ਕਿਸਾਨਾਂ ਦਾ ਦੋਸ਼- 'ਸਰਕਾਰ MSP ਦੇ ਮੁੱਦੇ 'ਤੇ ਕਰ ਰਹੀ ਹੈ ਗੁੰਮਰਾਹ'

Monday, Dec 14, 2020 - 12:55 PM (IST)

ਕਿਸਾਨਾਂ ਦਾ ਦੋਸ਼- 'ਸਰਕਾਰ MSP ਦੇ ਮੁੱਦੇ 'ਤੇ ਕਰ ਰਹੀ ਹੈ ਗੁੰਮਰਾਹ'

ਨਵੀਂ ਦਿੱਲੀ/ਹਰਿਆਣਾ— ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ 'ਤੇ ਅੱਜ ਕਿਸਾਨ ਜਥੇਬੰਦੀਆਂ ਦੇ ਆਗੂ ਭੁੱਖ-ਹੜਤਾਲ 'ਤੇ ਬੈਠੇ ਹਨ। ਕਿਸਾਨਾਂ ਦੀ ਮੰਗ ਹੈ ਕਿ ਖੇਤੀ ਕਾਨੂੰਨ ਰੱਦ ਕੀਤੇ ਜਾਣ, ਜਿਸ ਨੂੰ ਸਰਕਾਰ ਨਹੀਂ ਮੰਨ ਰਹੀ ਹੈ। ਜਿਸ ਕਾਰਨ ਕਿਸਾਨ ਅੱਜ ਇਕ ਦਿਨ ਦੀ ਭੁੱਖ-ਹੜਤਾਲ 'ਤੇ ਬੈਠੇ ਹਨ। ਉੱਥੇ ਹੀ ਭਾਰਤੀ ਕਿਸਾਨ ਯੂਨੀਅਨ (ਹਰਿਆਣਾ) ਦੇ ਆਗੂ ਗੁਰਨਾਮ ਸਿੰਘ ਚਢੂਨੀ ਦਾ ਕਹਿਣਾ ਹੈ ਕਿ ਸਰਕਾਰ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਦੇ ਮੁੱਦੇ 'ਤੇ ਕਿਸਾਨਾਂ ਨੂੰ ਗੁੰਮਰਾਹ ਕਰ ਰਹੀ ਹੈ। ਗ੍ਰਹਿ ਮੰਤਰੀ ਅਮਿਤ ਸ਼ਾਹ ਨੇ 8 ਦਸੰਬਰ ਨੂੰ ਹੋਈ ਮੀਟਿੰਗ 'ਚ ਕਿਹਾ ਸੀ ਕਿ ਸਰਕਾਰ ਸਾਰੀਆਂ 23 ਫ਼ਸਲਾਂ ਨੂੰ ਐੱਮ. ਐੱਸ. ਪੀ. 'ਤੇ ਨਹੀਂ ਖਰੀਦ ਸਕਦੀ, ਕਿਉਂਕਿ ਇਸ ਨਾਲ 17 ਲੱਖ ਕਰੋੜ ਦਾ ਖਰਚ ਹੁੰਦਾ ਹੈ। 

PunjabKesari

ਗੁਰਨਾਮ ਸਿੰਘ ਨੇ ਅੱਗੇ ਕਿਹਾ ਕਿ ਕੇਂਦਰ ਸਰਕਾਰ ਫ਼ਸਲਾਂ ਨੂੰ ਉਸ ਰਕਮ 'ਤੇ ਖਰੀਦਣਾ ਜਾਰੀ ਰੱਖੇਗੀ, ਜਿਵੇਂ ਉਹ ਪਹਿਲਾਂ ਹੀ ਕਰ ਰਹੀ ਹੈ। ਪਰ ਅਸੀਂ ਹੁਣ ਉਸ 'ਤੇ ਹੋਰ ਨਹੀਂ ਜੀ ਸਕਦੇ। ਕੇਂਦਰ ਸਰਕਾਰ ਸਾਰੇ ਸੂਬਿਆਂ ਤੋਂ ਐੱਮ. ਐੱਸ. ਪੀ. ਤੋਂ ਫ਼ਸਲਾਂ ਨਹੀਂ ਖਰੀਦ ਰਹੀ। ਦੱਸ ਦੇਈਏ ਕਿ ਕਿਸਾਨ ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਦੀ ਮੰਗ 'ਤੇ ਅੜੇ ਹਨ ਅਤੇ ਐੱਮ. ਐੱਸ. ਪੀ. 'ਤੇ ਗਰੰਟੀ ਕਾਨੂੰਨ ਚਾਹੁੰਦੇ ਹਨ।

PunjabKesari

ਸਰਕਾਰ ਨਾਲ ਕਈ ਦੌਰ ਦੀ ਗੱਲਬਾਤ 'ਚ ਕੋਈ ਸਿੱਟਾ ਨਹੀਂ ਨਿਕਲਿਆ, ਜਿਸ ਕਾਰਨ ਕਿਸਾਨਾਂ ਨੇ ਆਪਣਾ ਅੰਦੋਲਨ ਤੇਜ਼ ਕਰ ਦਿੱਤਾ ਹੈ। ਅੱਜ ਦਿੱਲੀ ਦੇ ਸਿੰਘੂ, ਟਿਕਰੀ, ਗਾਜ਼ੀਪੁਰ 'ਚ ਕਿਸਾਨ ਜਥੇਬੰਦੀਆਂ ਦੇ ਆਗੂਆਂ ਦੀ ਭੁੱਖ-ਹੜਤਾਲ ਜਾਰੀ ਹੈ। ਅੱਜ ਸ਼ਾਮ ਗਾਜ਼ੀਪੁਰ ਅਤੇ ਹੋਰ ਸਰਹੱਦਾਂ 'ਤੇ ਕਿਸਾਨਾਂ ਦੀ ਬੈਠਕ ਹੋਵੇਗੀ। ਇਸ ਤੋਂ ਬਾਅਦ ਸਿੰਘੂ ਸਰਹੱਦ 'ਤੇ ਸਾਰੇ ਸੰਗਠਨ ਮਿਲਣਗੇ ਅਤੇ ਅੱਗੇ ਦੀ ਰਣਨੀਤੀ 'ਤੇ ਮੰਥਨ ਕਰਨਗੇ। 

ਨੋਟ- ਕਿਸਾਨਾਂ ਵਲੋਂ ਐੱਮ. ਐੱਸ. ਪੀ. 'ਤੇ ਕੀਤਾ ਸਵਾਲ ਜਾਇਜ਼ ਹੈ, ਕੁਮੈਂਟ ਬਾਕਸ 'ਚ ਦਿਓ ਰਾਏ


author

Tanu

Content Editor

Related News