ਕਿਸਾਨਾਂ ਦੇ ਦਿੱਲੀ ਕੂਚ ਦਾ ਸੰਯੁਕਤ ਕਿਸਾਨ ਮੋਰਚੇ ਨਾਲ ਕੋਈ ਸਬੰਧ ਨਹੀਂ, ਨਹੀਂ ਲਵਾਂਗੇ ਹਿੱਸਾ: ਗੁਰਨਾਮ ਚੜ੍ਹੂਨੀ

Friday, Feb 09, 2024 - 06:08 AM (IST)

ਨੈਸ਼ਨਲ ਡੈਸਕ: ਕਿਸਾਨ ਜਥੇਬੰਦੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ 13 ਫ਼ਰਵਰੀ ਨੂੰ ਦਿੱਲੀ ਕੂਚ ਦਾ ਐਲਾਨ ਕੀਤਾ ਗਿਆ ਹੈ। ਕਿਸਾਨ ਵੀਰਵਾਰ ਨੂੰ ਨੋਇਡਾ ਤੋਂ ਦਿੱਲੀ ਤੱਕ ਮਾਰਚ ਕਰਨਗੇ। ਇਸ ਦੇ ਨਾਲ ਹੀ ਕਿਸਾਨਾਂ ਨੇ ਦਿੱਲੀ ਦੇ ਸੰਸਦ ਭਵਨ ਦਾ ਘਿਰਾਓ ਕਰਨ ਦਾ ਵੀ ਐਲਾਨ ਕੀਤਾ ਹੈ। ਇਸ ਵਿਚਾਲੇ ਕਿਸਾਨ ਆਗੂ ਗੁਰਨਾਮ ਸਿੰਘ ਚੜ੍ਹੂਨੀ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ 'ਆਪ'-ਕਾਂਗਰਸ ਗਠਜੋੜ ਦੀਆਂ ਸੰਭਾਵਨਾਵਾਂ ਬਰਕਰਾਰ, ਜਲਦ ਹੋਵੇਗਾ ਅਧਿਕਾਰਕ ਐਲਾਨ: ਅਲਕਾ ਲਾਂਬਾ

ਕਿਸਾਨਾਂ ਵੱਲੋਂ ਦਿੱਲੀ ਵਿਖੇ 13 ਫ਼ਰਵਰੀ ਦੇ ਮਾਰਚ ਨੂੰ ਲੈ ਕੇ ਗੁਰਨਾਮ ਸਿੰਘ ਚੜ੍ਹੂਨੀ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਵੱਲੋਂ ਵੀ ਬਿਆਨ ਜਾਰੀ ਕਰ ਕੇ ਸਾਫ਼ ਕਰ ਦਿੱਤਾ ਗਿਆ ਹੈ ਕਿ ਉਹ ਇਸ ਵਿਚ ਹਿੱਸਾ ਨਹੀਂ ਲੈਣਗੇ। ਉਨ੍ਹਾਂ ਕਿਹਾ ਕਿ ਇਹ ਪ੍ਰੋਗਰਾਮ ਉਲੀਕਣ ਤੋਂ ਪਹਿਲਾਂ ਸਾਰੇ ਸੰਗਠਨਾਂ ਨਾਲ ਸਲਾਹ ਕਰਨੀ ਚਾਹੀਦੀ ਸੀ। ਜੇ ਜਾਣਾ ਹੀ ਸੀ ਤਾਂ ਸਾਰੇ ਇਕੱਠੇ ਹੋ ਕੇ ਜਾਂਦੇ। ਜਿਹੜੇ ਕਿਸਾਨ ਵੀਰ ਦਿੱਲੀ ਜਾ ਰਹੇ ਨੇ ਉਹ ਆਪਣੀ ਮਰਜ਼ੀ ਨਾਲ ਜਾ ਰਹੇ ਹਨ। ਨਾ ਤਾਂ ਸਾਡੇ ਨਾਲ ਸਲਾਹ ਕੀਤੀ ਗਈ ਤੇ ਨਾ ਕੋਈ ਸੱਦਾ ਦਿੱਤਾ ਗਿਆ ਹੈ, ਇਸ ਲਈ ਅਸੀਂ ਇਸ ਵਿਚ ਹਿੱਸਾ ਨਹੀਂ ਲਵਾਂਗੇ। 

ਇਹ ਖ਼ਬਰ ਵੀ ਪੜ੍ਹੋ - ਕੁਝ ਹੋਰ ਲੋਕ-ਹਿਤੈਸ਼ੀ ਫ਼ੈਸਲਿਆਂ 'ਤੇ ਮੋਹਰ ਲਗਾ ਸਕਦੀ ਹੈ ਮਾਨ ਸਰਕਾਰ, ਲੋਕ ਸਭਾ ਚੋਣਾਂ ਲਈ ਬਣ ਰਹੀ ਰਣਨੀਤੀ

ਚੜ੍ਹੂਨੀ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਮੁੱਦਿਆਂ ਕਾਰਨ ਹੀ ਹੋਂਦ ਵਿਚ ਆਇਆ ਸੀ। ਅਸੀਂ ਸਾਂਝੇ ਮੁੱਦਿਆਂ 'ਤੇ ਤਾਂ ਇਕਜੁੱਟ ਹੋ ਸਕਦੇ ਹਾਂ। ਉਨ੍ਹਾਂ ਕਿਹਾ ਕਿ ਉਸ ਵੇਲੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਅੰਦੋਲਨ ਨੂੰ ਸਥਗਿਤ ਕੀਤਾ ਗਿਆ ਸੀ, ਤੇ ਜੇ ਹੁਣ ਅੰਦੋਲਨ ਨੂੰ ਮੁੜ ਸ਼ੁਰੂ ਕਰਨਾ ਹੈ ਤਾਂ ਸਾਰਿਆਂ ਨੂੰ ਮਿੱਲ ਕੇ ਹੀ ਕਰਨਾ ਚਾਹੀਦਾ ਹੈ। ਚੜ੍ਹੂਨੀ ਨੇ ਕਿਹਾ ਿਕ ਜਿਨ੍ਹਾਂ ਨੇ ਦਿੱਲੀ ਕੂਚ ਦਾ ਸੱਦਾ ਦਿੱਤਾ ਹੈ, ਉਹ ਕਹਿ ਰਹੇ ਨੇ ਕਿ ਸਰਕਾਰ ਨੇ ਵਾਅਦਾ ਖ਼ਿਲਾਫ਼ੀ ਕੀਤੀ, ਜੋ ਬਿਲਕੁੱਲ ਠੀਕ ਹੈ, ਸਰਕਾਰ ਵੱਲੋਂ ਵਾਅਦਾ ਖ਼ਿਲਾਫ਼ੀ ਕੀਤੀ ਗਈ ਹੈ। ਪਰ ਉਹ ਤਾਂ ਸਾਰੇ ਸੰਗਠਨਾਂ ਨਾਲ ਹੋਈ ਹੈ। ਇਸ ਤਰ੍ਹਾਂ ਆਪ ਮੁਹਾਰੇ ਅਜਿਹਾ ਫ਼ੈਸਲਾ ਕਰਨਾ ਗਲਤ ਤਰੀਕਾ ਹੈ ਤੇ ਇਸ ਦਾ ਨੁਕਸਾਨ ਹੋਵੇਗਾ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News