ਗੁਰਨਾਮ ਸਿੰਘ ਚਢੂਨੀ ਦਾ ਐਲਾਨ, ਭਲਕੇ ਹਰਿਆਣਾ ''ਚ ਵੀ 3 ਘੰਟੇ ਫ੍ਰੀ ਹੋਣਗੇ ਟੋਲ ਪਲਾਜ਼ਾ

Thursday, Feb 15, 2024 - 06:52 PM (IST)

ਹਰਿਆਣਾ- ਕਿਸਾਨਾਂ ਦੇ ਦਿੱਲੀ ਚਲੋ ਅੰਦੋਲਨ ਦਾ ਅੱਜ ਯਾਨੀ ਵੀਰਵਾਰ ਨੂੰ ਤੀਜਾ ਦਿਨ ਹੈ। ਕਿਸਾਨ ਦਿੱਲੀ ਕੂਚ ਕਰਨ 'ਤੇ ਅੜੇ ਹੋਏ ਹਨ। ਉੱਥੇ ਹੀ ਅੱਜ ਮੁੜ ਕੇਂਦਰੀ ਮੰਤਰੀਆਂ ਨਾਲ ਕਿਸਾਨ ਆਗੂਆਂ ਦੀ ਬੈਠਕ ਹੋਵੇਗੀ। ਇਸ ਤੋਂ ਪਹਿਲਾਂ ਭਾਰਤੀ ਕਿਸਾਨ ਯੂਨੀਅਨ ਨੇ ਵੱਡਾ ਫ਼ੈਸਲਾ ਲਿਆ ਹੈ। ਪੰਜਾਬ ਦੇ ਟੋਲ ਪਲਾਜ਼ਾ ਫ੍ਰੀ ਤੋਂ ਬਾਅਦ ਗੁਰਨਾਮ ਸਿੰਘ ਚਢੂਨੀ ਨੇ ਐਲਾਨ ਕੀਤਾ ਹੈ ਕਿ ਕੱਲ੍ਹ ਤੋਂ ਯਾਨੀ 16 ਫਰਵਰੀ ਤੋਂ ਹਰਿਆਣਾ ਦੇ ਵੀ ਟੋਲ ਪਲਾਜ਼ਾ 3 ਘੰਟੇ ਟੋਲ ਫ੍ਰੀ ਹੋਣਗੇ। ਉੱਥੇ ਹੀ ਪੱਛਮੀ ਉੱਤਰ ਪ੍ਰਦੇਸ਼ 'ਚ ਵੀ ਟੋਲ ਫ੍ਰੀ ਕਰਵਾਉਣ ਦਾ ਕੰਮ ਕੀਤਾ ਜਾਵੇਗਾ। ਚਢੂਨੀ ਨੇ ਕਿਹਾ ਕਿ 17 ਫਰਵਰੀ ਨੂੰ ਭਾਰਤੀ ਕਿਸਾਨ ਯੂਨੀਅਨ ਟਰੈਕਟਰ ਮਾਰਚ ਕੱਢਣਗੇ। ਇਹ ਫ਼ੈਸਲਾ ਕੁਰੂਕੁਸ਼ੇਤਰ ਦੇ ਚਢੂਨੀ ਪਿੰਡ 'ਚ ਭਾਰਤੀ ਕਿਸਾਨ ਯੂਨੀਅਨ ਦੀ ਬੈਠਕ 'ਚ ਲਿਆ ਗਿਆ।

ਇਹ ਵੀ ਪੜ੍ਹੋ : ਕਿਸਾਨਾਂ ਦੇ ਦਿੱਲੀ ਕੂਚ 'ਤੇ CM ਖੱਟੜ ਦਾ ਬਿਆਨ, ਕਿਹਾ- ਪੰਜਾਬ ਦੇ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਹੱਲ ਪੰਜਾਬ ਹੀ ਕੱਢੇ

ਦੱਸਣਯੋਗ ਹੈ ਕਿ ‘ਦਿੱਲੀ ਚਲੋ’ ਅੰਦੋਲਨ ਤਹਿਤ ਸੈਂਕੜੇ ਕਿਸਾਨਾਂ ਨੇ ਸ਼ੰਭੂ ਅਤੇ ਖਨੌਰੀ ਸਰਹੱਦਾਂ ’ਤੇ ਡੇਰੇ ਲਾਏ ਹੋਏ ਹਨ। ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਦੀ ਗਾਰੰਟੀ ਲਈ ਕਾਨੂੰਨ ਬਣਾਉਣ ਅਤੇ ਕਰਜ਼ ਮੁਆਫ਼ੀ ਸਮੇਤ ਆਪਣੀਆਂ ਮੰਗਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਅਗਵਾਈ ਵਾਲੀ ਕੇਂਦਰ ਸਰਕਾਰ 'ਤੇ ਦਬਾਅ ਬਣਾਉਣ ਲਈ 'ਦਿੱਲੀ ਚਲੋ' ਮਾਰਚ ਦੀ ਅਗਵਾਈ ਕਰ ਰਹੇ ਹਨ। ਹਰਿਆਣਾ ਪੁਲਸ ਨੇ ਕਿਸਾਨਾਂ ਨੂੰ ਉਨ੍ਹਾਂ ਦੀ ਟਰੈਕਟਰ-ਟਰਾਲੀ 'ਚ ਦਿੱਲੀ ਜਾਣ ਤੋਂ ਰੋਕਣ ਲਈ ਬੈਰੀਕੇਡ ਲਗਾ ਕੇ ਸਰਹੱਦ ਸੀਲ ਕਰ ਦਿੱਤੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


DIsha

Content Editor

Related News