ਜੇਲ੍ਹ ''ਚੋਂ ਮੁੜ ਬਾਹਰ ਆਵੇਗਾ ਰਾਮ ਰਹੀਮ, 30 ਦਿਨਾਂ ਦੀ ਮਿਲੀ ਪੈਰੋਲ

07/20/2023 7:00:35 PM

ਰੋਹਤਕ- ਸਿਰਸਾ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਇਕ ਵਾਰ ਫਿਰ ਤੋਂ ਜੇਲ੍ਹ ਤੋਂ ਬਾਹਰ ਆਵੇਗਾ। ਰਾਮ ਰਹੀਮ ਨੂੰ 30 ਦਿਨ ਦੀ ਪੈਰੋਲ ਮਿਲ ਗਈ ਹੈ। ਦੱਸ ਦੇਈਏ ਕਿ ਰਾਮ ਰਹੀਮ ਰੋਹਤਕ ਦੀ ਸੁਨਾਰੀਆ ਜੇਲ੍ਹ 'ਚ ਕਤਲ ਅਤੇ ਯੌਨ ਸ਼ੋਸ਼ਣ ਦੇ ਮਾਮਲੇ ਵਿਚ ਸਜ਼ਾ ਕੱਟ ਰਿਹਾ ਹੈ। ਦੱਸਣਯੋਗ ਹੈ ਕਿ ਇਸ ਸਾਲ 21 ਜਨਵਰੀ ਨੂੰ ਰਾਮ ਰਹੀਮ ਨੂੰ 40 ਦਿਨਾਂ ਦੀ ਪੈਰੋਲ ਦਿੱਤੀ ਗਈ ਸੀ। ਹੁਣ ਇਕ ਵਾਰ ਫਿਰ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਜੇਲ੍ਹ 'ਚੋਂ ਬਾਹਰ ਆਵੇਗਾ। ਦੱਸਿਆ ਜਾ ਰਿਹਾ ਹੈ ਕਿ ਰਾਮ ਰਹੀਮ ਇਸ ਵਾਰ ਵੀ ਉੱਤਰ ਪ੍ਰਦੇਸ਼ ਦੇ ਬਾਗਪਤ ਸਥਿਤ ਬਰਨਾਵਾ ਆਸ਼ਰਮ ਵਿਚ ਰਹੇਗਾ।

ਇਹ ਵੀ ਪੜ੍ਹੋ- ਮਣੀਪੁਰ ਦੀ ਘਟਨਾ 'ਤੇ PM ਮੋਦੀ ਬੋਲੇ- ਗੁੱਸੇ ਨਾਲ ਭਰਿਆ ਮੇਰਾ ਦਿਲ, ਦੇਸ਼ ਵਾਸੀਆਂ ਨੂੰ ਸ਼ਰਮਸਾਰ ਹੋਣਾ ਪਿਆ

ਹੁਣ ਤੱਕ ਰਾਮ ਰਹੀਮ ਨੂੰ 6 ਵਾਰ ਪੈਰੋਲ ਮਿਲ ਚੁੱਕੀ ਹੈ-

-ਪਹਿਲੀ ਵਾਰ 24 ਅਕਤੂਬਰ 2020 ਨੂੰ ਸਰਕਾਰ ਨੇ ਬੀਮਾਰ ਮਾਂ ਨੂੰ ਮਿਲਣ ਲਈ ਇਹ ਇਕ ਦਿਨ ਦੀ ਪੈਰੋਲ ਦਿੱਤੀ।
-ਦੂਜੀ ਵਾਰ ਬੀਮਾਰ ਮਾਂ ਨੂੰ ਮਿਲਣ ਲਈ 21 ਮਈ 2021 ਨੂੰ 1 ਦਿਨ ਲਈ ਪੈਰੋਲ ਦਿੱਤੀ।
-7 ਫਰਵਰੀ 2022 ਨੂੰ ਹਰਿਆਣਾ ਸਰਕਾਰ ਨੇ ਰਾਮ ਰਹੀਮ ਨੂੰ 21 ਦਿਨਾਂ ਦੀ ਪੈਰੋਲ ਦਿੱਤੀ ਸੀ।
-ਜੂਨ 2022 ਨੂੰ ਰਾਮ ਰਹੀਮ ਨੂੰ ਇਕ ਮਹੀਨੇ ਲਈ ਫਿਰ ਪੈਰੋਲ ਦਿੱਤੀ ਗਈ ਸੀ।
-ਅਕਤੂਬਰ 2022 ਨੂੰ ਰਾਮ ਰਹੀਮ ਨੂੰ ਇਕ ਵਾਰ ਫਿਰ 40 ਦਿਨਾਂ ਲਈ ਪੈਰੋਲ 'ਤੇ ਰਿਹਾਅ ਕੀਤਾ ਗਿਆ ਸੀ।
-21 ਜਨਵਰੀ 2023 ਨੂੰ ਡੇਰਾ ਮੁਖੀ ਨੂੰ 40 ਦਿਨਾਂ ਦੀ ਪੈਰੋਲ ਮਿਲੀ।

ਇਹ ਵੀ ਪੜ੍ਹੋ- ਮਲਬੇ ਹੇਠਾਂ ਦੱਬਿਆ ਗਿਆ ਮਹਾਰਾਸ਼ਟਰ ਦਾ ਇਹ ਪਿੰਡ, 5 ਦੀ ਮੌਤ, ਕਈ ਲੋਕਾਂ ਦੇ ਫਸੇ ਹੋਣ ਦਾ ਖ਼ਦਸ਼ਾ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Tanu

Content Editor

Related News