ਹੁਣ ਹਿਮਾਚਲ ਦੇ CM ਸੁੱਖੂ ਨੂੰ ਗੁਰਪਤਵੰਤ ਪੰਨੂੰ ਦੀ ਧਮਕੀ, ‘ਭਾਰਤ ਜੋੜੋ ਯਾਤਰਾ’ ਨੂੰ ਲੈ ਕੇ ਕਹੀ ਵੱਡੀ ਗੱਲ

01/09/2023 10:15:55 PM

ਸ਼ਿਮਲਾ (ਬਿਊਰੋ) : ਵੱਖਵਾਦੀ ਸੰਗਠਨ ਦੇ ਮੁਖੀ ਗੁਰਪਤਵੰਤ ਸਿੰਘ ਪੰਨੂੰ ਨੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੂੰ ਧਮਕੀ ਦਿੱਤੀ ਹੈ। ਇਸੇ ਕੜੀ ਵਿੱਚ ਪੰਨੂੰ ਨੇ ਜਾਰੀ ਕੀਤੀ ਗਈ ਵੀਡੀਓ ਵਿਚ ਕਿਹਾ ਹੈ ਕਿ ਮੁੱਖ ਮੰਤਰੀ ਸੁੱਖੂ ਰਾਹੁਲ ਗਾਂਧੀ ਦੀ ‘ਭਾਰਤ ਜੋੜੋ ਯਾਤਰਾ’ ਦੀ ਹਮਾਇਤ ਨਾ ਕਰਨ। ਚਿਤਾਵਨੀ ਦਿੱਤੀ ਹੈ ਕਿ ਜੇਕਰ ਉਹ ਯਾਤਰਾ ਦੀ ਹਮਾਇਤ ਕਰਦੇ ਹਨ ਤਾਂ ਉਨ੍ਹਾਂ ਨੂੰ ਪਾਲਿਟੀਕਲ ਡੈੱਥ ਵੀ ਫੇਸ ਕਰਨੀ ਪੈ ਸਕਦੀ ਹੈ।

ਇਹ ਵੀ ਪੜ੍ਹੋ : DSP ਦੀ ਪਤਨੀ ਬਣੀ ਫਰਜ਼ੀ ਜੱਜ, ਪੁਲਸ ਭਰਤੀ ਦੇ ਨਾਂ ’ਤੇ ਦੋਵਾਂ ਨੇ ਮਾਰੀ ਕਰੋੜਾਂ ਰੁਪਏ ਦੀ ਠੱਗੀ

ਵੀਡੀਓ ਵਿਚ ਕਿਹਾ ਗਿਆ ਹੈ ਕਿ ਇਸ ਤੋਂ ਪਹਿਲਾਂ ਸਾਬਕਾ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਹਿਮਾਚਲ ਵਿੱਚ ਸੰਤ ਭਿੰਡਰਾਂਵਾਲਾ ਦੇ ਬੈਨਰ ਅਤੇ ਪੋਸਟਰ ਬੈਨ ਕੀਤੇ ਸਨ ਅਤੇ ਜੇਕਰ ਉਹੀ ਰਸਤਾ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਵੀ ਅਪਣਾਇਆ ਤਾਂ ਉਨ੍ਹਾਂ ਨੂੰ ਵੀ ਕੀਮਤ ਅਦਾ ਕਰਨੀ ਪਵੇਗੀ। ਜਾਰੀ ਧਮਕੀ ਵਿੱਚ ਕਿਹਾ ਗਿਆ ਹੈ ਕਿ ਹਿਮਾਚਲ ਪੰਜਾਬ ਦਾ ਹਿੱਸਾ ਹੈ ਅਤੇ ਸ਼ਿਮਲਾ ਖਾਲਿਸਤਾਨ ਦੀ ਨਵੀਂ ਰਾਜਧਾਨੀ ਬਣੇਗੀ।

ਇਹ ਵੀ ਪੜ੍ਹੋ : ਜਬਰ-ਜ਼ਿਨਾਹ ਦੇ ਦੋਸ਼ ’ਚ ਕਾਂਗਰਸੀ ਵਿਧਾਇਕ ਦਾ ਪੁੱਤਰ ਗ੍ਰਿਫ਼ਤਾਰ

ਅਜਿਹੇ ਵਿਚ ਸਾਰੇ ਪਹਿਲੂਆਂ ਨੂੰ ਦੇਖਦੇ ਹੋਏ ਸੂਬਾ ਪੁਲਸ ਦੇ ਨਾਲ ਹੀ ਹੋਰਨਾਂ ਸੁਰੱਖਿਆ ਏਜੰਸੀਆਂ ਵੀ ਅਲਰਟ ਹੋ ਗਈਆਂ ਹਨ ਅਤੇ ਉੱਚਿਤ ਕਾਰਵਾਈ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਸਾਬਕਾ ਮੁੱਖ ਮੰਤਰੀ ਜੈਰਾਮ ਠਾਕੁਰ ਨੂੰ ਵੀ ਪੰਨੂੰ ਨੇ ਕਈ ਵਾਰ ਧਮਕੀਆਂ ਦਿੱਤੀਆਂ ਸਨ। ਸਾਲ 2022 ਦੀ ਸ਼ੁਰੂਆਤ ਵਿੱਚ ਵੀ ਪੰਨੂੰ ਨੇ ਮੁੱਖ ਮੰਤਰੀ ਜੈਰਾਮ ਠਾਕੁਰ ਨੂੰ 26 ਜਨਵਰੀ ਨੂੰ ਤਿਰੰਗਾ ਨਾ ਲਹਿਰਾਉਣ ਦੇਣ ਦੀ ਧਮਕੀ ਦਿੱਤੀ ਸੀ ਅਤੇ ਪੰਨੂੰ ਖਿਲਾਫ਼ ਮਾਮਲਾ ਵੀ ਦਰਜ ਕੀਤਾ ਗਿਆ ਸੀ।

Mandeep Singh

This news is Content Editor Mandeep Singh