ਹਰਿਆਣਾ ਦੇ ਖੇਤੀਬਾੜੀ ਮੰਤਰੀ ਨੇ ਗੁਰਨਾਮ ਚਢੂਨੀ 'ਤੇ ਮੜ੍ਹੇ ਵੱਡੇ ਇਲਜ਼ਾਮ

Wednesday, Sep 08, 2021 - 10:51 AM (IST)

ਕਰਨਾਲ- ਹਰਿਆਣਾ ਦੇ ਖੇਤੀਬਾੜੀ ਮੰਤਰੀ ਜੇ.ਪੀ. ਦਲਾਲ ਨੇ ਕਿਸਾਨ ਆਗੂ ਗੁਰਨਾਮ ਸਿੰਘ ਚਢੂਨੀ ’ਤੇ ਕਾਂਗਰਸ ਦੇ ਇਸ਼ਾਰੇ ’ਤੇ ਅਵਿਵਸਥਾ ਫੈਲਾਉਣ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਕਿਹਾ ਕਿ ਚਢੂਨੀ ਨੂੰ ਮੇਰੀ ਬੇਨਤੀ ਹੈ ਕਿ ਉਹ ਹਰਿਆਣਾ ਅਤੇ ਭੋਲੇ-ਭਾਲੇ ਕਿਸਾਨਾਂ ’ਤੇ ਰਹਿਮ ਕਰਨ। ਚਢੂਨੀ ਰਾਜਨੀਤੀ ਕਰਨਾ ਚਾਹੁੰਦੇ ਹਨ ਤਾਂ ਕਰਨ। ਆਪਣੀ ਪਾਰਟੀ ਬਣਾਉਣ। ਉਹ ਪਹਿਲਾਂ ਵੀ ਚੋਣਾਂ ਲੜ ਚੁਕੇ ਹਨ। ਖੇਤੀਬਾੜੀ ਮੰਤਰੀ ਨੇ ਕਿਹਾ ਕਿ ਚਢੂਨੀ ਦਾ ਕਿਸਾਨਾਂ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਉਹ ਸਿਰਫ਼ ਕਾਂਗਰਸ ਦੇ ਇਸ਼ਾਰੇ ’ਤੇ ਅਵਿਵਸਥਾ ਫੈਲਾ ਰਹੇ ਹਨ। ਦੱਸ ਦੇਈਏ ਕਿ ਮੰਗਲਵਾਰ ਨੂੰ ਪ੍ਰਸ਼ਾਸਨ ਅਤੇ ਕਿਸਾਨਾਂ ਦੀ 11ਮੈਂਬਰੀ ਕਮੇਟੀ ਦੀ ਬੈਠਕ ਹੋਈ ਸੀ। ਇਸ ਗੱਲਬਾਤ ਮਗਰੋਂ ਕਿਸਾਨ ਆਗੂਆਂ ਨੇ ਕਿਹਾ ਕਿ ਸਾਡੀ ਪ੍ਰਸ਼ਾਸਨ ਨਾਲ ਗੱਲਬਾਤ ਬੇਨਤੀਜਾ ਰਹੀ। ਅਸੀਂ ਸਬ-ਡਿਵੀਜ਼ਨਲ ਮੈਜਿਸਟ੍ਰੇਟ (ਐੱਸ.ਡੀ.ਐੱਮ.) ਵਿਰੁੱਧ ਕਾਰਵਾਈ ਅਤੇ ਮੁਅੱਤਲਤ ਕਰਨ ਦੀ ਮੰਗ ਕੀਤੀ, ਜੋ ਸਰਕਾਰ ਮੰਨਣ ਲਈ ਤਿਆਰ ਨਹੀਂ ਸੀ। ਬੈਠਕ ਬੇਸਿੱਟਾ ਰਹਿਣ ਮਗਰੋਂ ਕਿਸਾਨਾਂ ਨੇ ਮਿੰਨੀ ਸਕੱਤਰੇਤ ਵੱਲ ਕੂਚ ਕਰ ਦਿੱਤਾ ਸੀ।

 
ਚੜੁਨੀ ਬਾਰੇ ਇਹ ਕੀ ਵੱਡਾ ਬਿਆਨ ਦੇ ਗਿਆ ? BJP ਦਾ ਖੇਤੀਬਾੜੀ ਮੰਤਰੀ

ਚੜੁਨੀ ਬਾਰੇ ਇਹ ਕੀ ਵੱਡਾ ਬਿਆਨ ਦੇ ਗਿਆ ? BJP ਦਾ ਖੇਤੀਬਾੜੀ ਮੰਤਰੀ #kisanektamorcha #farmersprotest #karnalmahapanchayat

Posted by JagBani on Tuesday, September 7, 2021

ਦੱਸਣਯੋਗ ਹੈ ਕਿ 28 ਅਗਸਤ ਨੂੰ ਕਰਨਾਲ ’ਚ ਭਾਜਪਾ ਦੀ ਸੂਬਾ ਪੱਧਰੀ ਮੀਟਿੰਗ ਦਾ ਕਿਸਾਨਾਂ ਨੇ ਵਿਰੋਧ ਕੀਤਾ ਸੀ। ਇਸ ਦੌਰਾਨ ਕਿਸਾਨਾਂ ’ਤੇ ਲਾਠੀਚਾਰਜ ਕੀਤਾ ਗਿਆ ਸੀ। ਇਸ ਦੇ ਵਿਰੋਧ ’ਚ ਅੱਜ ਕਿਸਾਨ ਕਰਨਾਲ ’ਚ ਮਹਾਪੰਚਾਇਤ ਕਰ ਰਹੇ ਹਨ। ਕਿਸਾਨ ਨੇ ਮਿੰਨੀ ਸਕੱਤਰੇਤ ਦਾ ਘਿਰਾਓ ਕਰਨ ਦੀ ਚਿਤਾਵਨੀ ਦਿੱਤੀ ਸੀ। ਕਿਸਾਨਾਂ ਦੇ ਵਿਰੋਧ ਨੂੰ ਵੇਖਦੇ ਹੋਏ ਕਰਨਾਲ ਨੂੰ ਛਾਉਣੀ ’ਚ ਤਬਦੀਲ ਕਰ ਦਿੱਤਾ ਗਿਆ ਹੈ। ਪ੍ਰਸ਼ਾਸਨ ਨੇ ਕਰਨਾਲ, ਕੁਰੂਕਸ਼ੇਤਰ, ਪਾਨੀਪਤ, ਕੈਥਲ ਅਤੇ ਜੀਂਦ ਵਿਚ ਇੰਟਰਨੈੱਟ ਬੰਦ ਦਾ ਐਲਾਨ ਕੀਤਾ ਹੈ ਅਤੇ ਧਾਰਾ -144 ਲਾਗੂ ਕੀਤੀ ਗਈ ਹੈ। 
 


DIsha

Content Editor

Related News