ਗੁਰਪਤਵੰਤ ਪੰਨੂ ਨੇ ਵਿਧਾਇਕ ਕਾਲੀਆ ਨੂੰ ਦਿੱਤੀ ਜਾਨੋਂ ਮਾਰਨ ਦੀ ਧਮਕੀ
Saturday, Jul 12, 2025 - 10:30 AM (IST)

ਸ਼ਿਮਲਾ- ਹਿਮਾਚਲ ਪ੍ਰਦੇਸ਼ ਦੇ ਵਿਧਾਇਕ ਰਾਕੇਸ਼ ਕਾਲੀਆ ਨੇ ਸ਼ੁੱਕਰਵਾਰ ਨੂੰ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਨ੍ਹਾਂ ਨੂੰ ਅਤੇ ਸੂਬੇ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੂੰ ਇਕ ਅੰਤਰਰਾਸ਼ਟਰੀ ਕਾਲ ਰਾਹੀਂ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਗਗਰੇਟ ਦੇ ਵਿਧਾਇਕ ਕਾਲੀਆ ਨੇ ਕਿਹਾ ਕਿ ਉਨ੍ਹਾਂ ਨੂੰ ਵੀਰਵਾਰ ਸ਼ਾਮ 7:48 ਵਜੇ 'ਸਿੱਖਸ ਫਾਰ ਜਸਟਿਸ (SFJ)' ਦੇ ਸਰਗਣਾ ਗੁਰਪਤਵੰਤ ਸਿੰਘ ਪੰਨੂ ਧਮਕੀ ਦਿੱਤੀ ਗਈ।
ਇਸ ਤੋਂ ਪਹਿਲਾਂ ਵੀ ਵਿਧਾਇਕ ਰਾਕੇਸ਼ ਕਾਲੀਆ ਨੂੰ ਗੁਰਪਤਵੰਤ ਸਿੰਘ ਪੰਨੂ ਦੀ ਧਮਕੀ ਭਰੀ ਕਾਲ ਆ ਚੁੱਕੀ ਹੈ, ਜਿਸ ’ਤੇ ਪੁਲਸ ਥਾਣਾ ਅੰਬ ਵਿਚ ਮਾਮਲਾ ਦਰਜ ਹੈ। ਇਹੀ ਨਹੀਂ ਸੋਸ਼ਲ ਮੀਡੀਆ ’ਤੇ ਵੀ ਗੈਰ-ਸਮਾਜਿਕ ਤੱਤ ਰਾਕੇਸ਼ ਕਾਲੀਆ ਨੂੰ ਜਾਨੀ ਨੁਕਸਾਨ ਪਹੁੰਚਾਉਣ ਦੀਆਂ ਧਮਕੀਆਂ ਦੇ ਚੁੱਕੇ ਹਨ। ਇਸ ਕਾਂਡ ਵਿਚ ਵੀ ਹਰੋਲੀ ਪੁਲਸ ਥਾਣਾ ਵਿਚ ਮਾਮਲਾ ਦਰਜ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8