ਦੀ ਵੀਡੀਓ ਵੀ ਦਿਖਾਈ ਜਾਵੇ | ਇਸ ਦੇ ਨਾਲ ਹੀ ਅੰਸ਼ੁਲ ਨੇ ਡੇਰਾ ਮੁਖੀ ਦੀ ਮੂੰਹ ਬੋਲੀ ਧੀ ਹਨੀਪ੍ਰੀਤ ਦਾ ਅਟੈਂਡੈਂਟ ਕਾਰਡ ਬਣਾ ਕੇ ਅਤੇ ਰਾਮ ਰਹੀਮ ਨੂੰ ਮਿਲਣ ਦੀ ਇਜਾਜ਼ਤ ਦੇ ਕੇ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ‘ਤੇ ਵੀ ਸਵਾਲ ਖੜ੍ਹੇ ਕੀਤੇ ਹਨ।

ਇਹ ਵੀ ਪੜ੍ਹੋ : ਰਾਮ ਰਹੀਮ ਦੀ ਸਿਹਤ ਵਿਗੜਨ ’ਤੇ ਰੋਹਤਕ PGI ’ਚ ਦਾਖ਼ਲ, ਜਾਂਚ ਮਗਰੋਂ ਭੇਜਿਆ ਵਾਪਸ ਜੇਲ੍ਹ

ਅੰਸ਼ੁਲ ਛਤਰਪਤੀ ਨੇ ਇਹ ਵੀ ਦੋਸ਼ ਲਾਇਆ ਕਿ ਡੇਰਾ ਮੁਖੀ ਨੂੰ ਦਿੱਤੀ ਜਾ ਰਹੀ ਪੈਰੋਲ ਵਿਚ ਨਿਯਮਾਂ ਦੀ ਉਲੰਘਣਾ ਕੀਤੀ ਜਾ ਰਹੀ ਹੈ। ਉਸ ਨੂੰ ਵਾਰ-ਵਾਰ ਪੈਰੋਲ ‘ਤੇ ਬਾਹਰ ਲਿਆਂਦਾ ਜਾ ਰਿਹਾ ਹੈ। ਅੰਸ਼ੁਲ ਛਤਰਪਤੀ ਨੇ ਦੱਸਿਆ ਕਿ ਡੇਰਾ ਮੁਖੀ ਨੂੰ ਆਪਣੀ ਮਾਂ ਦੀ ਬੀਮਾਰੀ ਦੇ ਬਹਾਨੇ ਇਕ ਦਿਨ ਦੀ ਪੈਰੋਲ ਦਿੱਤੀ ਗਈ ਸੀ। ਫਿਰ ਪੀਜੀਆਈ ਰੋਹਤਕ ਅਤੇ ਹੁਣ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਵਿਚ ਸਰਕਾਰ ਅਤੇ ਜੇਲ੍ਹ ਪ੍ਰਸ਼ਾਸਨ ਵੱਲੋਂ ਡੇਰਾ ਮੁਖੀ ਨੂੰ ਲੰਬੀ ਛੁੱਟੀ ਦੇਣ ਲਈ ਗਰਾਉਂਡ ਤਿਆਰ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ : ਡੇਰਾ ਮੁਖੀ ਰਾਮ ਰਹੀਮ ਕੋਰੋਨਾ ਪਾਜ਼ੇਟਿਵ, ਮੇਦਾਂਤਾ ਹਸਪਤਾਲ ’ਚ ਹੋਈ ਜਾਂਚ

ਅੰਸ਼ੁਲ ਨੇ ਕਿਹਾ ਕਿ ਜਿਸ ਤਰੀਕੇ ਨਾਲ 25 ਅਗਸਤ, 2017 ਨੂੰ ਰਾਮ ਰਹੀਮ ਖਿਲਾਫ ਫੈਸਲਾ ਆਇਆ ਸੀ ਅਤੇ ਜਿਸ ਤਰ੍ਹਾਂ ਸੂਬੇ ਵਿਚ ਦੰਗੇ ਹੋਏ ਸਨ। ਸਰਕਾਰ ਅਤੇ ਪ੍ਰਸ਼ਾਸ਼ਨ ਨੂੰ ਸਰਕਾਰੀ ਅਤੇ ਨਿੱਜੀ ਜਾਇਦਾਦ ਦੇ ਹੋਏ ਨੁਕਸਾਨ ਤੋਂ ਸਬਕ ਲੈਣਾ ਚਾਹੀਦਾ ਹੈ, ਲੋਕਾਂ ਨੇ ਆਪਣੀਆਂ ਜਾਨਾਂ ਗੁਆਈਆਂ। ਉਨਾਂ ਕਿਹਾ ਕਿ ਜੋ ਪੁਲਸ ਪ੍ਰਸ਼ਾਸਨ 25 ਅਗਸਤ 2017 ਤੋਂ ਬਾਅਦ ਲਗਾਤਾਰ ਜਾਂਚ ਵਿਚ ਹਨੀਪ੍ਰੀਤ ਨੂੰ ਮੁੱਖ ਸਾਜਿਸ਼ਕਰਤਾ ਦੱਸ ਰਿਹਾ ਸੀ, ਉਸ ਤੋਂ ਬਾਅਦ ਪੁਲਸ ਦਾ ਕੇਸ ਇੰਨਾ ਕਮਜ਼ੋਰ ਕਿਉਂ ਹੋਇਆ ਕਿ ਉਸ ਤੋਂ ਦੋਸ਼ ਹਟਾ ਦਿੱਤੇ ਅਤੇ ਜ਼ਮਾਨਤ ਦੇ ਦਿੱਤੀ।


Tanu

Content Editor Tanu